03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਰਾਹੁਲ ਗਾਂਧੀ ਖ਼ਿਲਾਫ਼ ਦਰਜ ਐੱਫ . ਆਈ . ਆਰ . ਤੁਰੰਤ ਰੱਦ ਕਰਨ ਦੀ ਮੰਗ ਸ਼ਮਸ਼ੇਰ ਸਿੰਘ ਦੁੱਲੋ ਵਲੋਂ 2027 ਵਿਚ ਪੰਜਾਬ ’ਚ ਕਾਂਗਰਸ ਦੀ ਸਰਕਾਰ ਬਣਨ ਦਾ ਦਾਅਵਾ, ਦੂਜੀਆਂ ਪਾਰਟੀਆਂ ਤੋਂ ਆਏ ਆਗੂਆਂ ਨੂੰ ਵਿਚਾਰਧਾਰਾ ਤੇ ਸਭਿਆਚਾਰ ਅਪਣਾਉਣ ਦੀ ਨਸੀਹਤ

ਰੂਪਨਗਰ, 3 ਸਤੰਬਰ (ਸਤਨਾਮ ਸਿੰਘ ਸੱਤੀ)-ਸਾਬਕਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਪ੍ਰਧਾਨ ਸ਼ਮਸ਼ੇਰ ਸਿੰਘ ਦੂੱਲੋਂ ਨੇ ਰੂਪਨਗਰ ਪ੍ਰੈੱਸ ਕਲੱਬ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਹਲਦਵਾਨੀ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਖ਼ਿਲਾਫ਼ ਦਰਜ ਕੀਤੀ ਗਈ ਐਫ. ਆਈ.

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਰੂਪਨਗਰ, 3 ਸਤੰਬਰ (ਸਤਨਾਮ ਸਿੰਘ ਸੱਤੀ)-ਸਾਬਕਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਪ੍ਰਧਾਨ ਸ਼ਮਸ਼ੇਰ ਸਿੰਘ ਦੂੱਲੋਂ ਨੇ ਰੂਪਨਗਰ ਪ੍ਰੈੱਸ ਕਲੱਬ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਹਲਦਵਾਨੀ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਖ਼ਿਲਾਫ਼ ਦਰਜ ਕੀਤੀ ਗਈ ਐਫ.ਆਈ.ਆਰ. ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਮਜ਼ਬੂਤ ਆਗੂ ਹਨ, ਜੋ ਕੇਂਦਰ ਸਰਕਾਰ ਦੀਆਂ ਨੀਤੀਆਂ ਦਾ ਨਿਡਰਤਾ ਨਾਲ ਵਿਰੋਧ ਕਰਦੇ ਹੋਏ ਲੋਕਾਂ ਦੇ ਮੁੱਦੇ ਉਠਾ ਰਹੇ ਹਨ। ਦੂੱਲੋਂ ਨੇ ਐਫ.ਆਈ.ਆਰ. ਤੁਰੰਤ ਰੱਦ ਕਰਨ ਦੀ ਮੰਗ ਕਰਦਿਆਂ ਸਵਾਲ ਕੀਤਾ ਕਿ ਜਦੋਂ ਘਟਨਾ ਸਮੇਂ ਰਾਹੁਲ ਗਾਂਧੀ ਦਿੱਲੀ ਵਿਚ ਮੌਜੂਦ ਸਨ ਤਾਂ ਹਲਦਵਾਨੀ ਵਿਚ ਉਨ੍ਹਾਂ ਖ਼ਿਲਾਫ਼ ਐਫ.ਆਈ.ਆਰ. ਕਿਸ ਆਧਾਰ ’ਤੇ ਦਰਜ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਸੱਚਾਈ ਸਾਹਮਣੇ ਆਉਣੀ ਚਾਹੀਦੀ ਹੈ ਅਤੇ ਬਿਨਾਂ ਤੱਥਾਂ ਦੇ ਕਿਸੇ ਆਗੂ ਨੂੰ ਨਿਸ਼ਾਨਾ ਬਣਾਉਣਾ ਠੀਕ ਨਹੀਂ। ਕਾਂਗਰਸ ਦੀ ਅੰਦਰੂਨੀ ਸਥਿਤੀ ਬਾਰੇ ਦੂੱਲੋਂ ਨੇ ਕਿਹਾ ਕਿ ਕੁੱਝ ਲੋਕ ਦੂਜੀਆਂ ਸਿਆਸੀ ਪਾਰਟੀਆਂ ਤੋਂ ਕਾਂਗਰਸ ਵਿਚ ਸ਼ਾਮਲ ਹੋਏ ਹਨ, ਪਰ ਉਹ ਪਾਰਟੀ ਦੀ ਵਿਚਾਰਧਾਰਾ ਅਤ ੇ ਸਭਿਆਚਾਰ ਅਨੁਸਾਰ ਕੰਮ ਨਹੀਂ ਕਰ ਰਹੇ। ਉਨ੍ਹਾਂ ਕਿਹਾ ਕਿ ਕਾਂਗਰਸ ਵਿਚ ਆਉਣ ਵਾਲੇ ਹਰ ਆਗੂ ਅਤੇ ਵਰਕਰ ਨੂੰ ਪਾਰਟੀ ਦੀ ਵਿਚਾਰਧਾਰਾ, ਅਨੁਸ਼ਾਸਨ ਅਤੇ ਸਭਿਆਚਾਰ ਨੂੰ ਸਮਝ ਕੇ ਉਸ ਅਨੁਸਾਰ ਕੰਮ ਕਰਨਾ ਚਾਹੀਦਾ ਹੈ। ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਬਾਰੇ ਭਰੋਸਾ ਪ੍ਰਗਟਾਉਂਦਿਆਂ ਦੂੱਲੋਂ ਨੇ ਕਿਹਾ ਕਿ ਪੰਜਾਬ ਦੇ ਲੋਕ ਬਦਲਾਅ ਚਾਹੁੰਦੇ ਹਨ ਅਤੇ 2027 ਵਿਚ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ ਆਪਸੀ ਮਤਭੇਦਾਂ ਤੋਂ ਉੱਪਰ ਉੱਠ ਕੇ ਲੋਕਾਂ ਦੇ ਮੁੱਦਿਆਂ ’ਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ। ਇਸ ਮੌਕੇ ਰਮੇਸ਼ ਗੋਇਲ, ਅਮਰਜੀਤ ਸੈਣੀ, ਸੁਖਵਿੰਦਰ ਸਿੰਘ ਬਿਸਕੀ, ਅਮਰਜੀਤ ਭੁੱਲਰ, ਰਾਜੇਸ਼ਵਰ ਲਾਲੀ, ਰਵਨੀਤ ਕੰਗ, ਅਵਨੀਸ਼ ਮੌਦਗਿਲ, ਰਾਜੇਸ਼ ਕੁਮਾਰ, ਜਗਮੋਹਨ ਸਿੰਘ ਜੱਗਾ, ਸੁਰਿੰਦਰ ਰਾਣਾ, ਕਾਲਾ ਪੁਰਖਾਲੀ, ਵਿਵੇਕ ਕੁਮਾਰ, ਮੁਹੰਮਦ ਆਸਿਫ, ਸੂਰਜ ਧੀਮਾਨ, ਜਸਵੀਰ ਸਿੰਘ, ਕੁਲਦੀਪ ਸਿੰਘ, ਡਾ. ਬਿੰਦੂ ਢੀਂਡਸਾ, ਦੀਪਕ ਧੀਮਾਨ, ਰਾਹੁਲ ਬਸੀ, ਰੋਬਿਨ ਅਤੇ ਦਫ਼ਤਰ ਇੰਚਾਰਜ ਭੁਪਿੰਦਰ ਸਿੰਘ ਸਮੇਤ ਹੋਰ ਆਗੂ ਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ( ਅ ) ਵਲੋਂ ਸ੍ਰੀ ਚਮਕੌਰ ਸਾਹਿਬ ਵਿਖੇ ਭਾਈ ਬਲਵਿੰਦਰ ਸਿੰਘ ਜਟਾਣਾ ਅਤੇ ਭਾਈ ਚਰਨਜੀਤ ਸਿੰਘ ਚੰਨੀ ਦੀ... ਅਗਲੀ ਖ਼ਬਰ ਐੱਸ.ਜੀ.ਐੱਸ. ਖ਼ਾਲਸਾ ਸੀ: ਸੈ: ਸਕੂਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲ ਅਧਿਆਪਕਾਂ ਤੇ ਹੋਰ ਕਰਮ...
Ad Position 24