03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਨੰਗਲ ਦੀਆਂ ਸੜਕਾਂ ’ ਤੇ ਕਬਜ਼ੇ ਕਰਨ ਵਾਲਿਆਂ ਦੀ ਹੁਣ ਖ਼ੈਰ ਨਹੀਂ - ਹਰਜੋਤ ਬੈਂਸ 48 ਘੰਟਿਆਂ ਦਾ ਨੋਟਿਸ, ਫਿਰ ਸਾਮਾਨ ਜ਼ਬਤ ਤੇ ਜੁਰਮਾਨੇ ਸਮੇਤ ਹੋਵੇਗੀ ਕਾਰਵਾਈ

ਨੰਗਲ, 3 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਨੰਗਲ ਦੀਆਂ ਸੜਕਾਂ ਅਤੇ ਜਨਤਕ ਥਾਵਾਂ ਨੂੰ ਨਿੱਜੀ ਕਬਜ਼ਿਆਂ ਤੋਂ ਮੁਕਤ ਕਰਵਾਉਣ ਲਈ ਹੁਣ ਪ੍ਰਸ਼ਾਸਨ ਸਖ਼ਤੀ ਦੇ ਰਾਹ ’ਤੇ ਤੁਰੇਗਾ। ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਨੇ ‘ਮਿਸ਼ਨ ਕਲੀਨ’ ਦੇ 6ਵੇਂ ਦਿਨ ਰੇਲਵੇ ਰੋਡ ਵਿਖੇ ਸਫਾਈ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਸਪੱਸ਼ਟ ਹੁਕਮ ਦਿੱਤੇ ਕਿ ਸੜਕਾਂ ’ਤੇ ਸਮਾਨ ਰੱਖ ਕੇ ਰਸਤਾ ਰੋਕਣ ਵਾਲਿਆਂ ਨੂੰ 48 ਘੰਟਿਆਂ ਦਾ ਨੋਟਿਸ ਦਿੱਤਾ ਜਾਵੇ।

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਨੰਗਲ, 3 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਨੰਗਲ ਦੀਆਂ ਸੜਕਾਂ ਅਤੇ ਜਨਤਕ ਥਾਵਾਂ ਨੂੰ ਨਿੱਜੀ ਕਬਜ਼ਿਆਂ ਤੋਂ ਮੁਕਤ ਕਰਵਾਉਣ ਲਈ ਹੁਣ ਪ੍ਰਸ਼ਾਸਨ ਸਖ਼ਤੀ ਦੇ ਰਾਹ ’ਤੇ ਤੁਰੇਗਾ। ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਨੇ ‘ਮਿਸ਼ਨ ਕਲੀਨ’ ਦੇ 6ਵੇਂ ਦਿਨ ਰੇਲਵੇ ਰੋਡ ਵਿਖੇ ਸਫਾਈ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਸਪੱਸ਼ਟ ਹੁਕਮ ਦਿੱਤੇ ਕਿ ਸੜਕਾਂ ’ਤੇ ਸਮਾਨ ਰੱਖ ਕੇ ਰਸਤਾ ਰੋਕਣ ਵਾਲਿਆਂ ਨੂੰ 48 ਘੰਟਿਆਂ ਦਾ ਨੋਟਿਸ ਦਿੱਤਾ ਜਾਵੇ। ਇਸ ਤੋਂ ਬਾਅਦ ਵੀ ਸਮਾਨ ਨਾ ਹਟਾਉਣ ’ਤੇ ਉਸ ਨੂੰ ਹਟਾਉਣ ਦੇ ਨਾਲ ਨਿਯਮਾਂ ਅਨੁਸਾਰ ਜੁਰਮਾਨਾ ਵੀ ਕੀਤਾ ਜਾਵੇ। ਮੰਤਰੀ ਬੈਂਸ ਨੇ ਕਿਹਾ ਕਿ ਜਨਤਕ ਸੜਕਾਂ ਕਿਸੇ ਦੀ ਨਿੱਜੀ ਜਾਇਦਾਦ ਨਹੀਂ ਹਨ ਅਤੇ ਲੋਕਾਂ ਦੀ ਆਵਾਜਾਈ ਵਿਚ ਰੁਕਾਵਟ ਪਾਉਣ ਵਾਲੇ ਕਬਜ਼ੇ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਦੀ ਮੁਹਿੰਮ ਸਿਰਫ਼ ਕੁੱਝ ਦਿਨਾਂ ਤੱਕ ਸੀਮਤ ਨਹੀਂ ਰਹੇਗੀ, ਸਗੋਂ ‘ਮਿਸ਼ਨ ਕਲੀਨ’ ਨੂੰ ਨਿਰੰਤਰ ਜਨ ਅੰਦੋਲਨ ਬਣਾਇਆ ਜਾਵੇਗਾ। ਰੇਲਵੇ ਰੋਡ ਸਮੇਤ ਵੱਖ-ਵੱਖ ਇਲਾਕਿਆਂ ਦਾ ਦੌਰਾ ਕਰਦਿਆਂ ਬੈਂਸ ਨੇ ਸਫਾਈ ਕਾਰਜਾਂ ਦੀ ਮੌਕੇ ’ਤੇ ਨਿਗਰਾਨੀ ਕੀਤੀ ਅਤੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਫਾਈ ਵਿਵਸਥਾ ਹੋਰ ਮਜ਼ਬੂਤ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮਿਸ਼ਨ ਕਲੀਨ ਦੇ ਨਾਲ-ਨਾਲ ਵਾਰਡਾਂ ਵਿੱਚ ਜਲ ਸਪਲਾਈ, ਸੀਵਰੇਜ, ਸਟਰੀਟ ਲਾਈਟਾਂ, ਸੜਕਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਸਮੱਸਿਆਵਾਂ ਦਾ ਵੀ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾ ਰਿਹਾ ਹੈ। ਦੌਰੇ ਦੌਰਾਨ ਨਗਰ ਵਾਸੀਆਂ ਨੇ ਆਪਣੀਆਂ ਸਮੱਸਿਆਵਾਂ ਮੰਤਰੀ ਦੇ ਧਿਆਨ ਵਿਚ ਲਿਆਂਦੀਆਂ। ਬੈਂਸ ਨੇ ਸਮੱਸਿਆਵਾਂ ਸੁਣ ਕੇ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਅਤੇ ਸਮਾਂਬੱਧ ਹੱਲ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਾਫ਼ ਪਾਣੀ, ਸੁਚਾਰੂ ਸੀਵਰੇਜ, ਰੌਸ਼ਨ ਗਲੀਆਂ, ਚੰਗੀਆਂ ਸੜਕਾਂ ਅਤੇ ਸਾਫ਼ ਵਾਤਾਵਰਣ ਹਰ ਨਾਗਰਿਕ ਦਾ ਹੱਕ ਹੈ। ਉਨ੍ਹਾਂ ਲੋਕਾਂ ਨੂੰ ਕੂੜਾ ਸੜਕਾਂ ’ਤੇ ਨਾ ਸੁੱਟਣ ਅਤੇ ਸਫ਼ਾਈ ਕਰਮਚਾਰੀਆਂ ਨੂੰ ਹੀ ਸੌਂਪਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਫ਼ਾਈ ਸਰਕਾਰ ਜਾਂ ਨਗਰ ਕੌਂਸਲ ਦੀ ਇਕੱਲੀ ਜ਼ਿੰਮੇਵਾਰੀ ਨਹੀਂ, ਹਰ ਨਾਗਰਿਕ ਦਾ ਫਰਜ਼ ਹੈ। ‘ਜਹਾਂ ਸਫ਼ਾਈ, ਵਹਾਂ ਖੁਦਾਈ’ ਦਾ ਹਵਾਲਾ ਦਿੰਦਿਆਂ ਬੈਂਸ ਨੇ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਨੰਗਲ ਨੂੰ ਸਾਫ਼ ਅਤੇ ਮਾਡਲ ਸ਼ਹਿਰ ਬਣਾਇਆ ਜਾ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ ਹਾਈ ਬਲੱਡ ਪ੍ਰੈੱਸ਼ਰ ਵਿਚ ਫ਼ਾਇਦੇਮੰਦ ਅਗਲੀ ਖ਼ਬਰ ਸਕੂਲ - ਕਾਲਜ ਬੱਸਾਂ ਦੇ ਪਹੀਏ ਰੁਕੇ , ਸਰਕਾਰ ਖ਼ਿਲਾਫ਼ ਬੱਸ ਚਾਲਕਾਂ ਨੇ ਖੋਲ੍ਹਿਆ ਮੋਰਚਾ 15 ਸਾਲ ਦੀ ਬਜਾਏ 20 ਸਾਲ ਬੱਸਾਂ...
Ad Position 24