05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਵਿਧਾਇਕ ਦਿਨੇਸ਼ ਚੱਢਾ ਦੀ ਅਗਵਾਈ ਹੇਠ ਪੰਚਾਂ - ਸਰਪੰਚਾਂ ਲਈ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਕਰਵਾਇਆ ਪਿੰਡਾਂ ਦੇ ਸਰਵਪੱਖੀ ਵਿਕਾਸ, ਬੁਨਿਆਦੀ ਸਹੂਲਤਾਂ ਅਤੇ ਖੇਡ ਢਾਂਚੇ ਨੂੰ ਮਜ਼ਬੂਤ ਕਰਨ ਸਬੰਧੀ ਦਿੱਤਾ ਗਿਆ ਮਾਰਗਦਰਸ਼ਨ

ਰੂਪਨਗਰ, 4 ਸਤੰਬਰ (ਸਤਨਾਮ ਸਿੰਘ ਸੱਤੀ)-ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਹੋਰ ਗਤੀ ਦੇਣ ਅਤੇ ਪੰਚਾਇਤੀ ਨੁਮਾਇੰਦਿਆਂ ਨੂੰ ਵਿਕਾਸ ਕਾਰਜਾਂ ਸਬੰਧੀ ਲੋੜੀਂਦੀ ਜਾਣਕਾਰੀ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸਟੇਟ ਇੰਸਟੀਚਿਊਟ ਆਫ਼ ਰੂਰਲ ਡਿਵੈਲਪਮੈਂਟ ਐਂਡ ਪੰਚਾਇਤੀ ਰਾਜ ਵਲੋਂ ਅੰਬੇਦਕਰ ਭਵਨ, ਰੂਪਨਗਰ ਵਿਖੇ ਪੰਚਾਂ ਅਤੇ ਸਰਪੰਚਾਂ ਲਈ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਇਹ ਪ੍ਰੋਗਰਾਮ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੀ ਅਗਵਾਈ ਅਤੇ ਹਾਜ਼ਰੀ ਵਿਚ ਹੋਇਆ।

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਰੂਪਨਗਰ, 4 ਸਤੰਬਰ (ਸਤਨਾਮ ਸਿੰਘ ਸੱਤੀ)-ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਹੋਰ ਗਤੀ ਦੇਣ ਅਤੇ ਪੰਚਾਇਤੀ ਨੁਮਾਇੰਦਿਆਂ ਨੂੰ ਵਿਕਾਸ ਕਾਰਜਾਂ ਸਬੰਧੀ ਲੋੜੀਂਦੀ ਜਾਣਕਾਰੀ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸਟੇਟ ਇੰਸਟੀਚਿਊਟ ਆਫ਼ ਰੂਰਲ ਡਿਵੈਲਪਮੈਂਟ ਐਂਡ ਪੰਚਾਇਤੀ ਰਾਜ ਵਲੋਂ ਅੰਬੇਦਕਰ ਭਵਨ, ਰੂਪਨਗਰ ਵਿਖੇ ਪੰਚਾਂ ਅਤੇ ਸਰਪੰਚਾਂ ਲਈ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਇਹ ਪ੍ਰੋਗਰਾਮ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੀ ਅਗਵਾਈ ਅਤੇ ਹਾਜ਼ਰੀ ਵਿਚ ਹੋਇਆ। ਸਿਖਲਾਈ ਦੌਰਾਨ ਪੰਚਾਇਤੀ ਨੁਮਾਇੰਦਿਆਂ ਨੂੰ ਪਿੰਡਾਂ ਵਿਚ ਵਿਕਾਸ ਕਾਰਜਾਂ ਨੂੰ ਯੋਜਨਾਬੱਧ ਅਤੇ ਸੁਚਾਰੂ ਢੰਗ ਨਾਲ ਲਾਗੂ ਕਰਨ, ਸਰਕਾਰੀ ਯੋਜਨਾਵਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਅਤੇ ਉਪਲਬਧ ਸਰੋਤਾਂ ਦੀ ਪ੍ਰਭਾਵਸ਼ਾਲੀ ਵਰਤੋਂ ਕਰਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ‘ਜੀ-ਰਾਮ ਜੀ’ ਯੋਜਨਾ ਤਹਿਤ ਪਿੰਡ ਪੱਧਰ ’ਤੇ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਦੀ ਪ੍ਰਕਿਰਿਆ ਬਾਰੇ ਜਾਣੂ ਕਰਵਾਇਆ ਗਿਆ। ਇਸ ਤੋਂ ਇਲਾਵਾ ਪਿੰਡਾਂ ਵਿਚ ਸੋਲਰ ਲਾਈਟਾਂ ਲਗਾਉਣ, ਜਨਤਕ ਸਹੂਲਤਾਂ ਨੂੰ ਬਿਹਤਰ ਬਣਾਉਣ ਅਤੇ ਨੌਜਵਾਨਾਂ ਲਈ ਖੇਡ ਸਟੇਡੀਅਮਾਂ ਦੇ ਨਿਰਮਾਣ ਸਬੰਧੀ ਵੀ ਪੰਚਾਂ ਅਤੇ ਸਰਪੰਚਾਂ ਨੂੰ ਲੋੜੀਂਦਾ ਮਾਰਗਦਰਸ਼ਨ ਦਿੱਤਾ ਗਿਆ। ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਪਿੰਡਾਂ ਦਾ ਵਿਕਾਸ ਸਰਕਾਰ ਦੀ ਪ੍ਰਾਥਮਿਕਤਾ ਹੈ ਅਤੇ ਇਸ ਵਿੱਚ ਪੰਚਾਇਤਾਂ ਦੀ ਭੂਮਿਕਾ ਬਹੁਤ ਅਹਿਮ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਿਖਲਾਈ ਪ੍ਰੋਗਰਾਮਾਂ ਨਾਲ ਪੰਚਾਇਤੀ ਨੁਮਾਇੰਦਿਆਂ ਦੀ ਸਮਰੱਥਾ ਵਿਚ ਵਾਧਾ ਹੁੰਦਾ ਹੈ ਅਤੇ ਉਹ ਵਿਕਾਸ ਕਾਰਜਾਂ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਨਤੀਜਾਮੁਖੀ ਢੰਗ ਨਾਲ ਅੱਗੇ ਵਧਾ ਸਕਦੇ ਹਨ। ਪ੍ਰੋਗਰਾਮ ਦੌਰਾਨ ਪੰਚਾਂ ਅਤੇ ਸਰਪੰਚਾਂ ਵਲੋਂ ਆਪਣੇ ਪਿੰਡਾਂ ਨਾਲ ਸਬੰਧਤ ਵੱਖ-ਵੱਖ ਵਿਕਾਸੀ ਮੁੱਦੇ ਵੀ ਅਧਿਕਾਰੀਆਂ ਸਾਹਮਣੇ ਰੱਖੇ ਗਏ ਅਤੇ ਉਨ੍ਹਾਂ ਸਬੰਧੀ ਜਾਣਕਾਰੀ ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਸਤਿੰਦਰ ਕੌਰ, ਵਾਈਸ ਚੇਅਰਮੈਨ ਦੇਸਰਾਜ ਸੈਣੀ, ਬਲਾਕ ਸੰਮਤੀ ਚੇਅਰਮੈਨ ਮਲਕੀਤ ਸਿੰਘ ਭੰਗੂ, ਬਲਾਕ ਪ੍ਰਧਾਨ ਪਰਮਿੰਦਰ ਸਿੰਘ ਬਾਲਾ, ਨੂਰਪੁਰ ਬੇਦੀ ਬਲਾਕ ਸੰਮਤੀ ਦੀ ਚੇਅਰਮੈਨ ਸੁਨੀਤਾ ਦੇਵੀ, ਮਨਜੀਤ ਸਿੰਘ, ਪੰਚਾਇਤੀ ਰਾਜ ਵਿਭਾਗ ਦੇ ਐਕਸੀਅਨ ਅਵਤਾਰ ਸਿੰਘ, ਸਬੰਧਤ ਐਸ.ਡੀ.ਓਜ਼ ਅਤੇ ਜੇ.ਈਜ਼, ‘ਜੀ-ਰਾਮ ਜੀ’ ਦੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਏ.ਪੀ.ਓ., ਨਸ਼ਿਆਂ ਵਿਰੁੱਧ ਮੁਹਿੰਮ ਦੇ ਜ਼ਿਲ੍ਹਾ ਇੰਚਾਰਜ ਅਵਤਾਰ ਸਿੰਘ ਕੁੰਨਰ, ਲਲਿਤ ਡਕਾਲਾ ਸਮੇਤ ਵੱਖ-ਵੱਖ ਪਿੰਡਾਂ ਦੇ ਵੱਡੀ ਗਿਣਤੀ ਵਿੱਚ ਪੰਚ ਅਤੇ ਸਰਪੰਚ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੀਰੀ - ਪੀਰੀ ਖ਼ਾਲਸਾ ਮਾਰਚ ਦਾ ਰੂਪਨਗਰ ਪਹੁੰਚਣ ’ ਤੇ ਹਜ਼ਾਰਾਂ ਸੰਗਤਾਂ ਵਲੋਂ ਭਰਵਾਂ ਸਵਾਗਤ ਬੇਲਾ ਚੌਂਕ ਵਿਖੇ ਖ਼ਾਲਸਾਈ ਜਾ... ਅਗਲੀ ਖ਼ਬਰ ਪਿਛਲੇ ਇਕ ਹਫ਼ਤੇ ਤੋਂ ਫਾਹੇ ਨਾਲ ਲਟਕ ਰਹੀ ਲਾਸ਼ ਬਰਾਮਦ
Ad Position 24