ਮੀਰੀ - ਪੀਰੀ ਖ਼ਾਲਸਾ ਮਾਰਚ ਦਾ ਰੂਪਨਗਰ ਪਹੁੰਚਣ ’ ਤੇ ਹਜ਼ਾਰਾਂ ਸੰਗਤਾਂ ਵਲੋਂ ਭਰਵਾਂ ਸਵਾਗਤ ਬੇਲਾ ਚੌਂਕ ਵਿਖੇ ਖ਼ਾਲਸਾਈ ਜਾਹੋ-ਜਲਾਲ, ਰਾਤਰੀ ਵਿਸ਼ਰਾਮ ਉਪਰੰਤ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਤੋਂ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ
ਰੂਪਨਗਰ, 4 ਸਤੰਬਰ (ਸਤਨਾਮ ਸਿੰਘ ਸੱਤੀ)-ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਆਰੰਭ ਹੋਇਆ ਮੀਰੀ-ਪੀਰੀ ਖ਼ਾਲਸਾ ਮਾਰਚ ਬੀਤੀ ਦੇਰ ਸ਼ਾਮ ਸ੍ਰੀ ਚਮਕੌਰ ਸਾਹਿਬ ਤੋਂ ਰਵਾਨਾ ਹੋ ਕੇ ਬੇਲਾ ਅਤੇ ਵੱਖ-ਵੱਖ ਪਿੰਡਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ ਪਹੁੰਚਿਆ। ਮਾਰਚ ਦੇ ਰੂਪਨਗਰ ਪਹੁੰਚਣ ‘ਤੇ ਸ਼ਹਿਰ ਅਤੇ ਆਸ-ਪਾਸ ਦੇ ਪਿੰਡਾਂ ਦੀਆਂ ਹਜ਼ਾਰਾਂ ਸੰਗਤਾਂ ਵਲੋਂ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਸਵਾਗਤ ਕੀਤਾ ਗਿਆ।
ਰੂਪਨਗਰ, 4 ਸਤੰਬਰ (ਸਤਨਾਮ ਸਿੰਘ ਸੱਤੀ)-ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਆਰੰਭ ਹੋਇਆ ਮੀਰੀ-ਪੀਰੀ ਖ਼ਾਲਸਾ ਮਾਰਚ ਬੀਤੀ ਦੇਰ ਸ਼ਾਮ ਸ੍ਰੀ ਚਮਕੌਰ ਸਾਹਿਬ ਤੋਂ ਰਵਾਨਾ ਹੋ ਕੇ ਬੇਲਾ ਅਤੇ ਵੱਖ-ਵੱਖ ਪਿੰਡਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ ਪਹੁੰਚਿਆ। ਮਾਰਚ ਦੇ ਰੂਪਨਗਰ ਪਹੁੰਚਣ ‘ਤੇ ਸ਼ਹਿਰ ਅਤੇ ਆਸ-ਪਾਸ ਦੇ ਪਿੰਡਾਂ ਦੀਆਂ ਹਜ਼ਾਰਾਂ ਸੰਗਤਾਂ ਵਲੋਂ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਸਵਾਗਤ ਕੀਤਾ ਗਿਆ। ਰਾਤਰੀ ਵਿਸ਼ਰਾਮ ਉਪਰੰਤ ਅੱਜ ਸਵੇਰੇ ਮਾਰਚ ਖ਼ਾਲਸਾਈ ਜਾਹੋ-ਜਲਾਲ ਨਾਲ ਅਗਲੇ ਪੜਾਅ ਲਈ ਸ੍ਰੀ ਅਨੰਦਪੁਰ ਸਾਹਿਬ ਵੱਲ ਰਵਾਨਾ ਹੋ ਗਿਆ। ਮਾਰਚ ਦੇ ਰੂਪਨਗਰ ਵਿਧਾਨ ਸਭਾ ਹਲਕੇ ਵਿਚ ਦਾਖ਼ਲ ਹੋਣ ਤੋਂ ਲੈ ਕੇ ਵੱਖ-ਵੱਖ ਪਿੰਡਾਂ ਵਿਚ ਸੰਗਤਾਂ ਵਲੋਂ ਇਸ ਦਾ ਸਵਾਗਤ ਕੀਤਾ ਗਿਆ। ਪਿੰਡ ਬੁੱਢਾ ਭੋਰਾ, ਖੈਰਾਬਾਦ, ਫੂਲ ਖ਼ੁਰਦ, ਗੁਰਦਾਸਪੁਰਾ, ਸ਼ਾਮਪੁਰਾ ਅਤੇ ਛੋਟੀ ਹਵੇਲੀ ਸਮੇਤ ਵੱਖ-ਵੱਖ ਥਾਵਾਂ ‘ਤੇ ਸੰਗਤਾਂ ਨੇ ਠੰਢੇ ਜਲ ਅਤੇ ਹੋਰ ਸੇਵਾਵਾਂ ਨਾਲ ਮਾਰਚ ਦਾ ਸਵਾਗਤ ਕੀਤਾ। ਬੇਲਾ ਚੌਂਕ ਵਿਖੇ ਸਵਾਗਤ ਵਿਸ਼ੇਸ਼ ਖਿੱਚ ਦਾ ਕੇਂਦਰ ਰਿਹਾ।ਇੱਥੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਦੀ ਅਗਵਾਈ ਵਿਚ ਸ਼ਹਿਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਵਿਸ਼ੇਸ਼ ਪ੍ਰਬੰਧ ਕੀਤੇ ਗਏ। ਚੌਂਕ ਅਤੇ ਆਲੇ-ਦੁਆਲੇ ਨੂੰ ਰੰਗ-ਬਰੰਗਿਆਂ ਲਾਈਟਾਂ ਨਾਲ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਾਲੀ ਗੱਡੀ ਲਈ ਫੁੱਲਾਂ ਨਾਲ ਸਜਾਇਆ ਵਿਸ਼ੇਸ਼ ਗਜ਼ੀਬੋ ਤਿਆਰ ਕੀਤਾ ਗਿਆ। ਫੁੱਲਾਂ ਦੀ ਵਰਖਾ, ਆਤਿਸ਼ਬਾਜ਼ੀ, ਗਤਕਾ ਪਾਰਟੀਆਂ ਅਤੇ ਬੈਂਡ ਨੇ ਸਵਾਗਤ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ। ਵੱਖ-ਵੱਖ ਸੰਸਥਾਵਾਂ ਅਤੇ ਸੰਗਤਾਂ ਵਲੋਂ ਲੰਗਰ ਅਤੇ ਖਾਣ-ਪੀਣ ਦੇ ਸਟਾਲ ਵੀ ਲਗਾਏ ਗਏ। ਇਸੇ ਦੌਰਾਨ ਹਲਕਾ ਵਿਧਾਇਕ ਦਿਨੇਸ਼ ਚੱਢਾ ਵਲੋਂ ਵੀ ਆਪਣੀ ਟੀਮ ਅਤੇ ਸ਼ਹਿਰ ਵਾਸੀਆਂ ਸਮੇਤ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਨਿੱਘਾ ਸਵਾਗਤ ਕੀਤਾ ਗਿਆ। ਵਿਧਾਇਕ ਨੇ ਸੰਗਤ ਸਮੇਤ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਉਨ੍ਹਾਂ ਵਲੋਂ ਮਾਰਚ ਦੀ ਅਗਵਾਈ ਕਰ ਰਹੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ ਅਤੇ ਸਿੰਘ ਸਾਹਿਬਾਨ ਤੇ ਹੋਰ ਧਾਰਮਿਕ ਸ਼ਖ਼ਸੀਅਤਾਂ ਨੂੰ ਵੀ ਸਨਮਾਨ ਦਿੱਤਾ ਗਿਆ। ਵਿਧਾਇਕ ਚੱਢਾ ਨੇ ਕਿਹਾ ਕਿ ਇਹ ਮਾਰਚ ਸਿੱਖ ਇਤਿਹਾਸ, ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਤੇ ਮੀਰੀ-ਪੀਰੀ ਦੇ ਸਿਧਾਂਤ ਨੂੰ ਘਰ-ਘਰ ਪਹੁੰਚਾਉਣ ਦਾ ਮਹੱਤਵਪੂਰਨ ਉਪਰਾਲਾ ਹੈ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ‘ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਨਸ਼ਾ ਅਜੇ ਪੂਰੀ ਤਰ੍ਹਾਂ ਖ਼ਤਮ ਨਹੀਂ ਹੋਇਆ ਅਤੇ ਚਿੱਟੇ ਦੀ ਵਿੱਕਰੀ ‘ਤੇ ਰੋਕ ਲੱਗਣੀ ਚਾਹੀਦੀ ਹੈ। ਉਨ੍ਹਾਂ ਇੱਕ ਨੌਜਵਾਨ ਨਾਲ ਪੁਲਿਸ ਵਲੋਂ ਕਥਿਤ ਤਸ਼ੱਦਦ ਦੀ ਨਿਖੇਧੀ ਕਰਦਿਆਂ ਸਿੱਖਾਂ ਦੇ ਕੇਸਾਂ, ਦਾੜ੍ਹੀ ਅਤੇ ਕਕਾਰਾਂ ਦੀ ਬੇਅਦਬੀ ਨੂੰ ਬਰਦਾਸ਼ਤ ਨਾ ਕਰਨ ਦੀ ਗੱਲ ਕਹੀ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਗੁਰੂ ਦੇ ਲੜ ਲੱਗਣ ਅਤੇ ਆਪਸੀ ਭਾਈਚਾਰਾ ਮਜ਼ਬੂਤ ਕਰਨ ਦੀ ਅਪੀਲ ਕੀਤੀ। ਰਾਤਰੀ ਵਿਸ਼ਰਾਮ ਉਪਰੰਤ ਅੱਜ ਸਵੇਰੇ ਗੁਰਦੁਆਰਾ (ਬਾਕੀ ਸਫ਼ਾ 6 ’ਤੇ)