ਕ੍ਰਿਸ਼ਨ ਜਨਮ ਅਸ਼ਟਮੀ ਤੇ ਬ੍ਰਹਮ ਸਾਗਰ ਭੂਰੀ ਵਾਲਿਆਂ ਦੇ 164 ਵੇਂ ਅਵਤਾਰ ਦਿਵਸ ਸਮਾਗਮ ’ ਚ ਵਿਧਾਇਕ ਚੱਢਾ ਨੇ ਕੀਤੀ ਸ਼ਿਰਕਤ ਨਤਮਸਤਕ ਹੋ ਕੇ ਪ੍ਰਾਪਤ ਕੀਤਾ ਸੰਤਾਂ ਦਾ ਅਸ਼ੀਰਵਾਦ
ਕਾਹਨਪੁਰ ਖੂਹੀ, 4 ਸਤੰਬਰ (ਗੁਰਬੀਰ ਸਿੰਘ ਵਾਲੀਆ)-ਕ੍ਰਿਸ਼ਨ ਜਨਮ ਅਸ਼ਟਮੀ ਦੇ ਪਵਿੱਤਰ ਮੌਕੇ ਸਤਿਗੁਰੂ ਬ੍ਰਹਮ ਸਾਗਰ ਭੂਰੀ ਵਾਲਿਆਂ ਦਾ 164ਵਾਂ ਅਵਤਾਰ ਉਤਸਵ ਵੱਖ-ਵੱਖ ਥਾਵਾਂ ‘ਤੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਤਸੰਗ ਸਮਾਗਮ ਕਰਵਾਏ ਗਏ, ਜਿਨ੍ਹਾਂ ਵਿਚ ਸੰਗਤਾਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕਰਕੇ ਗੁਰੂ ਚਰਨਾਂ ਵਿਚ ਨਤਮਸਤਕ ਹੁੰਦਿਆਂ ਆਸ਼ੀਰਵਾਦ ਪ੍ਰਾਪਤ ਕੀਤਾ।
ਰ
ਰਾਮਪੁਰ ਧਾਮ ਵਿਖੇ ਪੰਡਾਲ ’ਚ ਬੈਠ ਕੇ ਹਾਜ਼ਰੀ ਲਗਵਾਉਂਦੇ ਹੋਏ ਵਿਧਾਇਕ ਚੱਢਾ। ਤਸਵੀਰ: ਗੁਰਬੀਰ ਵਾਲੀਆ
05-09-2026
ਕਾਹਨਪੁਰ ਖੂਹੀ, 4 ਸਤੰਬਰ (ਗੁਰਬੀਰ ਸਿੰਘ ਵਾਲੀਆ)-ਕ੍ਰਿਸ਼ਨ ਜਨਮ ਅਸ਼ਟਮੀ ਦੇ ਪਵਿੱਤਰ ਮੌਕੇ ਸਤਿਗੁਰੂ ਬ੍ਰਹਮ ਸਾਗਰ ਭੂਰੀ ਵਾਲਿਆਂ ਦਾ 164ਵਾਂ ਅਵਤਾਰ ਉਤਸਵ ਵੱਖ-ਵੱਖ ਥਾਵਾਂ ‘ਤੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਤਸੰਗ ਸਮਾਗਮ ਕਰਵਾਏ ਗਏ, ਜਿਨ੍ਹਾਂ ਵਿਚ ਸੰਗਤਾਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕਰਕੇ ਗੁਰੂ ਚਰਨਾਂ ਵਿਚ ਨਤਮਸਤਕ ਹੁੰਦਿਆਂ ਆਸ਼ੀਰਵਾਦ ਪ੍ਰਾਪਤ ਕੀਤਾ। ਸਤਿਗੁਰੂ ਬ੍ਰਹਮ ਸਾਗਰ ਭੂਰੀ ਵਾਲੇ ਮਹਾਰਾਜ ਦੇ ਜਨਮ ਸਥਾਨ ਪਿੰਡ ਰਾਮਪੁਰ ਧਾਮ ਵਿਖੇ ਕਰਵਾਏ ਗਏ ਸਮਾਗਮ ਦੀ ਅਗਵਾਈ ਸਵਾਮੀ ਦਰਸ਼ਨ ਦਾਸ ਵਲੋਂ ਕੀਤੀ ਗਈ। ਇਸੇ ਤਰ੍ਹਾਂ ਭੂਰੀ ਵਾਲੀ ਕੁਟੀਆ, ਟਿੱਬਾ ਟੱਪਰੀਆਂ, ਖੀਣ ਮਾਜਰਾ ਵਿਖੇ ਵੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਮੌਕੇ ਸਤਿਗੁਰੂ ਬ੍ਰਹਮ ਸਾਗਰ ਭੂਰੀ ਵਾਲਿਆਂ ਦਾ 164ਵਾਂ ਅਵਤਾਰ ਉਤਸਵ ਸ਼ਰਧਾ ਨਾਲ ਮਨਾਇਆ ਗਿਆ। ਇੱਥੇ ਸਮਾਗਮ ਦੀ ਅਗਵਾਈ ਸਵਾਮੀ ਨਿਤਿਆ ਨੰਦ ਰਮਤਾ ਰਾਮ ਵਲੋਂ ਕੀਤੀ ਗਈ। ਇਨ੍ਹਾਂ ਧਾਰਮਿਕ ਸਮਾਗਮਾਂ ਵਿਚ ਰੂਪਨਗਰ ਤੋਂ ਹਲਕਾ ਵਿਧਾਇਕ ਦਿਨੇਸ਼ ਚੱਢਾ ਨੇ ਉਚੇਚੇ ਤੌਰ ‘ਤੇ ਸ਼ਿਰਕਤ ਕੀਤੀ। ਉਨ੍ਹਾਂ ਨੇ ਸਤਸੰਗ ਸਮਾਗਮ ਵਿਚ ਹਾਜ਼ਰੀ ਭਰਦਿਆਂ ਗੁਰੂ ਚਰਨਾਂ ਵਿਚ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਸੰਗਤਾਂ ਨਾਲ ਧਾਰਮਿਕ ਵਿਚਾਰ ਸਾਂਝੇ ਕੀਤੇ। ਵਿਧਾਇਕ ਚੱਢਾ ਨੇ ਸੰਗਤਾਂ ਨੂੰ ਕ੍ਰਿਸ਼ਨ ਜਨਮ ਅਸ਼ਟਮੀ ਅਤੇ ਸਤਿਗੁਰੂ ਬ੍ਰਹਮ ਸਾਗਰ ਭੂਰੀ ਵਾਲਿਆਂ ਦੇ 164ਵੇਂ ਅਵਤਾਰ ਉਤਸਵ ਦੀ ਲੱਖ-ਲੱਖ ਵਧਾਈ ਦਿੱਤੀ। ਇਸ ਮੌਕੇ ਦਿਨੇਸ਼ ਚੱਢਾ ਨੇ ਕਿਹਾ ਕਿ ਭਾਰਤ ਦੀ ਧਾਰਮਿਕ ਅਤੇ ਅਧਿਆਤਮਿਕ ਪਰੰਪਰਾ ਸਾਨੂੰ ਸੱਚ, ਸੇਵਾ, ਸਿਮਰਨ, ਆਪਸੀ ਭਾਈਚਾਰੇ ਅਤੇ ਮਨੁੱਖਤਾ ਦੀ ਭਲਾਈ ਦਾ ਸੰਦੇਸ਼ ਦਿੰਦੀ ਹੈ। ਅਜਿਹੇ ਧਾਰਮਿਕ ਸਮਾਗਮ ਲੋਕਾਂ ਨੂੰ ਆਪਣੀ ਵਿਰਾਸਤ ਅਤੇ ਸੰਸਕਾਰਾਂ ਨਾਲ ਜੋੜਨ ਦੇ ਨਾਲ-ਨਾਲ ਸਮਾਜ ਵਿਚ ਆਪਸੀ ਪਿਆਰ, ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਦੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਗੁਰੂਆਂ, ਸੰਤਾਂ ਅਤੇ ਮਹਾਂਪੁਰਖਾਂ ਵਲੋਂ ਦਰਸਾਏ ਸੇਵਾ ਅਤੇ ਮਨੁੱਖਤਾ ਦੇ ਮਾਰਗ ‘ਤੇ ਚੱਲਣ ਦਾ ਯਤਨ ਕਰਨਾ ਚਾਹੀਦਾ ਹੈ। ਸਮਾਗਮ ਦੌਰਾਨ ਸਤਸੰਗ, ਧਾਰਮਿਕ ਵਿਚਾਰਾਂ ਅਤੇ ਗੁਰੂ ਮਹਿਮਾ ਦਾ ਗਾਇਨ ਕੀਤਾ ਗਿਆ। ਸੰਗਤਾਂ ਨੇ ਸ਼ਰਧਾ ਨਾਲ ਸਮਾਗਮ ਵਿਚ ਹਾਜ਼ਰੀ ਭਰੀ ਅਤੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ।