ਨੂਰਪੁਰ ਬੇਦੀ ਵਿਖੇ ਜਨ ਸੁਣਵਾਈ ਕੈਂਪ ਦੌਰਾਨ ਐੱਸ . ਆਈ . ਆਰ . ਤਹਿਤ ਜਾਰੀ ਕਰੀਬ 100 ਨੋਟਿਸ ਦਾ ਕੰਮ ਨਿਪਟਾਇਆ
ਨੂਰਪੁਰ ਬੇਦੀ, 4 ਸਤੰਬਰ (ਵਿੰਦਰਪਾਲ ਝਾਂਡੀਆਂ)-ਚੋਣ ਕਮਿਸ਼ਨ ਪੰਜਾਬ ਵਲੋਂ ਪੂਰੇ ਸੂਬੇ ਵਿਚ ਚਲਾਈ ਜਾ ਰਹੀ ਐੱਸ. ਆਈ.
ਨੂਰਪੁਰ ਬੇਦੀ, 4 ਸਤੰਬਰ (ਵਿੰਦਰਪਾਲ ਝਾਂਡੀਆਂ)-ਚੋਣ ਕਮਿਸ਼ਨ ਪੰਜਾਬ ਵਲੋਂ ਪੂਰੇ ਸੂਬੇ ਵਿਚ ਚਲਾਈ ਜਾ ਰਹੀ ਐੱਸ.ਆਈ.ਆਰ. ਪ੍ਰਕਿਰਿਆ ਤਹਿਤ ਵੋਟਰ ਸੂਚੀਆਂ ਦੀ ਜਾਂਚ, ਤਸਦੀਕ ਅਤੇ ਮੈਪਿੰਗ ਦਾ ਕੰਮ ਮੁਕੰਮਲ ਹੋਣ ਉਪਰੰਤ ਜਿਨ੍ਹਾਂ ਵੋਟਰਾਂ ਦੀ ਮੈਪਿੰਗ ਕਿਸੇ ਕਾਰਨ ਨਹੀਂ ਹੋ ਸਕੀ ਸੀ, ਉਨ੍ਹਾਂ ਨੂੰ ਜਾਰੀ ਕੀਤੇ ਨੋਟਿਸਾਂ ਦੇ ਨਿਪਟਾਰੇ ਲਈ ਨੂਰਪੁਰ ਬੇਦੀ ਵਿਖੇ ਵਿਸ਼ੇਸ਼ ਜਨ ਸੁਣਵਾਈ ਕੈਂਪ ਲਗਾਇਆ ਗਿਆ। ਦੱਸਣਯੋਗ ਹੈ ਕਿ ਚੋਣ ਕਮਿਸ਼ਨ ਵਲੋਂ ਐਸ.ਆਈ.ਆਰ. ਪ੍ਰਕਿਰਿਆ ਦੌਰਾਨ ਸਾਲ 2003 ਦੀਆਂ ਵੋਟਰ ਸੂਚੀਆਂ ਦਾ ਸਾਲ 2025 ਦੀਆਂ ਵੋਟਰ ਸੂਚੀਆਂ ਨਾਲ ਮਿਲਾਣ ਕਰਦਿਆਂ ਵੋਟਰਾਂ ਦੀ ਮੈਪਿੰਗ ਕੀਤੀ ਗਈ ਸੀ। ਇਸ ਪ੍ਰਕਿਰਿਆ ਦੌਰਾਨ ਜਿਨ੍ਹਾਂ ਵੋਟਰਾਂ ਦੀ ਮੈਪਿੰਗ ਕਿਸੇ ਕਾਰਨ ਨਹੀਂ ਹੋ ਸਕੀ, ਉਨ੍ਹਾਂ ਨੂੰ ਚੋਣ ਕਮਿਸ਼ਨ ਵਲੋਂ ਨੋਟਿਸ ਜਾਰੀ ਕੀਤੇ ਗਏ ਸਨ। ਇਨ੍ਹਾਂ ਨੋਟਿਸਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਚੋਣ ਅਧਿਕਾਰੀ ਰੂਪਨਗਰ ਦੀਆਂ ਹਦਾਇਤਾਂ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੂਰਪੁਰ ਬੇਦੀ ਵਿਖੇ ਵਿਸ਼ੇਸ਼ ਜਨ ਸੁਣਵਾਈ ਕੈਂਪ ਲਗਾਇਆ ਗਿਆ। ਇਸ ਮੌਕੇ ਨਾਇਬ-ਤਹਿਸੀਲਦਾਰ ਨੂਰਪੁਰ ਬੇਦੀ ਜਸਵਿੰਦਰ ਕੌਰ ਨੇ ਕੈਂਪ ਵਿਚ ਪਹੁੰਚ ਕੇ ਵੋਟਰਾਂ ਵਲੋਂ ਪੇਸ਼ ਕੀਤੇ ਗਏ ਦਸਤਾਵੇਜ਼ਾਂ ਦੀ ਜਾਂਚ ਕੀਤੀ। ਕੈਂਪ ਦੌਰਾਨ ਕੁੱਲ 200 ਨੋਟਿਸਾਂ ਵਿਚੋਂ ਕਰੀਬ 100 ਵੋਟਰ ਮੌਕੇ ‘ਤੇ ਪਹੁੰਚੇ, ਜਿਨ੍ਹਾਂ ਨੂੰ ਦਸਤਾਵੇਜ਼ਾਂ ਦੀ ਜਾਂਚ ਉਪਰੰਤ ਯੋਗ ਪਾਏ ਜਾਣ ‘ਤੇ ਉਨ੍ਹਾਂ ਦੇ ਐਸ.ਆਈ.ਆਰ. ਨੋਟਿਸਾਂ ਦਾ ਨਿਪਟਾਰਾ ਕੀਤਾ ਗਿਆ। ਨਾਇਬ-ਤਹਿਸੀਲਦਾਰ ਜਸਵਿੰਦਰ ਕੌਰ ਨੇ ਦੱਸਿਆ ਕਿ ਕੈਂਪ ਦੌਰਾਨ ਜਿਹੜੇ ਵੋਟਰ ਕਿਸੇ ਕਾਰਨ ਹਾਜ਼ਰ ਨਹੀਂ ਹੋ ਸਕੇ, ਉਨ੍ਹਾਂ ਦੇ ਨੋਟਿਸਾਂ ਦੇ ਨਿਪਟਾਰੇ ਲਈ ਸਬੰਧਿਤ ਬੀ.ਐਲ.ਓਜ਼ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਇਸ ਮੌਕੇ ਸੁਪਰਵਾਈਜ਼ਰ ਯਸ਼ਕਿਰਨ ਰਾਣਾ, ਮੁਕੇਸ਼ ਕੁਮਾਰ ਭੰਡਾਰੀ, ਅਮਰਜੀਤ ਸਿੰਘ, ਗੁਰਪ੍ਰਤਾਪ ਸਿੰਘ, ਰਵਿੰਦਰ ਸਿੰਘ, ਦਵਿੰਦਰ ਸਿੰਘ ਰਾਜੀਵ ਲੂੰਬਾ ਸਮੇਤ ਹੋਰ ਬੀ.ਐਲ.ਓਜ਼ ਹਾਜ਼ਰ ਸਨ।