04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਸ੍ਰੀ ਅਨੰਦਪੁਰ ਸਾਹਿਬ ਬਲਾਕ ਦੇ ਖੇਡ ਮੁਕਾਬਲਿਆਂ ਦਾ ਉਦਘਾਟਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਕਰਨਗੇ

ਸ੍ਰੀ ਅਨੰਦਪੁਰ ਸਾਹਿਬ, 4 ਸਤੰਬਰ (ਕਰਨੈਲ ਸਿੰਘ)-ਪੰਜਾਬ ਸਰਕਾਰ ਦੇ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ (ਸੀਜ਼ਨ-4) ਤਹਿਤ ਸ੍ਰੀ ਅਨੰਦਪੁਰ ਸਾਹਿਬ ਬਲਾਕ ਦੇ ਖੇਡ ਮੁਕਾਬਲੇ 9 ਤੋਂ 11 ਸਤੰਬਰ 2026 ਤੱਕ ਦਸਮੇਸ਼ ਮਾਰਸ਼ਲ ਸਪੋਰਟਸ ਅਕੈਡਮੀ ਵਿਖੇ ਕਰਵਾਏ ਜਾਣਗੇ। ਇਨ੍ਹਾਂ ਖੇਡ ਮੁਕਾਬਲਿਆਂ ਦਾ ਰਸਮੀ ਉਦਘਾਟਨ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਕੀਤਾ ਜਾਵੇਗਾ।

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਸ੍ਰੀ ਅਨੰਦਪੁਰ ਸਾਹਿਬ, 4 ਸਤੰਬਰ (ਕਰਨੈਲ ਸਿੰਘ)-ਪੰਜਾਬ ਸਰਕਾਰ ਦੇ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ (ਸੀਜ਼ਨ-4) ਤਹਿਤ ਸ੍ਰੀ ਅਨੰਦਪੁਰ ਸਾਹਿਬ ਬਲਾਕ ਦੇ ਖੇਡ ਮੁਕਾਬਲੇ 9 ਤੋਂ 11 ਸਤੰਬਰ 2026 ਤੱਕ ਦਸਮੇਸ਼ ਮਾਰਸ਼ਲ ਸਪੋਰਟਸ ਅਕੈਡਮੀ ਵਿਖੇ ਕਰਵਾਏ ਜਾਣਗੇ। ਇਨ੍ਹਾਂ ਖੇਡ ਮੁਕਾਬਲਿਆਂ ਦਾ ਰਸਮੀ ਉਦਘਾਟਨ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਕੀਤਾ ਜਾਵੇਗਾ। ਜ਼ਿਲ੍ਹਾ ਖੇਡ ਅਫ਼ਸਰ ਰੂਪਨਗਰ ਜਗਜੀਵਨ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਬਲਾਕ ਪੱਧਰ ਦੇ ਇਨ੍ਹਾਂ ਮੁਕਾਬਲਿਆਂ ‘ਚ ਜੇਤੂ ਰਹਿਣ ਵਾਲੇ ਖਿਡਾਰੀ ਅਤੇ ਟੀਮਾਂ ਅਗਲੇ ਪੜਾਅ ਤਹਿਤ ਹੋਣ ਵਾਲੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ‘ਚ ਭਾਗ ਲੈਣਗੇ। ਉਨ੍ਹਾਂ ਦੱਸਿਆ ਕਿ 14 ਤੋਂ 40 ਸਾਲ ਉਮਰ ਵਰਗ ਦੇ ਖਿਡਾਰੀਆਂ ਲਈ ਫੁੱਟਬਾਲ, ਕਬੱਡੀ ਨੈਸ਼ਨਲ ਸਟਾਈਲ, ਕਬੱਡੀ ਸਰਕਲ ਸਟਾਈਲ ਅਤੇ ਖੋ-ਖੋ ਦੇ ਮੁਕਾਬਲੇ ਕਰਵਾਏ ਜਾਣਗੇ। ਇਸ ਤੋਂ ਇਲਾਵਾ 14 ਤੋਂ 70 ਸਾਲ ਤੋਂ ਵੱਧ ਉਮਰ ਵਰਗ ਦੇ ਖਿਡਾਰੀਆਂ, ਵੈਟਰਨ ਵਰਗ ਸਮੇਤ, ਲਈ ਅਥਲੈਟਿਕਸ ਅਤੇ ਵਾਲੀਬਾਲ ਦੇ ਸਮੈਸ਼ਿੰਗ ਅਤੇ ਸ਼ੂਟਿੰਗ ਮੁਕਾਬਲੇ ਵੀ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡ ਮੁਕਾਬਲਿਆਂ ‘ਚ ਭਾਗ ਲੈਣ ਦੇ ਚਾਹਵਾਨ ਖਿਡਾਰੀ ਵਿਭਾਗ ਵਲੋਂ ਜਾਰੀ ਕੀਤੇ ਭਾਗੀਦਾਰੀ ਕਿਊ. ਆਰ. ਕੋਡ ਨੂੰ ਸਕੈਨ ਕਰਕੇ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਸ੍ਰੀ ਅਨੰਦਪੁਰ ਸਾਹਿਬ ਬਲਾਕ ਦੇ ਸਮੂਹ ਨੌਜਵਾਨਾਂ ਅਤੇ ਖਿਡਾਰੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ-ਚੜ੍ਹ ਕੇ ਇਨ੍ਹਾਂ ਖੇਡ ਮੁਕਾਬਲਿਆਂ ‘ਚ ਭਾਗ ਲੈਣ ਅਤੇ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਦੇ ਹੋਏ ‘ਖੇਡਾਂ ਵਤਨ ਪੰਜਾਬ ਦੀਆਂ-2026’ ਨੂੰ ਸਫਲ ਬਣਾਉਣ ‘ਚ ਆਪਣਾ ਯੋਗਦਾਨ ਪਾਉਣ।
Ad Position 22
No active advertisement
ਪਿਛਲੀ ਖ਼ਬਰ ਐੱਨ.ਐੱਫ.ਐੱਲ. ਨੰਗਲ ਇਕਾਈ ਦੇ ਨਵੇਂ ਮਨੁੱਖੀ ਸਰੋਤ ਮੁਖੀ ਵਜੋਂ ਪ੍ਰਦੀਪ ਅਧਿਕਾਰੀ ਨੇ ਸੰਭਾਲਿਆ ਅਹੁਦਾ ਅਗਲੀ ਖ਼ਬਰ ਡਹਿਰ ਵਿਖੇ ਕੁਸ਼ਤੀ ਮੁਕਾਬਲੇ ਅਤੇ ਸੱਭਿਆਚਾਰਕ ਮੇਲਾ 6 ਨੂੰ
Ad Position 24