ਪੀ.ਐੱਮ. ਕਿਸਾਨ ਸਮੇਤ ਸਰਕਾਰੀ ਖੇਤੀ ਯੋਜਨਾਵਾਂ ਦਾ ਲਾਭ ਲੈਣ ਲਈ ‘ਫਾਰਮਰ ਰਜਿਸਟਰੀ’ ਲਾਜ਼ਮੀ
ਰੂਪਨਗਰ, 4 ਸਤੰਬਰ (ਸਤਨਾਮ ਸਿੰਘ ਸੱਤੀ)-ਮੁੱਖ ਖੇਤੀਬਾੜੀ ਅਫ਼ਸਰ ਰੂਪਨਗਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਸਮੇਤ ਖੇਤੀਬਾੜੀ ਨਾਲ ਸਬੰਧਤ ਹੋਰ ਸਰਕਾਰੀ ਯੋਜਨਾਵਾਂ ਦਾ ਲਾਭ ਜਾਰੀ ਰੱਖਣ ਲਈ ਐਗਰੀਸਟੈਕ ਪੋਰਟਲ ’ਤੇ ‘ਫਾਰਮਰ ਰਜਿਸਟਰੀ’ ਤਹਿਤ ਰਜਿਸਟ੍ਰੇਸ਼ਨ ਕਰਵਾ ਕੇ ਫਾਰਮਰ ਆਈ. ਡੀ.
ਰੂਪਨਗਰ, 4 ਸਤੰਬਰ (ਸਤਨਾਮ ਸਿੰਘ ਸੱਤੀ)-ਮੁੱਖ ਖੇਤੀਬਾੜੀ ਅਫ਼ਸਰ ਰੂਪਨਗਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਸਮੇਤ ਖੇਤੀਬਾੜੀ ਨਾਲ ਸਬੰਧਤ ਹੋਰ ਸਰਕਾਰੀ ਯੋਜਨਾਵਾਂ ਦਾ ਲਾਭ ਜਾਰੀ ਰੱਖਣ ਲਈ ਐਗਰੀਸਟੈਕ ਪੋਰਟਲ ’ਤੇ ‘ਫਾਰਮਰ ਰਜਿਸਟਰੀ’ ਤਹਿਤ ਰਜਿਸਟ੍ਰੇਸ਼ਨ ਕਰਵਾ ਕੇ ਫਾਰਮਰ ਆਈ.ਡੀ. ਬਣਵਾਉਣੀ ਯਕੀਨੀ ਬਣਾਉਣ। ਉਨ੍ਹਾਂ ਦੱਸਿਆ ਕਿ ਫਾਰਮਰ ਰਜਿਸਟਰੀ ਰਾਹੀਂ ਕਿਸਾਨਾਂ ਦਾ ਕੇਂਦਰੀ ਡਾਟਾਬੇਸ ਤਿਆਰ ਕੀਤਾ ਜਾ ਰਿਹਾ ਹੈ, ਜਿਸ ਨਾਲ ਕਿਸਾਨ ਦੀ ਪਛਾਣ ਅਤੇ ਜ਼ਮੀਨੀ ਰਿਕਾਰਡ ਦੀ ਤਸਦੀਕ ਆਸਾਨ ਹੋਵੇਗੀ ਅਤੇ ਸਰਕਾਰੀ ਸਹਾਇਤਾ ਯੋਗ ਲਾਭਪਾਤਰੀਆਂ ਤੱਕ ਪਾਰਦਰਸ਼ੀ ਢੰਗ ਨਾਲ ਪਹੁੰਚਾਉਣ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਪੀ.ਐੱਮ. ਕਿਸਾਨ ਸਨਮਾਨ ਨਿਧੀ ਦੀਆਂ ਕਿਸ਼ਤਾਂ ਦਾ ਲਾਭ ਫਾਰਮਰ ਆਈ.ਡੀ. ਬਣਵਾ ਚੁੱਕੇ ਕਿਸਾਨਾਂ ਨੂੰ ਹੀ ਜਾਰੀ ਰਹਿਣ ਦੀ ਸੰਭਾਵਨਾ ਹੈ। ਇਸ ਲਈ ਜਿਨ੍ਹਾਂ ਕਿਸਾਨਾਂ ਨੇ ਅਜੇ ਤੱਕ ਰਜਿਸਟ੍ਰੇਸ਼ਨ ਨਹੀਂ ਕਰਵਾਈ, ਉਹ ਬਿਨਾਂ ਦੇਰੀ ਇਹ ਪ੍ਰਕਿਰਿਆ ਮੁਕੰਮਲ ਕਰਵਾਉਣ। ਕਿਸਾਨ ਆਪਣਾ ਆਧਾਰ ਕਾਰਡ ਨਾਲ ਲੈ ਕੇ ਨੇੜਲੇ ਕਾਮਨ ਸਰਵਿਸ ਸੈਂਟਰ (ਸੀ.ਐੱਸ.ਸੀ.) ’ਤੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਖੇਤੀਬਾੜੀ ਵਿਭਾਗ ਵਲੋਂ ਸੀ.ਐੱਸ.ਸੀ. ਕੇਂਦਰਾਂ ਦੇ ਸਹਿਯੋਗ ਨਾਲ ਪਿੰਡ ਪੱਧਰ ’ਤੇ ਵਿਸ਼ੇਸ਼ ਕੈਂਪ ਵੀ ਲਗਾਏ ਜਾ ਰਹੇ ਹਨ, ਜਿੱਥੇ ਰਜਿਸਟ੍ਰੇਸ਼ਨ ਮੁਫ਼ਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਮੇਂ ਸਿਰ ਫਾਰਮਰ ਰਜਿਸਟਰੀ ਕਰਵਾ ਕੇ ਸਰਕਾਰੀ ਯੋਜਨਾਵਾਂ ਦੇ ਲਾਭ ਨਿਰਵਿਘਨ ਜਾਰੀ ਰੱਖਣ ਅਤੇ ਵਧੇਰੇ ਜਾਣਕਾਰੀ ਲਈ ਆਪਣੇ ਸਬੰਧਿਤ ਬਲਾਕ ਖੇਤੀਬਾੜੀ ਦਫ਼ਤਰ ਨਾਲ ਸੰਪਰਕ ਕਰਨ।