06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਮੁੱਖ ਅਧਿਆਪਕ ਅਮਰਜੀਤ ਭੱਲੜੀ ਨੂੰ ਸਟੇਟ ਐਵਾਰਡ ਮਿਲਣ ’ਤੇ ਪੰਚਾਂ-ਸਰਪੰਚਾਂ ਤੇ ਪਤਵੰਤਿਆਂ ਵਲੋਂ ਵਧਾਈ

ਸੁਖਸਾਲ, 5 ਸਤੰਬਰ (ਧਰਮ ਪਾਲ)-ਸਰਕਾਰੀ ਪ੍ਰਾਇਮਰੀ ਸਕੂਲ ਸੁਖਸਾਲ ਦੇ ਮੁੱਖ ਅਧਿਆਪਕ ਅਮਰਜੀਤ ਭੱਲੜੀ ਨੂੰ ਸਿੱਖਿਆ ਦੇ ਖੇਤਰ ਵਿਚ ਸ਼ਲਾਘਾਯੋਗ ਅਤੇ ਸਮਰਪਿਤ ਸੇਵਾਵਾਂ ਨਿਭਾਉਣ ਬਦਲੇ ਸਟੇਟ ਐਵਾਰਡ ਮਿਲਣ ’ਤੇ ਇਲਾਕੇ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਸਥਾਨਕ ਪੰਚਾਂ-ਸਰਪੰਚਾਂ, ਮੋਹਤਵਰਾਂ ਅਤੇ ਪਤਵੰਤੇ ਸੱਜਣਾਂ ਨੇ ਅਮਰਜੀਤ ਭੱਲੜੀ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਸੁਖਸਾਲ, 5 ਸਤੰਬਰ (ਧਰਮ ਪਾਲ)-ਸਰਕਾਰੀ ਪ੍ਰਾਇਮਰੀ ਸਕੂਲ ਸੁਖਸਾਲ ਦੇ ਮੁੱਖ ਅਧਿਆਪਕ ਅਮਰਜੀਤ ਭੱਲੜੀ ਨੂੰ ਸਿੱਖਿਆ ਦੇ ਖੇਤਰ ਵਿਚ ਸ਼ਲਾਘਾਯੋਗ ਅਤੇ ਸਮਰਪਿਤ ਸੇਵਾਵਾਂ ਨਿਭਾਉਣ ਬਦਲੇ ਸਟੇਟ ਐਵਾਰਡ ਮਿਲਣ ’ਤੇ ਇਲਾਕੇ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਸਥਾਨਕ ਪੰਚਾਂ-ਸਰਪੰਚਾਂ, ਮੋਹਤਵਰਾਂ ਅਤੇ ਪਤਵੰਤੇ ਸੱਜਣਾਂ ਨੇ ਅਮਰਜੀਤ ਭੱਲੜੀ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਪਤਵੰਤੇ ਸੱਜਣਾਂ ਨੇ ਕਿਹਾ ਕਿ ਅਮਰਜੀਤ ਭੱਲੜੀ ਹਮੇਸ਼ਾਂ ਹੀ ਸਕੂਲ ਅਤੇ ਵਿਦਿਆਰਥੀਆਂ ਦੀ ਬਿਹਤਰੀ ਲਈ ਤਤਪਰ ਰਹਿੰਦੇ ਹਨ। ਉਨ੍ਹਾਂ ਵਲੋਂ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਦੇ ਨਾਲ - ਨਾਲ ਸਕੂਲ ਦੇ ਵਿਕਾਸ ਅਤੇ ਵਿਦਿਅਕ ਮਾਹੌਲ ਨੂੰ ਬਿਹਤਰ ਬਣਾਉਣ ਲਈ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ। ਉਨ੍ਹਾਂ ਦੀ ਮਿਹਨਤ, ਇਮਾਨਦਾਰੀ ਅਤੇ ਸੇਵਾ ਭਾਵਨਾ ਸਦਕਾ ਸਕੂਲ ਨੇ ਇਲਾਕੇ ਵਿਚ ਆਪਣੀ ਵਿਲੱਖਣ ਪਛਾਣ ਬਣਾਈ ਹੈ। ਪੰਚਾਂ-ਸਰਪੰਚਾਂ ਅਤੇ ਪਤਵੰਤਿਆਂ ਨੇ ਕਿਹਾ ਕਿ ਅਮਰਜੀਤ ਭੱਲੜੀ ਨੂੰ ਮਿਲਿਆ ਸਟੇਟ ਐਵਾਰਡ ਨਾ ਸਿਰਫ਼ ਉਨ੍ਹਾਂ ਦੀ ਨਿੱਜੀ ਪ੍ਰਾਪਤੀ ਹੈ, ਸਗੋਂ ਇਹ ਸਰਕਾਰੀ ਪ੍ਰਾਇਮਰੀ ਸਕੂਲ ਸੁਖਸਾਲ ਅਤੇ ਸਮੁੱਚੇ ਇਲਾਕੇ ਲਈ ਵੀ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਅਜਿਹੇ ਅਧਿਆਪਕ ਹੋਰਨਾਂ ਲਈ ਵੀ ਪ੍ਰੇਰਣਾ ਦਾ ਸਰੋਤ ਬਣਦੇ ਹਨ ਅਤੇ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਦੀ ਨੀਂਹ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਉਨ੍ਹਾਂ ਨੇ ਅਮਰਜੀਤ ਭੱਲੜੀ ਨੂੰ ਸਟੇਟ ਐਵਾਰਡ ਪ੍ਰਾਪਤ ਕਰਨ ’ਤੇ ਮੁੜ ਮੁਬਾਰਕਬਾਦ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਭਵਿੱਖ ਵਿਚ ਵੀ ਇਸੇ ਤਰ੍ਹਾਂ ਸਕੂਲ, ਵਿਦਿਆਰਥੀਆਂ ਅਤੇ ਸਿੱਖਿਆ ਦੇ ਖੇਤਰ ਦੀ ਬਿਹਤਰੀ ਲਈ ਆਪਣੀਆਂ ਸੇਵਾਵਾਂ ਜਾਰੀ ਰੱਖਣਗੇ। 05 ਆਰਪੀਆਰ21 ਮੁੱਖ ਅਧਿਆਪਕ ਅਮਰਜੀਤ ਭੱਲੜੀ।
Ad Position 22
No active advertisement
ਪਿਛਲੀ ਖ਼ਬਰ ਭੂਰੀਵਾਲੇ ਟਿੱਬਾ ਨੰਗਲ ਕਾਲਜ ਅਤੇ ਸਕੂਲ ਵਿਖੇ ਅਧਿਆਪਕ ਦਿਵਸ ਧੂਮ-ਧਾਮ ਨਾਲ ਮਨਾਇਆ ਅਗਲੀ ਖ਼ਬਰ ਸ਼ਿਵ ਮੰਦਿਰ ਘਨੌਲੀ ਵਿਖੇ ਜਨਮ ਅਸ਼ਟਮੀ ਮੌਕੇ ਸਮਾਗਮ ਕਰਵਾਇਆ
Ad Position 24