ਗੁਰੂ ਤੇਗ਼ ਬਹਾਦਰ ਆਈ.ਟੀ.ਆਈ. ਕਾਲਜ ਵਿਖੇ ਵਿਦਿਆਰਥੀਆਂ ਨੇ ਮਨਾਇਆ ਅਧਿਆਪਕ ਦਿਵਸ
ਸ਼੍ਰੀ ਅਨੰਦਪੁਰ ਸਾਹਿਬ, 5 ਸਤੰਬਰ (ਜੇ ਐਸ ਨਿੱਕੂਵਾਲ)- ਸਥਾਨਕ ਗੁਰੂ ਤੇਗ਼ ਬਹਾਦਰ ਆਈ. ਟੀ.
ਸ਼੍ਰੀ ਅਨੰਦਪੁਰ ਸਾਹਿਬ, 5 ਸਤੰਬਰ (ਜੇ ਐਸ ਨਿੱਕੂਵਾਲ)- ਸਥਾਨਕ ਗੁਰੂ ਤੇਗ਼ ਬਹਾਦਰ ਆਈ.ਟੀ.ਆਈ. ਕਾਲਜ ਵਿਖੇ ਵਿਦਿਆਰਥੀਆਂ ਵਲੋਂ ਅਧਿਆਪਕ ਦਿਵਸ ਬੜੇ ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਬੀਬੀ ਜਸਬੀਰ ਕੌਰ ਅਤੇ ਸਮੂਹ ਸਟਾਫ਼ ਵਲੋਂ ਵਿਦਿਆਰਥੀਆਂ ਦਾ ਧੰਨਵਾਦ ਉਨ੍ਹਾਂ ਨੂੰ ਅਧਿਆਪਕ ਦਿਵਸ ਦੀ ਮਹੱਤਤਾ ਬਾਰੇ ਜਾਣੂ ਕਰਵਾਉਂਦਿਆਂ ਕਿਹਾ ਕਿ ਅਧਿਆਪਕ ਵਿਦਿਆਰਥੀਆਂ ਦੇ ਜੀਵਨ ਨੂੰ ਸਹੀ ਦਿਸ਼ਾ ਦੇਣ ਅਤੇ ਉਨ੍ਹਾਂ ਦੇ ਭਵਿੱਖ ਨੂੰ ਸੰਵਾਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੇ ਜੀਵਨ ਵਿਚ ਸਫਲਤਾ ਹਾਸਲ ਕਰਨ ਲਈ ਮਿਹਨਤ, ਲਗਨ, ਅਨੁਸ਼ਾਸਨ ਅਤੇ ਇਮਾਨਦਾਰੀ ਨੂੰ ਆਪਣਾ ਮੁੱਖ ਸਿਧਾਂਤ ਬਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਅੰਦਰ ਮੁਕਾਬਲੇ ਦੇ ਯੁੱਗ ਵਿਚ ਵਿਦਿਆਰਥੀਆਂ ਲਈ ਸਿੱਖਿਆ ਦੇ ਨਾਲ-ਨਾਲ ਹੁਨਰਮੰਦ ਬਣਨਾ ਅਤੇ ਆਪਣੇ ਟੀਚੇ ਪ੍ਰਤੀ ਲਗਾਤਾਰ ਮਿਹਨਤ ਕਰਨਾ ਬਹੁਤ ਜ਼ਰੂਰੀ ਹੈ।ਇਸ ਮੌਕੇ ਸਮੂਹ ਅਧਿਆਪਕਾਂ ਅਤੇ ਸਟਾਫ਼ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸੁਨਹਿਰੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਦਿਲਪ੍ਰੀਤ ਕੌਰ, ਮੀਨਾ ਧਾਮੀ, ਨੇਹਾ ਦੇਵੀ, ਗਗਨਦੀਪ ਕੌਰ, ਰਾਧਿਕਾ ਆਦਿ ਹਾਜ਼ਰ ਸਨ।