ਬਜਰੂੜ ਸਕੂਲ ਦੀਆਂ ਪ੍ਰਾਪਤੀਆਂ ਨੇ ਰੋਪੜ ਜ਼ਿਲ੍ਹੇ ਵਿਚ ਵਿਲੱਖਣ ਪਛਾਣ ਬਣਾਈ ਹੈ: ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ
ਨੂਰਪੁਰ ਬੇਦੀ, 5 ਸਤੰਬਰ (ਵਿੰਦਰਪਾਲ ਝਾਂਡੀਆਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਜਰੂੜ ਵਿਖੇ ਪ੍ਰਿੰਸੀਪਲ ਵਰਿੰਦਰ ਸ਼ਰਮਾ ਦੀ ਅਗਵਾਈ ਹੇਠ ਅਧਿਆਪਕ ਦਿਵਸ ਬੜੇ ਉਤਸ਼ਾਹ ਅਤੇ ਸਨਮਾਨ ਨਾਲ ਮਨਾਇਆ ਗਿਆ। ਕਰਵਾਏ ਸਮਾਗਮ ਵਿਚ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਸਮੂਹ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ।
ਬ
ਬਜਰੂੜ ਸਕੂਲ ਵਿਖੇ ਅਧਿਆਪਕ ਦਿਵਸ ਸਮਾਗਮ ਮੌਕੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦਾ ਸਨਮਾਨ ਕਰਨ ਮੌਕੇ ਪ੍ਰਿੰਸੀਪਲ ਵਰਿੰਦਰ ਸ਼ਰਮਾ ਤੇ ਹੋਰ। ਤਸਵੀਰ: ਵਿੰਦਰਪਾਲ ਝਾਂਡੀਆਂ।
06-09-2026
ਨੂਰਪੁਰ ਬੇਦੀ, 5 ਸਤੰਬਰ (ਵਿੰਦਰਪਾਲ ਝਾਂਡੀਆਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਜਰੂੜ ਵਿਖੇ ਪ੍ਰਿੰਸੀਪਲ ਵਰਿੰਦਰ ਸ਼ਰਮਾ ਦੀ ਅਗਵਾਈ ਹੇਠ ਅਧਿਆਪਕ ਦਿਵਸ ਬੜੇ ਉਤਸ਼ਾਹ ਅਤੇ ਸਨਮਾਨ ਨਾਲ ਮਨਾਇਆ ਗਿਆ। ਕਰਵਾਏ ਸਮਾਗਮ ਵਿਚ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਸਮੂਹ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਸਕੂਲ ਦੀਆਂ ਵਿੱਦਿਅਕ, ਖੇਡਾਂ ਅਤੇ ਹੋਰ ਖੇਤਰਾਂ ਵਿਚ ਪ੍ਰਾਪਤੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬਜਰੂੜ ਸਕੂਲ ਨੇ ਆਪਣੀਆਂ ਸ਼ਾਨਦਾਰ ਪ੍ਰਾਪਤੀਆਂ ਸਦਕਾ ਰੋਪੜ ਜ਼ਿਲ੍ਹੇ ਦੇ ਬਿਹਤਰੀਨ ਸਕੂਲਾਂ ਵਿਚ ਆਪਣੀ ਵਿਸ਼ੇਸ਼ ਪਛਾਣ ਬਣਾਈ ਹੈ। ਉਨ੍ਹਾਂ ਨੇ ਪ੍ਰਿੰਸੀਪਲ ਵਰਿੰਦਰ ਸ਼ਰਮਾ ਅਤੇ ਸਮੂਹ ਸਟਾਫ਼ ਵਲੋਂ ਸਕੂਲ ਦੀ ਬਿਹਤਰੀ ਲਈ ਕੀਤੀ ਜਾ ਰਹੀ ਮਿਹਨਤ ਦੀ ਭਰਪੂਰ ਪ੍ਰਸ਼ੰਸਾ ਕੀਤੀ ਅਤੇ ਭਵਿੱਖ ਵਿਚ ਵੀ ਇਸੇ ਤਰ੍ਹਾਂ ਸਮਰਪਣ ਭਾਵਨਾ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਵਿਧਾਇਕ ਐਡਵੋਕੇਟ ਚੱਢਾ ਵਲੋਂ ਸਕੂਲ ਨੂੰ 20 ਕਿੱਲੋਵਾਟ ਦਾ ਜਨਰੇਟਰ ਦੇਣ ਦਾ ਵਾਅਦਾ ਵੀ ਕੀਤਾ। ਵਿਧਾਇਕ ਐਡਵੋਕੇਟ ਨੇ ਪ੍ਰਿੰਸੀਪਲ ਵਰਿੰਦਰ ਸ਼ਰਮਾ ਸਮੇਤ ਸਕੂਲ ਦੇ ਸਮੂਹ ਅਧਿਆਪਕਾਂ ਦਾ ਸਨਮਾਨ ਕੀਤਾ। ਸਕੂਲ ਪ੍ਰਬੰਧਕਾਂ ਵਲੋਂ ਐਡਵੋਕੇਟ ਦਿਨੇਸ਼ ਚੱਢਾ ਨੂੰ ਯਾਦਗਾਰੀ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਉਸ ਸਮੇਂ ਭਾਵੁਕ ਅਤੇ ਯਾਦਗਾਰੀ ਮਾਹੌਲ ਬਣ ਗਿਆ ਜਦੋਂ ਵਿਧਾਇਕ ਚੱਢਾ ਨੇ ਆਪਣੇ ਪੁਰਾਣੇ ਹੋਸਟਲ ਸਾਥੀ ਰਹੇ ਲੈਕਚਰਾਰ ਪ੍ਰਲਾਦ ਸਿੰਘ ਪਾਲੀ ਰਾਏਪੁਰ ਨਾਲ ਹੋਸਟਲ ਜੀਵਨ ਦੀਆਂ ਪੁਰਾਣੀਆਂ ਯਾਦਾਂ ਸਾਂਝੀਆਂ ਕਰਦਿਆਂ ਬੀਤੇ ਸਮੇਂ ਨੂੰ ਤਾਜ਼ਾ ਕੀਤਾ। ਪ੍ਰਲਾਦ ਸਿੰਘ ਨੇ ਆਪਣਾ ਲਿਖਿਆ ਗੀਤ ‘ਤਾਰਾ ਅੰਬਰਾਂ ‘ਤੇ ਕੋਈ ਕੋਈ’ ਗਾ ਕੇ ਸਮਾਗਮ ਨੂੰ ਸੰਗੀਤਮਈ ਰੰਗ ਦਿੱਤਾ। ਸਮਾਗਮ ਵਿਚ ਅਧਿਆਪਕਾਂ ਨੇ ਅਧਿਆਪਕ ਦਿਵਸ ਦੀ ਮਹੱਤਤਾ, ਅਧਿਆਪਕ ਦੇ ਸਮਾਜ ਨਿਰਮਾਣ ਵਿਚ ਯੋਗਦਾਨ ਅਤੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਅਧਿਆਪਕਾਂ ਦੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਲੈਕਚਰਾਰ ਪ੍ਰਲਾਦ ਸਿੰਘ , ਸੰਜੀਵ ਕੁਮਾਰ, ਰੂਬੀ ਬਾਲਾ, ਤਨਵੀਰ ਸਿੰਘ, ਜਗਮੋਹਨ ਕੌਰ, ਰਣਜੀਤ ਕੌਰ, ਜਸਵਿੰਦਰ ਕੌਰ, ਗਗਨਦੀਪ ਕੌਰ, ਸੋਨੀਕਾ ਹੀਰਾ, ਮੀਨਾ ਰਾਣੀ, ਸਿਮਰਨਜੀਤ ਕੌਰ, ਹਰਪ੍ਰੀਤ ਕੌਰ, ਮਨਦੀਪ ਕੌਰ , ਅਮਨਪ੍ਰੀਤ ਕੌਰ, ਸੁਖਵਿੰਦਰ ਕੌਰ, ਰਮਨਪ੍ਰੀਤ ਕੌਰ, ਪਰਮਜੀਤ ਕੌਰ ਕਿਰਨ ਬਾਲਾ ਅਮਨਪ੍ਰੀਤ ਕੌਰ, ਲਖਵਿੰਦਰ ਸਿੰਘ , ਬਾਬੂ ਪ੍ਰੇਮ ਚੰਦ ਪਰਮਜੀਤ ਕੌਰ ਆਦਿ ਹਾਜ਼ਰ ਸਨ।