06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਸਿੱਧ ਬਾਬਾ ਬਾਲਕ ਨਾਥ ਜੀ ਦੇ ਸਾਲਾਨਾ ਗੁੱਗਾ ਨੌਮੀ ਮੇਲੇ ਵਿਚ ਸ਼ਰਧਾ ਨਾਲ ਨਤਮਸਤਕ ਹੋਏ ਹਰਜੋਤ ਸਿੰਘ ਬੈਂਸ

ਸ੍ਰੀ ਅਨੰਦਪੁਰ ਸਾਹਿਬ, 5 ਸਤੰਬਰ (ਕਰਨੈਲ ਸਿੰਘ)-ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇਤਿਹਾਸਿਕ ਅਤੇ ਪੁਰਾਤਨ ਮੰਦਰ ਸਿੱਧ ਬਾਬਾ ਬਾਲਕ ਨਾਥ ਜੀ, ਰਾਜਬੜੀ (ਸਮਲਾਹ) ਵਿਖੇ ਕਰਵਾਏ ਸਾਲਾਨਾ ਗੁੱਗਾ ਨੌਮੀ ਮੇਲੇ ਵਿਚ ਸ਼ਰਧਾ ਅਤੇ ਭਾਵਨਾ ਨਾਲ ਸ਼ਿਰਕਤ ਕੀਤੀ। ਉਨ੍ਹਾਂ ਨੇ ਬਾਬਾ ਜੀ ਦੇ ਪਵਿੱਤਰ ਦਰਬਾਰ ’ਚ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਸਮੂਹ ਸੰਗਤ ਦੀ ਚੜ੍ਹ੍ਹਦੀ ਕਲਾ ਲਈ ਅਰਦਾਸ ਕੀਤੀ।

Ad Position 21
repet_subhas-goyals [Copy P29]
ਸ੍ਰੀ ਅਨੰਦਪੁਰ ਸਾਹਿਬ ਨੇੜਲੇ ਪਿੰਡ ਰਾਜਬੜੀ (ਸਮਲਾਹ) ਵਿਖੇ ਜਨਮ ਅਸ਼ਟਮੀ ਮੌਕੇ ਪੁਰਾਤਨ ਮੰਦਰ ਸਿੱਧ ਬਾਬਾ ਬਾਲਕ ਨਾਥ ਵਿਖੇ ਕਰਵਾਏ ਸਮਾਗਮ ’ਚ ਹਾਜ਼ਰੀ ਭਰਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਹੋਰਨਾਂ ਦੀ ਤਸਵੀਰ। 06-09-2026
ਸ੍ਰੀ ਅਨੰਦਪੁਰ ਸਾਹਿਬ, 5 ਸਤੰਬਰ (ਕਰਨੈਲ ਸਿੰਘ)-ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇਤਿਹਾਸਿਕ ਅਤੇ ਪੁਰਾਤਨ ਮੰਦਰ ਸਿੱਧ ਬਾਬਾ ਬਾਲਕ ਨਾਥ ਜੀ, ਰਾਜਬੜੀ (ਸਮਲਾਹ) ਵਿਖੇ ਕਰਵਾਏ ਸਾਲਾਨਾ ਗੁੱਗਾ ਨੌਮੀ ਮੇਲੇ ਵਿਚ ਸ਼ਰਧਾ ਅਤੇ ਭਾਵਨਾ ਨਾਲ ਸ਼ਿਰਕਤ ਕੀਤੀ। ਉਨ੍ਹਾਂ ਨੇ ਬਾਬਾ ਜੀ ਦੇ ਪਵਿੱਤਰ ਦਰਬਾਰ ’ਚ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਸਮੂਹ ਸੰਗਤ ਦੀ ਚੜ੍ਹ੍ਹਦੀ ਕਲਾ ਲਈ ਅਰਦਾਸ ਕੀਤੀ। ਇਸ ਧਾਰਮਿਕ ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਗੁੱਗਾ ਨੌਮੀ ਦਾ ਇਹ ਪਾਵਨ ਮੇਲਾ ਇਲਾਕੇ ਦੀਆਂ ਧਾਰਮਿਕ ਅਤੇ ਸਭਿਆਚਾਰਕ ਪਰੰਪਰਾਵਾਂ ਨਾਲ ਡੂੰਘੇ ਤੌਰ ’ਤੇ ਜੁੜਿਆ ਹੋਇਆ ਹੈ। ਅਜਿਹੇ ਧਾਰਮਿਕ ਸਮਾਗਮ ਸਾਨੂੰ ਆਪਣੀ ਅਮੀਰ ਵਿਰਾਸਤ ਨਾਲ ਜੋੜਨ ਦੇ ਨਾਲ-ਨਾਲ ਆਪਸੀ ਪਿਆਰ, ਸਤਿਕਾਰ ਅਤੇ ਭਾਈਚਾਰਕ ਸਾਂਝ ਨੂੰ ਵੀ ਮਜ਼ਬੂਤ ਕਰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਗੁਰੂਆਂ, ਪੀਰਾਂ, ਸੰਤਾਂ ਅਤੇ ਮਹਾਂਪੁਰਖਾਂ ਦੀ ਪਵਿੱਤਰ ਧਰਤੀ ਹੈ, ਜਿੱਥੇ ਵੱਖ-ਵੱਖ ਧਰਮਾਂ ਅਤੇ ਭਾਈਚਾਰਿਆਂ ਦੇ ਲੋਕ ਆਪਸੀ ਸਾਂਝ ਅਤੇ ਸਦਭਾਵਨਾ ਨਾਲ ਤਿਉਹਾਰ ਮਨਾਉਂਦੇ ਹਨ। ਉਨ੍ਹਾਂ ਨੇ ਮੇਲੇ ਵਿਚ ਪਹੁੰਚੀਆਂ ਸੰਗਤਾਂ ਨੂੰ ਗੁੱਗਾ ਨੌਮੀ ਦੀਆਂ ਸ਼ੁੱਭਕਾਮਨਾਵਾਂ ਵੀ ਦਿੱਤੀਆਂ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਧਾਰਮਿਕ ਸਮਾਗਮਾਂ ਦੌਰਾਨ ਆਪਸੀ ਭਾਈਚਾਰਾ, ਸਦਭਾਵਨਾ ਅਤੇ ਸ਼ਾਂਤੀ ਦਾ ਸੰਦੇਸ਼ ਘਰ-ਘਰ ਪਹੁੰਚਾਇਆ ਜਾਵੇ। ਉਨ੍ਹਾਂ ਨੇ ਮੇਲੇ ਦੇ ਪ੍ਰਬੰਧਾਂ ਅਤੇ ਸੰਗਤ ਲਈ ਕੀਤੀਆਂ ਵਿਵਸਥਾਵਾਂ ਦਾ ਵੀ ਜਾਇਜ਼ਾ ਲਿਆ ਅਤੇ ਪ੍ਰਬੰਧਕਾਂ ਨੂੰ ਵਧਾਈ ਦਿੱਤੀ। ਇਸ ਮੌਕੇ ਸੰਗਤ ਵਲੋਂ ਕੈਬਨਿਟ ਮੰਤਰੀ ਦਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨਾਲ ਮੁਲਾਕਾਤ ਕਰਕੇ ਵੱਖ-ਵੱਖ ਮਾਮਲਿਆਂ ਸਬੰਧੀ ਵਿਚਾਰ-ਵਟਾਂਦਰਾ ਵੀ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਕੁਲਗਰਾਂ ਦੀ ਮੁਖੀ ਪ੍ਰਵੀਨ ਲਤਾ ਸ਼ਰਮਾ ਨੂੰ ਸਟੇਟ ਐਵਾਰਡ ਨਾਲ ਕੀਤਾ ਸਨਮਾਨਿਤ ਅਗਲੀ ਖ਼ਬਰ ਬਜਰੂੜ ਸਕੂਲ ਦੀਆਂ ਪ੍ਰਾਪਤੀਆਂ ਨੇ ਰੋਪੜ ਜ਼ਿਲ੍ਹੇ ਵਿਚ ਵਿਲੱਖਣ ਪਛਾਣ ਬਣਾਈ ਹੈ: ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ
Ad Position 24