05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਪਿੰਡ ਭੱਟੋਂ ਦੀਆਂ ਸੰਗਤਾਂ ਤੇ ਸਰਪੰਚ ਵਲੋਂ ਕਿਲ੍ਹਾ ਅਨੰਦਗੜ੍ਹ ਸਾਹਿਬ ਦੀ ਕਾਰ ਸੇਵਾ ਲਈ ਰਾਸ਼ੀ ਭੇਟ

ਨੂਰਪੁਰ ਬੇਦੀ, 5 ਸਤੰਬਰ (ਹਰਦੀਪ ਸਿੰਘ ਢੀਂਡਸਾ)-ਪਿੰਡ ਭੱਟੋਂ ਦੀਆਂ ਸੰਗਤਾਂ ਵਲੋਂ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਲੋਂ ਚੱਲ ਰਹੇ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਜਿੱਥੇ ਪਿੰਡ ਦੀਆਂ ਸੰਗਤਾਂ ਵਲੋਂ 150000 ਰੁਪਏ ਦੀ ਸੇਵਾ ਬਾਬਾ ਜੀ ਨੂੰ ਦਿੱਤੀ ਗਈ ਉੱਥੇ ਸੇਵਕ ਪਰਿਵਾਰ ਮਾਸਟਰ ਗੁਰਨਾਮ ਸਿੰਘ ਸਰਪੰਚ ਅਤੇ ਉਨ੍ਹਾਂ ਦੇ ਸਪੁੱਤਰ ਮਨਪ੍ਰੀਤ ਸਿੰਘ ਗਿੱਲ ਵਲੋਂ 61000 ਰੁਪਏ ਦੀ ਸੇਵਾ ਸੰਤ ਬਾਬਾ ਸਤਨਾਮ ਸਿੰਘ ਮੁੱਖ ਪ੍ਰਬੰਧਕ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਨੂੰ ਦਿੱਤੀ ਗਈ। ਦੱਸਣਯੋਗ ਹੈ ਕਿ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਮੁੱਖ ਪ੍ਰਬੰਧਕ ਬਾਬਾ ਸਤਨਾਮ ਸਿੰਘ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਜਿੱਥੇ ਪਿਛਲੇ ਕਰੀਬ 2 ਸਾਲ ਤੋਂ ਵੱਧ ਸਮਾਂ ਪਹਿਲਾਂ ਗੜ੍ਹਸ਼ੰਕਰ ਤੋਂ ਸ੍ਰੀ ਅਨੰਦਪੁਰ ਸਾਹਿਬ ਸੜਕ ਦਾ ਕੰਮ ਜੰਗੀ ਪੱਧਰ ‘ਤੇ ਚੱਲ ਰਿਹਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਨੂਰਪੁਰ ਬੇਦੀ, 5 ਸਤੰਬਰ (ਹਰਦੀਪ ਸਿੰਘ ਢੀਂਡਸਾ)-ਪਿੰਡ ਭੱਟੋਂ ਦੀਆਂ ਸੰਗਤਾਂ ਵਲੋਂ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਲੋਂ ਚੱਲ ਰਹੇ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਜਿੱਥੇ ਪਿੰਡ ਦੀਆਂ ਸੰਗਤਾਂ ਵਲੋਂ 150000 ਰੁਪਏ ਦੀ ਸੇਵਾ ਬਾਬਾ ਜੀ ਨੂੰ ਦਿੱਤੀ ਗਈ ਉੱਥੇ ਸੇਵਕ ਪਰਿਵਾਰ ਮਾਸਟਰ ਗੁਰਨਾਮ ਸਿੰਘ ਸਰਪੰਚ ਅਤੇ ਉਨ੍ਹਾਂ ਦੇ ਸਪੁੱਤਰ ਮਨਪ੍ਰੀਤ ਸਿੰਘ ਗਿੱਲ ਵਲੋਂ 61000 ਰੁਪਏ ਦੀ ਸੇਵਾ ਸੰਤ ਬਾਬਾ ਸਤਨਾਮ ਸਿੰਘ ਮੁੱਖ ਪ੍ਰਬੰਧਕ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਨੂੰ ਦਿੱਤੀ ਗਈ। ਦੱਸਣਯੋਗ ਹੈ ਕਿ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਮੁੱਖ ਪ੍ਰਬੰਧਕ ਬਾਬਾ ਸਤਨਾਮ ਸਿੰਘ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਜਿੱਥੇ ਪਿਛਲੇ ਕਰੀਬ 2 ਸਾਲ ਤੋਂ ਵੱਧ ਸਮਾਂ ਪਹਿਲਾਂ ਗੜ੍ਹਸ਼ੰਕਰ ਤੋਂ ਸ੍ਰੀ ਅਨੰਦਪੁਰ ਸਾਹਿਬ ਸੜਕ ਦਾ ਕੰਮ ਜੰਗੀ ਪੱਧਰ ‘ਤੇ ਚੱਲ ਰਿਹਾ ਹੈ। ਭਾਵੇਂ ਕਿ ਪਿਛਲੀਆਂ ਸਰਕਾਰਾਂ ਜਾਂ ਮੌਜੂਦਾ ਸਰਕਾਰ ਵਲੋਂ ਇਹ ਸੜਕ ਨਹੀਂ ਬਣਾਈ ਗਈ, ਪਰ ਕਰੋੜਾਂ ਰੁਪਏ ਖ਼ਰਚੇ ਵਾਲੀ ਸੜਕ ਦੀ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਮੁੱਖ ਪ੍ਰਬੰਧਕ ਸ਼੍ਰੀ ਮਾਨ ਸੰਤ ਬਾਬਾ ਸਤਨਾਮ ਸਿੰਘ ਜੀ ਵਲੋਂ ਬਣਾਉਣ ਲਈ ਜਿੱਥੇ ਦੇਸਾਂ ਵਿਦੇਸ਼ਾਂ ਦੀਆਂ ਸੰਗਤਾਂ ਦਾ, ਪੰਜਾਬ ਦੀਆਂ ਸੰਗਤਾਂ ਵੱਡਾ ਸਹਿਯੋਗ ਰਿਹਾ ਉੱਥੇ ਨੂਰ ਪੁਰ ਬੇਦੀ ਇਲਾਕੇ ਦੀਆਂ ਸੰਗਤਾਂ ਨੇ ਵੀ ਆਪਣਾ ਵੱਡਾ ਯੋਗਦਾਨ ਪਾਇਆ। ਬਾਬਾ ਜੀ ਨੇ ਕਿਹਾ ਇਹ ਸਾਰੇ ਕਾਰਜ ਗੁਰੂ ਸਾਹਿਬ ਜੀ ਦੀ ਕਿਰਪਾ ਸਦਕੇ ਸੰਗਤਾਂ ਦੇ ਸਹਿਯੋਗ ਨਾਲ ਹੀ ਚੱਲ ਰਹੇ ਨੇ, ਉਨ੍ਹਾਂ ਨੇ ਜਿੱਥੇ ਭੱਟੋਂ ਪਿੰਡ ਦੀਆਂ ਸੰਗਤਾਂ ਦਾ ਧੰਨਵਾਦ ਕੀਤਾ ਉੱਥੇ ਮਾਸਟਰ ਗੁਰਨਾਮ ਸਿੰਘ ਸਰਪੰਚ ਅਤੇ ਉਨ੍ਹਾਂ ਦੇ ਸਪੁੱਤਰ ਮਨਪ੍ਰੀਤ ਸਿੰਘ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਜਿਨ੍ਹਾਂ ਨੇ ਆਪਣੀਆਂ ਨੇਕ ਕਮਾਈਆਂ ਵਿਚੋਂ ਆਪਣੇ ਦਸਵੰਧ ਦੀ ਮਾਇਆ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਨੂੰ ਦਿੱਤੀ ਗਈ। ਅੱਜ ਦੇ ਇਸ ਮੌਕੇ ਸੰਤ ਬਾਬਾ ਸਤਨਾਮ ਸਿੰਘ ਜੀ ਮੁੱਖ ਪ੍ਰਬੰਧਕ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ, ਮਾਸਟਰ ਗੁਰਨਾਮ ਸਿੰਘ ਸਰਪੰਚ, ਦਿਲਬਰ ਸਿੰਘ, ਕਰਨੈਲ ਸਿੰਘ ਭਾਉਵਾਲ, ਹਰਜਿੰਦਰ ਸਿੰਘ ਭਾਉਵਾਲ ਕੋਰ ਕਮੇਟੀ ਮੈਂਬਰ ਸ਼੍ਰੋਮਣੀ ਅਕਾਲੀ ਦਲ, ਮਨਪ੍ਰੀਤ ਸਿੰਘ ਗਿੱਲ, ਨੰਬਰਦਾਰ ਤਰਸੇਮ ਸਿੰਘ, ਪੰਚ ਪਿਆਰਾ ਸਿੰਘ, ਪੰਚ ਗੁਰਭਾਗ ਸਿੰਘ, ਪੰਚ ਮਨਜੀਤ ਕੌਰ, ਪੰਚ ਪਰਮਿੰਦਰ ਕੌਰ, ਰਾਮ ਸਿੰਘ, ਰਾਮ ਸਰੂਪ ਸਿੰਘ, ਮਹਿੰਦਰ ਸਿੰਘ, ਬਲਵੀਰ ਸਿੰਘ, ਦਰਸ਼ਨ ਸਿੰਘ, ਜਸਬੀਰ ਸਿੰਘ ਮੱਟੂ, ਗੁਰਮੇਲ ਸਿੰਘ ਗਿੱਲ, ਫੁੰਮਣ ਸਿੰਘ ਗਿੱਲ, ਫ਼ੌਜੀ ਸ਼ਿੰਗਾਰਾ ਸਿੰਘ, ਸੁਰਿੰਦਰ ਸਿੰਘ, ਗੁਰਪ੍ਰੀਤ ਸਿੰਘ ਗਾਗੀ ਅਤੇ ਪਿੰਡ ਭੱਟੋ ਦੀਆਂ ਹੋਰ ਵੀ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰੋਟਰੀ ਕਲੱਬ ਰੂਪਨਗਰ ਵਲੋਂ ਅਧਿਆਪਕ ਦਿਵਸ ਮੌਕੇ 25 ਅਧਿਆਪਕਾਂ ਤੇ ਸਟਾਫ਼ ਮੈਂਬਰਾਂ ਦਾ ਸਨਮਾਨ ਅਗਲੀ ਖ਼ਬਰ ਸ਼ਿਵ ਮੰਦਿਰ ਬੇਲਾ ਵਿਖੇ ਧੂਮਧਾਮ ਨਾਲ ਮਨਾਇਆ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ
Ad Position 24