07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਬਸੀ ਗੁੱਜਰਾਂ ਦੀਆਂ ਵਿੱਦਿਅਕ ਸੰਸਥਾਵਾਂ ’ ਚ ਅਧਿਆਪਕਾਂ ਦੀ ਅਹਿਮੀਅਤ ਅਤੇ ਸਮਾਜਿਕ ਚੁਨੌਤੀਆਂ ਵਿਸ਼ੇ ’ ਤੇ ਕਰਵਾਇਆ ਸੈਮੀਨਾਰ ਸੰਸਦ ਮੈਂਬਰ ਧਰਮਵੀਰ ਗਾਂਧੀ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

ਸ੍ਰੀ ਚਮਕੌਰ ਸਾਹਿਬ, 6 ਸਤੰਬਰ (ਜਗਮੋਹਣ ਸਿੰਘ ਨਾਰੰਗ)-’ਅਜੋਕਾ ਪੰਜਾਬੀ ਅਤੇ ਭਾਰਤੀ ਸਮਾਜ ਗੰਭੀਰ ਪ੍ਰਸਥਿਤੀਆਂ ਵਿਚੋਂ ਗੁਜ਼ਰ ਰਿਹਾ ਹੈ, ਜਿਸ ਦਾ ਸਭ ਤੋਂ ਵੱਧ ਅਸਰ ਵਿੱਦਿਅਕ ਸੰਸਥਾਵਾਂ ਤੇ ਵਿੱਦਿਆ ਪ੍ਰਦਾਨ ਕਰਨ ਵਾਲੇ ਅਧਿਆਪਕਾਂ ਉੱਪਰ ਪੈ ਰਿਹਾ ਹੈ। ਇਹ ਵਿਚਾਰ ਲੋਕ ਸਭਾ ਹਲਕਾ ਪਟਿਆਲਾ ਦੇ ਸੰਸਦ ਮੈਂਬਰ ਡਾ: ਧਰਮਵੀਰ ਗਾਂਧੀ ਨੇ ਬਸੀ ਗੁੱਜਰਾਂ ਵਿਖੇ ਮਾਲਵਾ ਰੂਰਲ ਐਜੂਕੇਸ਼ਨ ਸੁਸਾਇਟੀ ਸ੍ਰੀ ਚਮਕੌਰ ਸਾਹਿਬ ਅਧੀਨ ਚੱਲਦਿਆਂ ਵਿੱਦਿਅਕ ਸੰਸਥਾਵਾਂ ਵਲੋਂ ਕਰਵਾਏ ਪਹਿਲੇ ਸਵਰਨ ਭੰਗੂ ਯਾਦਗਾਰੀ ਸੈਮੀਨਾਰ ਵਿਚ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਪ੍ਰਗਟ ਕੀਤੇ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਸ੍ਰੀ ਚਮਕੌਰ ਸਾਹਿਬ, 6 ਸਤੰਬਰ (ਜਗਮੋਹਣ ਸਿੰਘ ਨਾਰੰਗ)-’ਅਜੋਕਾ ਪੰਜਾਬੀ ਅਤੇ ਭਾਰਤੀ ਸਮਾਜ ਗੰਭੀਰ ਪ੍ਰਸਥਿਤੀਆਂ ਵਿਚੋਂ ਗੁਜ਼ਰ ਰਿਹਾ ਹੈ, ਜਿਸ ਦਾ ਸਭ ਤੋਂ ਵੱਧ ਅਸਰ ਵਿੱਦਿਅਕ ਸੰਸਥਾਵਾਂ ਤੇ ਵਿੱਦਿਆ ਪ੍ਰਦਾਨ ਕਰਨ ਵਾਲੇ ਅਧਿਆਪਕਾਂ ਉੱਪਰ ਪੈ ਰਿਹਾ ਹੈ। ਇਹ ਵਿਚਾਰ ਲੋਕ ਸਭਾ ਹਲਕਾ ਪਟਿਆਲਾ ਦੇ ਸੰਸਦ ਮੈਂਬਰ ਡਾ: ਧਰਮਵੀਰ ਗਾਂਧੀ ਨੇ ਬਸੀ ਗੁੱਜਰਾਂ ਵਿਖੇ ਮਾਲਵਾ ਰੂਰਲ ਐਜੂਕੇਸ਼ਨ ਸੁਸਾਇਟੀ ਸ੍ਰੀ ਚਮਕੌਰ ਸਾਹਿਬ ਅਧੀਨ ਚੱਲਦਿਆਂ ਵਿੱਦਿਅਕ ਸੰਸਥਾਵਾਂ ਵਲੋਂ ਕਰਵਾਏ ਪਹਿਲੇ ਸਵਰਨ ਭੰਗੂ ਯਾਦਗਾਰੀ ਸੈਮੀਨਾਰ ਵਿਚ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਅਜਿਹੀਆਂ ਚੁਣੌਤੀਆਂ ਦਾ ਟਾਕਰਾ ਕਰਨ ਲਈ ਸਵਰਨ ਸਿੰਘ ਭੰਗੂ ਅਤੇ ਉਨ੍ਹਾਂ ਦੀ ਟੀਮ ਨੇ ਲੋਕਾਂ ਦੀ ਮਦਦ ਨਾਲ ਇਹ ਵੱਖਰੀ ਬਦਲਵੇਂ ਸਿੱਖਿਆ ਅਤੇ ਵਿਚਾਰਾਂ ਵਾਲੀ ਸੰਸਥਾ ਦੀ ਸਥਾਪਨਾ ਕੀਤੀ, ਜਿੱਥੇ ਜਾਤਪਾਤ, ਲਿੰਗ, ਧਰਮ ਅਤੇ ਗ਼ਰੀਬੀ ਆਧਾਰਤ ਵਿਤਕਰਾ ਨਹੀਂ ਕੀਤਾ ਜਾਂਦਾ। ਬਲਕਿ ਵੱਖ-ਵੱਖ ਗੋਸ਼ਟੀਆਂ ਅਤੇ ਗਤੀਵਿਧੀਆਂ ਰਾਹੀਂ ਵਿਗਿਆਨਕ ਵਿਚਾਰਾਂ ਦੀ ਸੋਚ ਪੈਦਾ ਕੀਤੀ ਜਾਂਦੀ ਹੈ। ਉਨ੍ਹਾਂ ਸੰਸਥਾ ਦੇ ਖੇਡ ਮੈਦਾਨ ਲਈ ਆਪਣੇ ਅਖ਼ਤਿਆਰੀ ਫ਼ੰਡ ਚੋਂ 10 ਲੱਖ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਇਹ ਮੇਰੇ ਲਈ ਮਾਣ ਵਾਲੀ ਗੱਲ ਹੈ ਕਿ ਮੈਂ ਵੀ ਇਸ ਸੰਸਥਾ ਦਾ ਅਟੁੱਟ ਅੰਗ ਹਾਂ। ਵਿੱਦਿਅਕ ਸੰਸਥਾਵਾਂ ਦੀ ਨਿਰਦੇਸ਼ਕਾਂ ਅਮਨਦੀਪ ਕੌਰ ਨੇ ਮਹਿਮਾਨਾਂ ਨੂੰ ਜੀ ਆ ਇਆਂ ਆਖਦਿਆਂ ਕਿਹਾ ਕਿ ਸਵਰਨ ਸਿੰਘ ਭੰਗੂ ਵਲੋਂ ਅਧਿਆਪਕਾਂ ਪ੍ਰਤੀ ਪ੍ਰਗਟ ਕੀਤੇ ਵਿਚਾਰ ਅਤੇ ਲਿਖਤਾਂ ਅੱਜ ਵੀ ਸਾਨੂੰ ਪ੍ਰੇਰਿਤ ਕਰਦੀਆਂ ਹਨ। ਇਸ ਮੌਕੇ ਬਾਲ ਜਗਤ ਦੀ ਅਹਿਮ ਸ਼ਖ਼ਸੀਅਤ ਡਾਕਟਰ ਰਮਾ ਰਤਨ, ਬਾਲ ਜਗਤ ਦੇ ਪ੍ਰਸਿੱਧ ਗਾਇਕ ਕਮਲਜੀਤ ਨੀਲੋ, ਪ੍ਰਸਿੱਧ ਚਿੱਤਰਕਾਰ ਰਾਹੀ ਮਹਿੰਦਰ ਸਿੰਘ, ਵਿੱਦਿਅਕ ਮਾਹਿਰ ਡਾ ਕੁਲਦੀਪ ਸਿੰਘ, ਸਾਬਕਾ ਐਸ.ਡੀ.ਐਮ. ਦਲਜੀਤ ਸਿੰਘ, ਪ੍ਰੋ ਸੰਤੋਖ ਸਿੰਘ, ਤਰਕਸ਼ੀਲ ਇਕਾਈ ਰੂਪਨਗਰ ਵਲੋਂ ਅਸ਼ੋਕ ਕੁਮਾਰ, ਅਦਾਕਾਰ ਮਲਕੀਤ ਰੌਣੀ ਨੇ ਵੀ ਵਿਸ਼ੇ ਸਬੰਧੀ ਆਪੋ ਆਪਣੇ ਵਿਚਾਰ ਪ੍ਰਗਟ ਕੀਤੇ। ਇਸ ਮੌਕੇ ਪ੍ਰਸਿੱਧ ਅਦਾਕਾਰਾ ਅਤੇ ਮਾਲਵਾ ਰੂਰਲ ਐਜੂਕੇਸ਼ਨਲ ਕਮੇਟੀ ਦੇ ਚੇਅਰਪਰਸਨ ਗੁਰਪੀਤ ਕੌਰ ਭੰਗੂ ਨੇ ਸਵਰਨ ਭੰਗੂ ਆਰਟ ਗੈਲਰੀ ਅਤੇ ਵੱਖ-ਵੱਖ ਪ੍ਰਤਿਭਾ ਵਾਲੇ ਬੱਚੇ, ਜੋ ਕੁਦਰਤੀ ਕਾਰਨਾਂ ਕਰਕੇ ਅਪੰਗ ਸਮਝੇ ਜਾਂਦੇ ਹਨ, ਉਨ੍ਹਾਂ ਲਈ ਨੀਰੋਡਿਵਰਸਿਟੀ ਸੈਂਟਰ ਖੋਲ੍ਹਣ ਦਾ ਫ਼ੈਸਲਾ ਵੀ ਕੀਤਾ ਗਿਆ। ਇਸ ਮੌਕੇ ਮੰਚ ਸੰਚਾਲਨ, ਬੇਅੰਤ ਕੌਰ, ਕਰਨਦੀਪ ਕੌਰ ਨੇ ਬਖ਼ੂਬੀ ਨਿਭਾਈ, ਸਮੂਹ ਅਧਿਆਪਕਾਂ ਦਾ ਸਨਮਾਨ ਕੀਤਾ ਗਿਆ। ਸਨਮਾਨ ਦੀ ਰਸਮ ਡਾਕਟਰ ਧਰਮਵੀਰ ਗਾਂਧੀ ਨੇ ਨਿਭਾਈ। ਇਸ ਮੌਕੇ ਕਮੇਟੀ ਮੈਂਬਰ ਕੁਲਦੀਪ ਕੌਰ, ਚੌਧਰੀ ਤੀਰਥ ਰਾਮ, ਕਰਮਜੀਤ ਸਿੰਘ, ਅਮਰਬੀਰ ਬਾਗੀ, ਅਮਰ ਸਿੰਘ ਚੱਕਲਾਂ, ਜਗਰੂਪ ਸਿੰਘ, ਵਰਿੰਦਰ ਕੌਰ, ਬੇਅੰਤ ਕੌਰ ਅਤੇ ਇਲਾਕੇ ਦੇ ਕਈ ਪਤਵੰਤੇ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਘਨੌਲੀ ਵਿਖੇ ਲੋਕ ਮਿਲਣੀ ਦੌਰਾਨ ਵਿਧਾਇਕ ਚੱਢਾ ਨੇ ਦੀ ਬਹੁਮੰਤਵੀ ਸਹਿਕਾਰੀ ਸਭਾ ਘਨੌਲੀ ਦੇ ਵਿਕਾਸ ਕਾਰਜਾਂ ਦੇ ਲਈ 5 ਲੱਖ... ਅਗਲੀ ਖ਼ਬਰ ਡੀ . ਪੀ . ਈ . ਜਸਵੰਤ ਸਿੰਘ ਨੂੰ ਖੇਡ ਸੇਵਾਵਾਂ ਲਈ ਵਿਸ਼ੇਸ਼ ਸਨਮਾਨ
Ad Position 24