07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਸਵਾ ਨਦੀ ਦਾ ਆਰਜ਼ੀ ਰਸਤਾ ਵੀ ਰੁੜ੍ਹਿਆ , ਪੁਲ ਦੀ ਮੁਰੰਮਤ ਕੱਛੂਆ ਚਾਲ ’ ਤੇ ਤਿੰਨ ਸਾਲ ਤੋਂ ਬੰਦ ਪੁਲ, ਸਾਲ ਤੋਂ ਵੱਧ ਸਮੇਂ ਤੋਂ ਚੱਲ ਰਹੀ ਮੁਰੰਮਤ ਫਿਰ ਵੀ ਹਾਲਾਤ ਜਿਉਂ ਦੇ ਤਿਉਂ ਆਰਜ਼ੀ ਲਾਂਘਾ ਵੀ ਪਾਣੀ ਦੇ ਤੇਜ਼ ਵਹਾਅ ’ਚ ਰੁੜ੍ਹਿਆ, ਲੋਕਾਂ ਦੀਆਂ ਮੁਸ਼ਕਿਲਾਂ ਵਧੀਆਂ

ਕਾਹਨਪੁਰ ਖੂਹੀ, 6 ਸਤੰਬਰ (ਗੁਰਬੀਰ ਸਿੰਘ ਵਾਲੀਆ)-ਨੂਰਪੁਰ ਬੇਦੀ ਇਲਾਕੇ ਨੂੰ ਭਾਖੜਾ ਨੰਗਲ ਅਤੇ ਹਿਮਾਚਲ ਪ੍ਰਦੇਸ਼ ਨਾਲ ਜੋੜਨ ਵਾਲੀ ਅਹਿਮ ਕੜੀ ਪਿੰਡ ਐਲਗਰਾਂ ਵਿਖੇ ਸਵਾ ਨਦੀ ‘ਤੇ ਬਣਿਆ ਪੁਲ ਪਿਛਲੇ ਲਗਭਗ ਤਿੰਨ ਸਾਲਾਂ ਤੋਂ ਆਵਾਜਾਈ ਲਈ ਬੰਦ ਪਿਆ ਹੋਣ ਕਾਰਨ ਇਲਾਕਾ ਵਾਸੀਆਂ ਲਈ ਵੱਡੀ ਮੁਸੀਬਤ ਬਣਿਆ ਹੋਇਆ ਹੈ। ਗੈਰ-ਕਾਨੂੰਨੀ ਮਾਈਨਿੰਗ ਕਾਰਨ ਨੁਕਸਾਨੇ ਗਏ ਇਸ ਪੁਲ ਦੀ ਮੁਰੰਮਤ ਦਾ ਕੰਮ ਸ਼ੁਰੂ ਹੋਇਆਂ ਵੀ ਸਾਲ ਤੋਂ ਵੱਧ ਸਮਾਂ ਬੀਤ ਚੁੱਕਾ ਹੈ, ਪਰ ਇਸ ਦੇ ਬਾਵਜੂਦ ਪੁਲ ਨੂੰ ਮੁੜ ਆਵਾਜਾਈ ਲਈ ਚਾਲੂ ਕਰਨ ਸਬੰਧੀ ਕੋਈ ਠੋਸ ਆਸ ਦੀ ਕਿਰਨ ਦਿਖਾਈ ਨਹੀਂ ਦੇ ਰਹੀ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਕਾਹਨਪੁਰ ਖੂਹੀ, 6 ਸਤੰਬਰ (ਗੁਰਬੀਰ ਸਿੰਘ ਵਾਲੀਆ)-ਨੂਰਪੁਰ ਬੇਦੀ ਇਲਾਕੇ ਨੂੰ ਭਾਖੜਾ ਨੰਗਲ ਅਤੇ ਹਿਮਾਚਲ ਪ੍ਰਦੇਸ਼ ਨਾਲ ਜੋੜਨ ਵਾਲੀ ਅਹਿਮ ਕੜੀ ਪਿੰਡ ਐਲਗਰਾਂ ਵਿਖੇ ਸਵਾ ਨਦੀ ‘ਤੇ ਬਣਿਆ ਪੁਲ ਪਿਛਲੇ ਲਗਭਗ ਤਿੰਨ ਸਾਲਾਂ ਤੋਂ ਆਵਾਜਾਈ ਲਈ ਬੰਦ ਪਿਆ ਹੋਣ ਕਾਰਨ ਇਲਾਕਾ ਵਾਸੀਆਂ ਲਈ ਵੱਡੀ ਮੁਸੀਬਤ ਬਣਿਆ ਹੋਇਆ ਹੈ। ਗੈਰ-ਕਾਨੂੰਨੀ ਮਾਈਨਿੰਗ ਕਾਰਨ ਨੁਕਸਾਨੇ ਗਏ ਇਸ ਪੁਲ ਦੀ ਮੁਰੰਮਤ ਦਾ ਕੰਮ ਸ਼ੁਰੂ ਹੋਇਆਂ ਵੀ ਸਾਲ ਤੋਂ ਵੱਧ ਸਮਾਂ ਬੀਤ ਚੁੱਕਾ ਹੈ, ਪਰ ਇਸ ਦੇ ਬਾਵਜੂਦ ਪੁਲ ਨੂੰ ਮੁੜ ਆਵਾਜਾਈ ਲਈ ਚਾਲੂ ਕਰਨ ਸਬੰਧੀ ਕੋਈ ਠੋਸ ਆਸ ਦੀ ਕਿਰਨ ਦਿਖਾਈ ਨਹੀਂ ਦੇ ਰਹੀ। ਸਭ ਤੋਂ ਵੱਡੀ ਚਿੰਤਾ ਵਾਲੀ ਗੱਲ ਇਹ ਹੈ ਕਿ ਲੋਕਾਂ ਦੀ ਆਵਾਜਾਈ ਲਈ ਕਾਰਸੇਵਾ, ਸਮਾਜਸੇਵੀ ਸੰਸਥਾਵਾਂ ਅਤੇ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਬਣਾਇਆ ਗਿਆ ਆਰਜ਼ੀ ਲਾਂਘਾ ਵੀ ਹੁਣ ਸਵਾ ਨਦੀ ਦੇ ਤੇਜ਼ ਪਾਣੀ ਦੀ ਮਾਰ ਹੇਠ ਆ ਕੇ ਰੁੜ੍ਹ ਚੁੱਕਾ ਹੈ। ਇਸ ਕਾਰਨ ਇਲਾਕੇ ਦੇ ਲੋਕਾਂ ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ ਅਤੇ ਆਵਾਜਾਈ ਲਈ ਕੋਈ ਪੱਕਾ ਤੇ ਸੁਰੱਖਿਅਤ ਬਦਲਵਾਂ ਰਸਤਾ ਨਾ ਹੋਣ ਕਾਰਨ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਅਤੇ ਸਬੰਧਿਤ ਵਿਭਾਗ ਵਲੋਂ ਸਮੇਂ ਸਿਰ ਪੁਲ ਦੀ ਮੁਰੰਮਤ ਦਾ ਕੰਮ ਮੁਕੰਮਲ ਕਰ ਦਿੱਤਾ ਜਾਂਦਾ ਤਾਂ ਅੱਜ ਇਲਾਕਾ ਵਾਸੀਆਂ ਨੂੰ ਇਸ ਤਰ੍ਹਾਂ ਦੀ ਸਥਿਤੀ ਦਾ ਸਾਹਮਣਾ ਨਾ ਕਰਨਾ ਪੈਂਦਾ। ਮੁਰੰਮਤ ਦੇ ਕੰਮ ਦੀ ਮੱਠੀ ਰਫ਼ਤਾਰ ਕਾਰਨ ਹੁਣ ਲੋਕਾਂ ਸਾਹਮਣੇ ਆਵਾਜਾਈ ਦਾ ਗੰਭੀਰ ਸੰਕਟ ਖੜ੍ਹਾ ਹੋ ਗਿਆ ਹੈ। ਇਸ ਸਬੰਧੀ ਪੰਜਾਬ ਕਿਸਾਨ ਮੋਰਚਾ ਦੇ ਕਨਵੀਨਰ ਗੌਰਵ ਰਾਣਾ ਨੇ ਸਰਕਾਰ ਅਤੇ ਪ੍ਰਸ਼ਾਸਨ ਦੀ ਕਾਰਗੁਜ਼ਾਰੀ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਇੱਕ ਅਹਿਮ ਪੁਲ ਨੂੰ ਤਿੰਨ ਸਾਲ ਤੱਕ ਬੰਦ ਰੱਖਣਾ ਅਤੇ ਮੁਰੰਮਤ ਦਾ ਕੰਮ ਸਾਲ ਤੋਂ ਵੱਧ ਸਮਾਂ ਲੈ ਜਾਣਾ ਲੋਕਾਂ ਨਾਲ ਸਰਾਸਰ ਧੱਕਾ ਹੈ। ਉਨ੍ਹਾਂ ਕਿਹਾ ਕਿ ਹੁਣ ਆਰਜ਼ੀ ਰਸਤਾ ਵੀ ਰੁੜ੍ਹ ਜਾਣ ਕਾਰਨ ਸਰਕਾਰ ਦੀ ਜ਼ਿੰਮੇਵਾਰੀ ਹੋਰ ਵਧ ਗਈ ਹੈ। ਗੌਰਵ ਰਾਣਾ ਨੇ ਕਿਹਾ ਕਿ ਸਵਾ ਨਦੀ ਦਾ ਇਹ ਪੁਲ ਨੂਰਪੁਰ ਬੇਦੀ ਇਲਾਕੇ ਦੇ ਲੋਕਾਂ ਲਈ ਬੇਹੱਦ ਮਹੱਤਵਪੂਰਨ ਹੈ ਅਤੇ ਇਸ ਦੇ ਬੰਦ ਹੋਣ ਕਾਰਨ ਰੋਜ਼ਾਨਾ ਆਉਣ-ਜਾਣ ਵਾਲੇ ਲੋਕਾਂ, ਕਿਸਾਨਾਂ, ਵਪਾਰੀਆਂ ਅਤੇ ਹੋਰ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਹੁਣ ਕਾਗ਼ਜ਼ੀ ਕਾਰਵਾਈ ਅਤੇ ਬਿਆਨਾਂ ਦੀ ਬਜਾਏ ਮੌਕੇ ‘ਤੇ ਕੰਮ ਕਰਕੇ ਦਿਖਾਉਣਾ ਚਾਹੀਦਾ ਹੈ। ਉਨ੍ਹਾਂ ਸੈਦਪੁਰ ਵਾਲੇ ਪੁਲ ਦੇ ਹੇਠਾਂ ਹੋ ਰਹੀ ਕਥਿਤ ਗੈਰ-ਕਾਨੂੰਨੀ ਮਾਈਨਿੰਗ ਦਾ ਮੁੱਦਾ ਵੀ ਉਠਾਉਂਦਿਆਂ ਕਿਹਾ ਕਿ ਪੁਲਾਂ ਦੀ ਸੁਰੱਖਿਆ ਨਾਲ ਕਿਸੇ ਵੀ ਤਰ੍ਹਾਂ ਦਾ ਖਿਲਵਾੜ ਇਲਾਕੇ ਦੇ ਲੋਕਾਂ ਲਈ ਭਵਿੱਖ ਵਿਚ ਵੱਡਾ ਖ਼ਤਰਾ ਪੈਦਾ ਕਰ ਸਕਦਾ ਹੈ। ਉਨ੍ਹਾਂ ਮੰਗ ਕੀਤੀ ਕਿ ਗੈਰ-ਕਾਨੂੰਨੀ ਮਾਈਨਿੰਗ ‘ਤੇ ਸਖ਼ਤੀ ਨਾਲ ਰੋਕ ਲਗਾਈ ਜਾਵੇ ਅਤੇ ਪੁਲਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਗੌਰਵ ਰਾਣਾ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਨੂੰ ਹੋਰ ਅਣਗੌਲਿਆ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਐਲਗਰਾਂ ਦੇ ਸਵਾ ਨਦੀ ਪੁਲ ਦੀ ਮੁਰੰਮਤ ਦਾ ਕੰਮ ਤੁਰੰਤ ਜੰਗੀ ਪੱਧਰ ‘ਤੇ ਮੁਕੰਮਲ ਕਰਕੇ ਪੁਲ ਨੂੰ ਆਵਾਜਾਈ ਲਈ ਖੋਲ੍ਹਿਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਇਸ ਮਾਮਲੇ ਵਿਚ ਤੁਰੰਤ ਕਦਮ ਨਾ ਚੁੱਕੇ ਤਾਂ ਲੋਕਾਂ ਦਾ ਰੋਸ ਹੋਰ ਤਿੱਖਾ ਹੋਵੇਗਾ ਅਤੇ ਸਰਕਾਰ ਨੂੰ ਇਸ ਦਾ ਰਾਜਨੀਤਿਕ ਖ਼ਮਿਆਜ਼ਾ ਭੁਗਤਣਾ ਪਵੇਗਾ।
Ad Position 22
No active advertisement
ਪਿਛਲੀ ਖ਼ਬਰ ਹਵਾਈ ਸੈਨਾ ’ ਚ ਨੰਗਲ ਦਾ ਨਾਂਅ ਰੌਸ਼ਨ ਕਰਕੇ ਪਰਤੇ ਫਲਾਇੰਗ ਅਫ਼ਸਰ ਹਰਸ਼ਿਤ ਰਾਣਾ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਘਰ... ਅਗਲੀ ਖ਼ਬਰ ਅਣਪਛਾਤੇ ਵਿਅਕਤੀ ਦੀ ਰੇਲ ਗੱਡੀ ਦੀ ਲਪੇਟ ਵਿਚ ਆਉਣ ਨਾਲ ਹੋਈ ਮੌਤ
Ad Position 24