07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਬੇਅੰਤ ਸਿੰਘ ਵਲੋਂ ਸ੍ਰੀ ਦਸਮੇਸ਼ ਅਕੈਡਮੀ ਦੇ ਨਵੇਂ ਡਾਇਰੈਕਟਰ ਵਜੋਂ ਅਹੁਦਾ ਸੰਭਾਲਿਆ

ਸ੍ਰੀ ਅਨੰਦਪੁਰ ਸਾਹਿਬ, 6 ਸਤੰਬਰ (ਜੇ ਐਸ ਨਿੱਕੂਵਾਲ)- ਉੱਤਰੀ ਭਾਰਤ ਦੀ ਪ੍ਰਸਿੱਧ ਰਿਹਾਇਸ਼ੀ ਵਿੱਦਿਅਕ ਸੰਸਥਾ ਸ੍ਰੀ ਦਸਮੇਸ਼ ਅਕੈਡਮੀ, ਅਨੰਦਪੁਰ ਸਾਹਿਬ ਵਿਖੇ ਬੇਅੰਤ ਸਿੰਘ ਨੇ ਡਾਇਰੈਕਟਰ ਨਿਯੁਕਤੀ ਤੋਂ ਬਾਅਦ ਆਪਣਾ ਅਹੁਦਾ ਸੰਭਾਲ ਲਿਆ ਹੈ। ਦੱਸਣਯੋਗ ਹੈ ਕਿ ਉਨ੍ਹਾਂ ਦੀ ਵਿੱਦਿਅਕ ਯੋਗਤਾ ਐਮ.

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਸ੍ਰੀ ਅਨੰਦਪੁਰ ਸਾਹਿਬ, 6 ਸਤੰਬਰ (ਜੇ ਐਸ ਨਿੱਕੂਵਾਲ)- ਉੱਤਰੀ ਭਾਰਤ ਦੀ ਪ੍ਰਸਿੱਧ ਰਿਹਾਇਸ਼ੀ ਵਿੱਦਿਅਕ ਸੰਸਥਾ ਸ੍ਰੀ ਦਸਮੇਸ਼ ਅਕੈਡਮੀ, ਅਨੰਦਪੁਰ ਸਾਹਿਬ ਵਿਖੇ ਬੇਅੰਤ ਸਿੰਘ ਨੇ ਡਾਇਰੈਕਟਰ ਨਿਯੁਕਤੀ ਤੋਂ ਬਾਅਦ ਆਪਣਾ ਅਹੁਦਾ ਸੰਭਾਲ ਲਿਆ ਹੈ।ਦੱਸਣਯੋਗ ਹੈ ਕਿ ਉਨ੍ਹਾਂ ਦੀ ਵਿੱਦਿਅਕ ਯੋਗਤਾ ਐਮ.ਏ. ਅੰਗਰੇਜ਼ੀ ਅਤੇ ਬੀ.ਐਡ ਹੈ। ਉਨ੍ਹਾਂ ਦਾ ਵਿੱਦਿਅਕ ਅਤੇ ਪ੍ਰਬੰਧਕੀ ਖੇਤਰ ਵਿਚ ਤਕਰੀਬਨ 37 ਸਾਲ ਦਾ ਤਜਰਬਾ ਹੈ। ਉਨ੍ਹਾਂ ਦਾ ਤਕਰੀਬਨ 13 ਸਾਲ ਬਤੌਰ ਪ੍ਰਿੰਸੀਪਲ ਦੇ ਰੂਪ ਵਿਚ ਕੰਮ ਕਰਨ ਦਾ ਤਜਰਬਾ ਹੈ।ਆਪਣੇ ਵਿੱਦਿਅਕ ਖੇਤਰ ਵਿਚ ਉਹ ਤਕਰੀਬਨ 24 ਸਾਲ ਪੰਜਾਬ ਪਬਲਿਕ ਸਕੂਲ, ਨਾਭਾ ਵਿਖੇ ਬਤੌਰ ਅਧਿਆਪਕ ਅਤੇ ਹਾਊਸ ਮਾਸਟਰ ਰਹੇ ਅਤੇ ਇਸ ਤੋਂ ਇਲਾਵਾ ਡਗਸ਼ਈ ਪਬਲਿਕ ਸਕੂਲ, ਡਗਸ਼ਈ, ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਚੰਡੀਗੜ੍ਹ, ਸੇਟ ਜੇਵੀਅਰ ਸਕੂਲ ਪਟਿਆਲਾ ਅਤੇ ਬਾਬਾ ਜੋਰਾਵਰ ਸਿੰਘ ਫਤਿਹ ਸਿੰਘ ਪਬਲਿਕ ਸਕੂਲ ਫਤਿਹਗੜ੍ਹ ਸਾਹਿਬ ਵਿਖੇ ਬਤੌਰ ਪ੍ਰਿੰਸੀਪਲ ਸੇਵਾਵਾਂ ਨਿਭਾ ਕੇ ਵਿੱਦਿਅਕ ਖੇਤਰ ਵਿਚ ਆਪਣਾ ਵਡਮੁੱਲਾ ਯੋਗਦਾਨ ਪਾਇਆ ਹੈ।ਇਸ ਤੋਂ ਪਹਿਲਾਂ ਉਹ ਸ੍ਰੀ ਦਸਮੇਸ਼ ਅਕੈਡਮੀ ਵਿਖੇ ਵੀ ਬਤੌਰ ਪੀ.ਜੀ.ਟੀ ਅੰਗਰੇਜ਼ੀ ਅਧਿਆਪਕ ਵਜੋਂ ਕੰਮ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਭਾਗਾਂ ਵਾਲੇ ਹਨ ਜਿਨ੍ਹਾਂ ਨੂੰ ਇਸ ਪਵਿੱਤਰ ਧਰਤੀ ’ਤੇ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਪ੍ਰਮਾਤਮਾ ਦੇ ਅਸ਼ੀਰਵਾਦ, ਮਾਪਿਆਂ, ਸਟਾਫ਼, ਪ੍ਰਬੰਧਕੀ ਬੋਰਡ ਦੇ ਸਹਿਯੋਗ ਨਾਲ ਇਸ ਅਕੈਡਮੀ ਨੂੰ ਦੁਬਾਰਾ ਫਿਰ ਬੁਲੰਦੀਆਂ ’ਤੇ ਲੈ ਜਾਣ ਦੀ ਕੋਸ਼ਿਸ਼ ਕਰਨਗੇ।ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੁੱਖ ਮੰਤਵ ਵਿਦਿਆਰਥੀਆਂ ਨੂੰ ਚੰਗੀ ਸਿੱਖਿਆ ਗ੍ਰਹਿ ਕਰਵਾਉਣ ਦੇ ਨਾਲ ਨਾਲ ਵਿਦਿਆਰਥੀਆਂ ਨੂੰ ਦੇਸ਼ ਕੌਮ ਅਤੇ ਸਮਾਜ ਦੇ ਸੇਵਾ ਕਰਨ ਲਈ ਇੱਕ ਚੰਗੇ ਨਾਗਰਿਕ ਬਣਾਉਣਾ ਹੈ। ਇਸ ਮੌਕੇ ਅਕੈਡਮੀ ਦੇ ਚੇਅਰਮੈਨ ਸੁਰਜੀਤ ਸਿੰਘ ਰੱਖੜਾ, ਅਕੈਡਮੀ ਦੇ ਨਵੇਂ ਬਣੇ ਮੈਂਬਰ ਸੈਕਟਰੀ ਡਾ. ਧਰਮਿੰਦਰ ਸਿੰਘ ਉਭਾ, ਬਲਵਿੰਦਰ ਸਿੰਘ ਭੂੰਦੜ, ਡਾ. ਜਸਵੀਰ ਸਿੰਘ, ਅਕੈਡਮੀ ਦੀ ਕਾਰਜਕਾਰੀ ਪ੍ਰਿੰਸੀਪਲ ਨੀਤੂ ਬਾਲਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖੱਬੇ ਪੱਖੀ ਆਗੂਆਂ ਵਲੋਂ ਪੱਤਰਕਾਰਾਂ ਤੇ ਮੋਹਨਜੀਤ ਸਿੰਘ ਨਾਲ ਕਥਿਤ ਪੁਲਿਸ ਤਸ਼ੱਦਦ ਦੀ ਸਖ਼ਤ ਨਿੰਦਾ ਅਗਲੀ ਖ਼ਬਰ ਹਵਾਈ ਸੈਨਾ ’ ਚ ਨੰਗਲ ਦਾ ਨਾਂਅ ਰੌਸ਼ਨ ਕਰਕੇ ਪਰਤੇ ਫਲਾਇੰਗ ਅਫ਼ਸਰ ਹਰਸ਼ਿਤ ਰਾਣਾ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਘਰ...
Ad Position 24