07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਖੱਬੇ ਪੱਖੀ ਆਗੂਆਂ ਵਲੋਂ ਪੱਤਰਕਾਰਾਂ ਤੇ ਮੋਹਨਜੀਤ ਸਿੰਘ ਨਾਲ ਕਥਿਤ ਪੁਲਿਸ ਤਸ਼ੱਦਦ ਦੀ ਸਖ਼ਤ ਨਿੰਦਾ

ਨੰਗਲ, 6 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਦਿੱਲੀ ਵਿਖੇ ਦੋ ਔਰਤ ਪੱਤਰਕਾਰਾਂ ਅਤੇ ਪੰਜਾਬ ਦੇ ਪਿੰਡ ਸੇਰੋਂ ਵਿਖੇ ਮੋਹਨਜੀਤ ਸਿੰਘ ਨਾਲ ਪੁਲਿਸ ਵਲੋਂ ਕੀਤੀ ਕਥਿਤ ਕੁੱਟਮਾਰ ਤੇ ਤਸ਼ੱਦਦ ਦੀ ਸੀ. ਪੀ.

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਨੰਗਲ, 6 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਦਿੱਲੀ ਵਿਖੇ ਦੋ ਔਰਤ ਪੱਤਰਕਾਰਾਂ ਅਤੇ ਪੰਜਾਬ ਦੇ ਪਿੰਡ ਸੇਰੋਂ ਵਿਖੇ ਮੋਹਨਜੀਤ ਸਿੰਘ ਨਾਲ ਪੁਲਿਸ ਵਲੋਂ ਕੀਤੀ ਕਥਿਤ ਕੁੱਟਮਾਰ ਤੇ ਤਸ਼ੱਦਦ ਦੀ ਸੀ.ਪੀ.ਆਈ. (ਐਮ.) ਦੇ ਆਗੂਆਂ ਨੇ ਜ਼ੋਰਦਾਰ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਪਾਰਟੀ ਦੇ ਜ਼ਿਲ੍ਹਾ ਸਕੱਤਰੇਤ ਮੈਂਬਰ ਕਾਮਰੇਡ ਸੁਰਜੀਤ ਸਿੰਘ ਢੇਰ, ਤਹਿਸੀਲ ਸਕੱਤਰ ਸਤਨਾਮ ਸਿੰਘ ਸ਼ੇਰਾ, ਤਹਿਸੀਲ ਕਮੇਟੀ ਮੈਂਬਰ ਸੁਖਦੇਵ ਸਿੰਘ ਡਿਗਵਾ ਅਤੇ ਪ੍ਰਿੰਸੀਪਲ ਕੁਲਵੰਤ ਪਾਠਕ ਨੇ ਕਿਹਾ ਕਿ ਲੋਕਤੰਤਰ ਵਿਚ ਸਵਾਲ ਪੁੱਛਣ ਅਤੇ ਸ਼ਾਂਤਮਈ ਢੰਗ ਨਾਲ ਰੋਸ ਪ੍ਰਗਟ ਕਰਨ ਦੇ ਅਧਿਕਾਰਾਂ ਨੂੰ ਕੁਚਲਨਾ ਚਿੰਤਾਜਨਕ ਹੈ। ਉਨ੍ਹਾਂ ਦੋਸ਼ ਲਾਇਆ ਕਿ ਦਿੱਲੀ ਪੁਲਿਸ ਨੇ ਦਿੱਲੀ ਦੀ ਮੁੱਖ ਮੰਤਰੀ ਨੂੰ ਕਥਿਤ ਸਾਈਕਲ ਘੁਟਾਲੇ ਸਬੰਧੀ ਸਵਾਲ ਕਰਨ ਦੀ ਕੋਸ਼ਿਸ਼ ਕਰ ਰਹੀਆਂ ਪੱਤਰਕਾਰ ਸ਼ਾਹੀਨ ਖ਼ਾਨ ਅਤੇ ਉਨ੍ਹਾਂ ਦੀ ਸਹਿਯੋਗੀ ਨਫ਼ੀਸ ਖ਼ਾਨ ਨੂੰ ਹਿਰਾਸਤ ਵਿਚ ਲੈ ਕੇ ਥਾਣੇ ਲਿਜਾਇਆ ਅਤੇ ਉਨ੍ਹਾਂ ਨਾਲ ਮਾਨਸਿਕ ਤੇ ਸਰੀਰਕ ਤਸ਼ੱਦਦ ਕੀਤਾ ਗਿਆ। ਆਗੂਆਂ ਨੇ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਦੋਸ਼ੀ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਆਗੂਆਂ ਨੇ ਕਿਹਾ ਕਿ ਪੱਤਰਕਾਰਾਂ ਦੀ ਆਜ਼ਾਦੀ ਅਤੇ ਨਾਗਰਿਕਾਂ ਦੇ ਸੰਵਿਧਾਨਕ ਹੱਕਾਂ ਦੀ ਰਾਖੀ ਕਰਨਾ ਸਰਕਾਰ ਅਤੇ ਪੁਲਿਸ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਦੇਸ਼ ਅੰਦਰ ਸਰਕਾਰ ਦੀਆਂ ਨੀਤੀਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਅਤੇ ਪੱਤਰਕਾਰਾਂ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਪਿੰਡ ਸੇਰੋਂ ਦੇ ਨੌਜਵਾਨ ਮੋਹਨਜੀਤ ਸਿੰਘ ਨਾਲ ਕਥਿਤ ਪੁਲਿਸ ਕੁੱਟਮਾਰ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਿਰੁੱਧ ਕਾਲਾ ਝੰਡਾ ਲੈ ਕੇ ਰੋਸ ਪ੍ਰਗਟ ਕਰ ਰਹੇ ਨੌਜਵਾਨ ਨਾਲ ਕਥਿਤ ਤੌਰ ‘ਤੇ ਭਾਰੀ ਤਸ਼ੱਦਦ ਕਰਨਾ ਨਿੰਦਣਯੋਗ ਹੈ। ਉਨ੍ਹਾਂ ਮੰਗ ਕੀਤੀ ਕਿ ਮਾਮਲੇ ਦੀ ਜਾਂਚ ਕਰਕੇ ਕੁੱਟਮਾਰ ਲਈ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਨਹੀਂ ਰਹੇ ਸਾਬਕਾ ਪੱਤਰਕਾਰ ਅਤੇ ਨੌਜਵਾਨ ਕੈਮਰਾ ਮੈਨ ਮਨਪ੍ਰੀਤ ਸਿੰਘ ਮਿੰਟੂ , ਸਸਕਾਰ ਅੱਜ ਅਗਲੀ ਖ਼ਬਰ ਬੇਅੰਤ ਸਿੰਘ ਵਲੋਂ ਸ੍ਰੀ ਦਸਮੇਸ਼ ਅਕੈਡਮੀ ਦੇ ਨਵੇਂ ਡਾਇਰੈਕਟਰ ਵਜੋਂ ਅਹੁਦਾ ਸੰਭਾਲਿਆ
Ad Position 24