07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਜਲ ਸਪਲਾਈ ਵਿਭਾਗ ’ ਚ ਆਊਟਸੋਰਸ ਬਿੱਲ -2026 ਤੁਰੰਤ ਲਾਗੂ ਕਰੇ ਪੰਜਾਬ ਸਰਕਾਰ : ਮੱਖਣ ਕਾਲਸ ਇਨਲਿਸਟਮੈਂਟ ਮੁਲਾਜ਼ਮਾਂ ਨੂੰ ਵੀ ਬਿੱਲ ਦੇ ਘੇਰੇ ’ਚ ਲਿਆਉਣ ਦੀ ਮੰਗ

ਨੰਗਲ, 6 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਜਲ ਸਪਲਾਈ ਕੰਟਰੈਕਟ ਵਰਕਰ ਯੂਨੀਅਨ ਸ੍ਰੀ ਅਨੰਦਪੁਰ ਸਾਹਿਬ ਦੇ ਆਗੂਆਂ ਵਲੋਂ ਪੰਜਾਬ ਸਟੇਟ ਆਊਟਸੋਰਸ ਪਰਸੋਨਲ ਟਰਾਂਜਿਸ਼ਨ ਟੂ ਕੰਟਰੈਕਚੂਅਲ ਐਂਗੇਜਮੈਂਟ ਬਿੱਲ-2026 ਨੂੰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਆਊਟਸੋਰਸ ਮੁਲਾਜ਼ਮਾਂ ‘ਤੇ ਤੁਰੰਤ ਲਾਗੂ ਕਰਨ ਦੀ ਮੰਗ ਨੂੰ ਲੈ ਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਮੁਲਾਕਾਤ ਕੀਤੀ ਗਈ। ਯੂਨੀਅਨ ਦੇ ਪ੍ਰਧਾਨ ਮੱਖਣ ਕਾਲਸ ਦੀ ਅਗਵਾਈ ਹੇਠ ਕਪਿਲ ਮਹਿੰਦਲੀ, ਜੱਸੀ ਕੀਰਤਪੁਰ, ਗੋਲਡੀ, ਗੁਰਮੁਖ, ਬਲਵੀਰ, ਪੱਪੂ, ਗੁਰਜੀਤ ਅਤੇ ਰਘਵੀਰ ਆਦਿ ਆਗੂਆਂ ਨੇ ਮੰਤਰੀ ਨੂੰ 2 ਸਤੰਬਰ ਦੇ ਸੰਘਰਸ਼ ਦੀਆਂ ਮੰਗਾਂ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਆਊਟਸੋਰਸ ਮੁਲਾਜ਼ਮਾਂ ਲਈ ਬਿੱਲ ਲਾਗੂ ਕਰਨ ਦੇ ਨਾਲ-ਨਾਲ ਇਨਲਿਸਟਮੈਂਟ ਮੁਲਾਜ਼ਮਾਂ ਨੂੰ ਵੀ ਇਸ ਦੇ ਘੇਰੇ ‘ਚ ਸ਼ਾਮਿਲ ਕੀਤਾ ਜਾਵੇ ਅਤੇ ਮੁੱਖ ਮੰਤਰੀ ਨਾਲ ਮੀਟਿੰਗ ਤੈਅ ਕੀਤੀ ਜਾਵੇ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਨੰਗਲ, 6 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਜਲ ਸਪਲਾਈ ਕੰਟਰੈਕਟ ਵਰਕਰ ਯੂਨੀਅਨ ਸ੍ਰੀ ਅਨੰਦਪੁਰ ਸਾਹਿਬ ਦੇ ਆਗੂਆਂ ਵਲੋਂ ਪੰਜਾਬ ਸਟੇਟ ਆਊਟਸੋਰਸ ਪਰਸੋਨਲ ਟਰਾਂਜਿਸ਼ਨ ਟੂ ਕੰਟਰੈਕਚੂਅਲ ਐਂਗੇਜਮੈਂਟ ਬਿੱਲ-2026 ਨੂੰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਆਊਟਸੋਰਸ ਮੁਲਾਜ਼ਮਾਂ ‘ਤੇ ਤੁਰੰਤ ਲਾਗੂ ਕਰਨ ਦੀ ਮੰਗ ਨੂੰ ਲੈ ਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਮੁਲਾਕਾਤ ਕੀਤੀ ਗਈ। ਯੂਨੀਅਨ ਦੇ ਪ੍ਰਧਾਨ ਮੱਖਣ ਕਾਲਸ ਦੀ ਅਗਵਾਈ ਹੇਠ ਕਪਿਲ ਮਹਿੰਦਲੀ, ਜੱਸੀ ਕੀਰਤਪੁਰ, ਗੋਲਡੀ, ਗੁਰਮੁਖ, ਬਲਵੀਰ, ਪੱਪੂ, ਗੁਰਜੀਤ ਅਤੇ ਰਘਵੀਰ ਆਦਿ ਆਗੂਆਂ ਨੇ ਮੰਤਰੀ ਨੂੰ 2 ਸਤੰਬਰ ਦੇ ਸੰਘਰਸ਼ ਦੀਆਂ ਮੰਗਾਂ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਆਊਟਸੋਰਸ ਮੁਲਾਜ਼ਮਾਂ ਲਈ ਬਿੱਲ ਲਾਗੂ ਕਰਨ ਦੇ ਨਾਲ-ਨਾਲ ਇਨਲਿਸਟਮੈਂਟ ਮੁਲਾਜ਼ਮਾਂ ਨੂੰ ਵੀ ਇਸ ਦੇ ਘੇਰੇ ‘ਚ ਸ਼ਾਮਿਲ ਕੀਤਾ ਜਾਵੇ ਅਤੇ ਮੁੱਖ ਮੰਤਰੀ ਨਾਲ ਮੀਟਿੰਗ ਤੈਅ ਕੀਤੀ ਜਾਵੇ। ਆਗੂਆਂ ਨੇ ਮੰਤਰੀ ਰਾਹੀਂ ਮੁੱਖ ਮੰਤਰੀ ਨੂੰ ਮੰਗ ਪੱਤਰ ਸੌਂਪਦਿਆਂ ਜਲਦ ਸ੍ਰੀ ਅਨੰਦਪੁਰ ਸਾਹਿਬ ਬਰਾਂਚ ਦੇ ਆਗੂਆਂ ਨਾਲ ਮੀਟਿੰਗ ਕਰਕੇ ਦੋ-ਪੱਖੀ ਗੱਲਬਾਤ ਰਾਹੀਂ ਮਸਲੇ ਦਾ ਹੱਲ ਕਰਨ ਦੀ ਅਪੀਲ ਕੀਤੀ। ਮੰਤਰੀ ਬੈਂਸ ਨੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵਲੋਂ ਜਲਦ ਬਿੱਲ ਦਾ ਨੋਟੀਫ਼ਿਕੇਸ਼ਨ ਲਾਗੂ ਕਰ ਦਿੱਤਾ ਜਾਵੇਗਾ। ਯੂਨੀਅਨ ਆਗੂ ਕਪਿਲ ਮਹਿੰਦਲੀ ਨੇ ਕਿਹਾ ਕਿ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਨਾਲ ਮੀਟਿੰਗ ਹੋਣ ਤੱਕ ਸੰਘਰਸ਼ ਨੂੰ ਸ਼ਾਂਤਮਈ ਰੂਪ ਦਿੱਤਾ ਗਿਆ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਬਿੱਲ ਲਾਗੂ ਹੋਣ ਤੱਕ ਮੁੱਖ ਮੰਤਰੀ ਦੇ ਸ੍ਰੀ ਅਨੰਦਪੁਰ ਸਾਹਿਬ ਆਗਮਨ ਮੌਕੇ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਜਾਰੀ ਰਹਿਣਗੇ।
Ad Position 22
No active advertisement
ਅਗਲੀ ਖ਼ਬਰ ਵਿਧਾਇਕ ਚੱਢਾ ਨੇ ਨਲਹੋਟੀ ਉੱਪਰਲੀ ਵਿਖੇ 6 ਗਲੀਆਂ ਤੇ 2 ਪਾਰਕਾਂ ਦਾ ਕੀਤਾ ਉਦਘਾਟਨ
Ad Position 24