08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਉਸਾਰੀ ਮਜ਼ਦੂਰਾਂ ਵਲੋਂ 16 ਸਤੰਬਰ ਨੂੰ ਰੋਸ ਪ੍ਰਦਰਸ਼ਨ ਕਰ ਕੇ ਐੱਸ.ਡੀ.ਐੱਮ. ਨੂੰ ਦਿੱਤਾ ਜਾਵੇਗਾ ਮੰਗ-ਪੱਤਰ

ਸ੍ਰੀ ਚਮਕੌਰ ਸਾਹਿਬ, 7 ਸਤੰਬਰ (ਜਗਮੋਹਣ ਸਿੰਘ ਨਾਰੰਗ)-ਉਸਾਰੀ ਨਾਲ ਸੰਬੰਧਿਤ ਮਿਸਤਰੀਆਂ ਤੇ ਮਜ਼ਦੂਰਾਂ ਦੀ ਜਥੇਬੰਦੀ ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਸਬੰਧਿਤ ਇਫਟੂ ਬਲਾਕ ਸ੍ਰੀ ਚਮਕੌਰ ਸਾਹਿਬ ਦੇ ਅਹੁਦੇਦਾਰਾਂ ਦੀ ਮੀਟਿੰਗ ਬਲਾਕ ਪ੍ਰਧਾਨ ਬਲਵਿੰਦਰ ਸਿੰਘ ਸਿਮਰੂ ਦੀ ਪ੍ਰਧਾਨਗੀ ਹੇਠ ਵਿਸ਼ਵਕਰਮਾ ਭਵਨ ਵਿਖੇ ਹੋਈ। ਮੀਟਿੰਗ ਦੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਜਨਰਲ ਸਕੱਤਰ ਮਿਸਤਰੀ ਮਨਮੋਹਨ ਸਿੰਘ ਕਾਲਾ ਨੇ ਦੱਸਿਆ ਕਿ ਕੇਂਦਰ ਸਰਕਾਰ ਦੇ ਕਾਰਪੋਰੇਟ ਪੱਖੀ ਅਤੇ ਮਜ਼ਦੂਰ ਵਿਰੋਧੀ ਬਣਾਏ ਚਾਰ ਕਿਰਤ ਕੋਡਾ ਵਿਰੁੱਧ 26 ਸਤੰਬਰ ਨੂੰ ਮੋਗਾ ਵਿਖੇ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਵਿਚ ਇਲਾਕਾ ਸ੍ਰੀ ਚਮਕੌਰ ਸਾਹਿਬ ਤੋਂ ਵੱਡੀ ਗਿਣਤੀ ਵਿਚ ਉਸਾਰੀ ਨਾਲ ਸੰਬੰਧਿਤ ਮਿਸਤਰੀ ਤੇ ਮਜ਼ਦੂਰ ਸ਼ਮੂਲੀਅਤ ਕਰਨਗੇ, ਮੀਟਿੰਗ ਵਿਚ ਫੈਸਲਾ ਕੀਤਾ ਕਿ ਉਸਾਰੀ ਨਾਲ ਸੰਬੰਧਿਤ ਮਿਸਤਰੀਆਂ ਤੇ ਮਜ਼ਦੂਰਾਂ ਦੀਆਂ ਮੰਗਾਂ ਜੋ ਕਿਰਤ ਵਿਭਾਗ ਵੱਲ ਲੰਮੇ ਸਮੇਂ ਤੋਂ ਪੈਂਡਿੰਗ ਪਈਆਂ ਹਨ, ਉਨ੍ਹਾਂ ਨੂੰ ਲਾਗੂ ਕਰਾਉਣ, ਅਤੇ ਅਧੂਰੇ ਪਏ ਲੇਬਰ ਚੌਂਕ ਨੂੰ ਮੁਕੰਮਲ ਕਰਾਉਣ ਲਈ ਪੰਜਾਬ ਸਰਕਾਰ ਵਿਰੁੱਧ 16 ਸਤੰਬਰ ਨੂੰ ਲੇਬਰ ਚੌਂਕ ਵਿਖੇ ਬਲਾਕ ਪੱਧਰੀ ਰੈਲੀ ਕੀਤੀ ਜਾਵੇਗੀ ਅਤੇ ਰੋਸ ਮਾਰਚ ਕਰਕੇ ਐਸ.

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਸ੍ਰੀ ਚਮਕੌਰ ਸਾਹਿਬ, 7 ਸਤੰਬਰ (ਜਗਮੋਹਣ ਸਿੰਘ ਨਾਰੰਗ)-ਉਸਾਰੀ ਨਾਲ ਸੰਬੰਧਿਤ ਮਿਸਤਰੀਆਂ ਤੇ ਮਜ਼ਦੂਰਾਂ ਦੀ ਜਥੇਬੰਦੀ ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਸਬੰਧਿਤ ਇਫਟੂ ਬਲਾਕ ਸ੍ਰੀ ਚਮਕੌਰ ਸਾਹਿਬ ਦੇ ਅਹੁਦੇਦਾਰਾਂ ਦੀ ਮੀਟਿੰਗ ਬਲਾਕ ਪ੍ਰਧਾਨ ਬਲਵਿੰਦਰ ਸਿੰਘ ਸਿਮਰੂ ਦੀ ਪ੍ਰਧਾਨਗੀ ਹੇਠ ਵਿਸ਼ਵਕਰਮਾ ਭਵਨ ਵਿਖੇ ਹੋਈ। ਮੀਟਿੰਗ ਦੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਜਨਰਲ ਸਕੱਤਰ ਮਿਸਤਰੀ ਮਨਮੋਹਨ ਸਿੰਘ ਕਾਲਾ ਨੇ ਦੱਸਿਆ ਕਿ ਕੇਂਦਰ ਸਰਕਾਰ ਦੇ ਕਾਰਪੋਰੇਟ ਪੱਖੀ ਅਤੇ ਮਜ਼ਦੂਰ ਵਿਰੋਧੀ ਬਣਾਏ ਚਾਰ ਕਿਰਤ ਕੋਡਾ ਵਿਰੁੱਧ 26 ਸਤੰਬਰ ਨੂੰ ਮੋਗਾ ਵਿਖੇ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਵਿਚ ਇਲਾਕਾ ਸ੍ਰੀ ਚਮਕੌਰ ਸਾਹਿਬ ਤੋਂ ਵੱਡੀ ਗਿਣਤੀ ਵਿਚ ਉਸਾਰੀ ਨਾਲ ਸੰਬੰਧਿਤ ਮਿਸਤਰੀ ਤੇ ਮਜ਼ਦੂਰ ਸ਼ਮੂਲੀਅਤ ਕਰਨਗੇ, ਮੀਟਿੰਗ ਵਿਚ ਫੈਸਲਾ ਕੀਤਾ ਕਿ ਉਸਾਰੀ ਨਾਲ ਸੰਬੰਧਿਤ ਮਿਸਤਰੀਆਂ ਤੇ ਮਜ਼ਦੂਰਾਂ ਦੀਆਂ ਮੰਗਾਂ ਜੋ ਕਿਰਤ ਵਿਭਾਗ ਵੱਲ ਲੰਮੇ ਸਮੇਂ ਤੋਂ ਪੈਂਡਿੰਗ ਪਈਆਂ ਹਨ, ਉਨ੍ਹਾਂ ਨੂੰ ਲਾਗੂ ਕਰਾਉਣ, ਅਤੇ ਅਧੂਰੇ ਪਏ ਲੇਬਰ ਚੌਂਕ ਨੂੰ ਮੁਕੰਮਲ ਕਰਾਉਣ ਲਈ ਪੰਜਾਬ ਸਰਕਾਰ ਵਿਰੁੱਧ 16 ਸਤੰਬਰ ਨੂੰ ਲੇਬਰ ਚੌਂਕ ਵਿਖੇ ਬਲਾਕ ਪੱਧਰੀ ਰੈਲੀ ਕੀਤੀ ਜਾਵੇਗੀ ਅਤੇ ਰੋਸ ਮਾਰਚ ਕਰਕੇ ਐਸ. ਡੀ. ਐਮ. ਸ੍ਰੀ ਚਮਕੌਰ ਸਾਹਿਬ ਨੂੰ ਮੰਗ ਪੱਤਰ ਦਿੱਤਾ ਜਾਵੇਗਾ। ਮੀਟਿੰਗ ਦੌਰਾਨ ਆਗੂਆਂ ਨੇ ਦੱਸਿਆ ਕਿ ਪੰਜਾਬ ਲੇਬਰ ਅਦਰ ਕੰਸਟ੍ਰਕਸ਼ਨ ਵੈੱਲਫੇਅਰ ਬੋਰਡ ਪੰਜਾਬ ਦੀ ਮੀਟਿੰਗ ਦੌਰਾਨ ਮੁੱਖ ਮੰਤਰੀ ਵਲੋਂ ਫੈਸਲਾ ਕੀਤਾ ਗਿਆ ਸੀ ਕਿ ਸਮੁੱਚੇ ਲੇਬਰ ਚੌਂਕਾਂ ਵਿਚ ਮਜ਼ਦੂਰਾਂ ਨੂੰ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ ਤੇ ਦਿੱਤੀਆਂ ਜਾਣਗੀਆਂ ਪਰੰਤੂ ਇਨ੍ਹਾਂ ਐਲਾਨਾਂ ਨੂੰ ਵੀ ਤਿੰਨ ਮਹੀਨੇ ਬੀਤ ਜਾਣ ਤੇ ਵੀ ਇੱਕ ਵੀ ਫੈਸਲਾ ਲਾਗੂ ਨਹੀਂ ਕੀਤਾ ਗਿਆ। ਜਿਸ ਕਰਕੇ ਸਮੁੱਚੇ ਮਜ਼ਦੂਰਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ। ਮੀਟਿੰਗ ਵਿਚ ਸੁਰਿੰਦਰ ਸਿੰਘ ਗੁਲਾਬ ਚੰਦ ਚੌਹਾਨ ਗੁਰਮੇਲ ਸਿੰਘ ਅਜੈਬ ਸਿੰਘ ਸਮਾਣਾ, ਜਗਮੀਤ ਸਿੰਘ, ਸਤਵਿੰਦਰ ਸਿੰਘ ਨੀਟਾ, ਰਮੇਸ਼ ਕੁਮਾਰ ਕਾਕਾ,ਓਂਕਾਰ ਸਿੰਘ, ਕਮਲਜੀਤ ਸਿੰਘ, ਜਸਬੀਰ ਸਿੰਘ, ਮਲਾਗਰ ਸਿੰਘ, ਜੀਵਨ ਸਿੰਘ ਆਦਿ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰਾਜ ਅਧਿਆਪਕ ਪੁਰਸਕਾਰ ਪ੍ਰਾਪਤ ਕਰਨ ਉਪਰੰਤ ਸਕੂਲ ਪਹੁੰਚਣ ’ਤੇ ਪ੍ਰਿੰਸੀਪਲ ਜਗਤਾਰ ਸਿੰਘ ਲੌਂਗੀਆ ਦਾ ਨਿੱਘਾ ਸਵਾਗਤ ਅਗਲੀ ਖ਼ਬਰ ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆਂ ਵਿਖੇ ਮਨਾਇਆ ਅਧਿਆਪਕ ਦਿਵਸ
Ad Position 24