08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਪਿੰਡ ਸਿੰਘਪੁਰ ਅਤੇ ਪਲਾਸੀ ਵਿਖੇ ਲੋਕ ਮਿਲਣੀ ਦੌਰਾਨ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਪਿੰਡ ਵਾਸੀਆਂ ਦੀਆਂ ਸੁਣੀਆਂ ਸਮੱਸਿਆਵਾਂ

ਸੁਖਸਾਲ, 7 ਸਤੰਬਰ (ਧਰਮ ਪਾਲ)-ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਿੰਡ ਸਿੰਘਪੁਰਾ ਅਤੇ ਪਲਾਸੀ ਵਿਖੇ ਕਰਵਾਈ ਗਈ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ, ਸਮੱਸਿਆਵਾਂ ਅਤੇ ਮੰਗਾਂ ਨੂੰ ਵਿਸਥਾਰ ਨਾਲ ਸੁਣਿਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਨੇ ਸ਼ਮੂਲੀਅਤ ਕਰਦਿਆਂ ਆਪਣੇ ਇਲਾਕੇ ਨਾਲ ਸਬੰਧਤ ਵੱਖ-ਵੱਖ ਮਸਲੇ ਧਿਆਨ ਵਿਚ ਲਿਆਂਦੇ।

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਸੁਖਸਾਲ, 7 ਸਤੰਬਰ (ਧਰਮ ਪਾਲ)-ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਿੰਡ ਸਿੰਘਪੁਰਾ ਅਤੇ ਪਲਾਸੀ ਵਿਖੇ ਕਰਵਾਈ ਗਈ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ, ਸਮੱਸਿਆਵਾਂ ਅਤੇ ਮੰਗਾਂ ਨੂੰ ਵਿਸਥਾਰ ਨਾਲ ਸੁਣਿਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਨੇ ਸ਼ਮੂਲੀਅਤ ਕਰਦਿਆਂ ਆਪਣੇ ਇਲਾਕੇ ਨਾਲ ਸਬੰਧਤ ਵੱਖ-ਵੱਖ ਮਸਲੇ ਧਿਆਨ ਵਿਚ ਲਿਆਂਦੇ। ਇਸ ਮੌਕੇ ਪਿੰਡ ਵਾਸੀਆਂ ਵਲੋਂ ਪਿੰਡਾਂ ਦੇ ਵਿਕਾਸ, ਬੁਨਿਆਦੀ ਸਹੂਲਤਾਂ, ਸੜਕਾਂ, ਪੀਣ ਵਾਲੇ ਪਾਣੀ, ਗਲੀਆਂ-ਨਾਲੀਆਂ, ਸਫ਼ਾਈ, ਸਟਰੀਟ ਲਾਈਟਾਂ ਅਤੇ ਹੋਰ ਲੋਕ ਭਲਾਈ ਨਾਲ ਸਬੰਧਤ ਮੰਗਾਂ ਰੱਖੀਆਂ। ਹਾਜ਼ਰ ਲੋਕਾਂ ਦੀਆਂ ਗੱਲਾਂ ਨੂੰ ਧਿਆਨ ਨਾਲ ਸੁਣਦਿਆਂ ਉਨ੍ਹਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ । ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਲੋਕਾਂ ਵਲੋਂ ਰੱਖੀਆਂ ਗਈਆਂ ਜਾਇਜ਼ ਮੰਗਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਸਬੰਧਤ ਵਿਭਾਗਾਂ ਰਾਹੀਂ ਜਲਦ ਤੋਂ ਜਲਦ ਹੱਲ ਕਰਵਾਉਣ ਦੇ ਯਤਨ ਕੀਤੇ ਜਾਣਗੇ। ਮੰਤਰੀ ਨੇ ਆਸ ਜਤਾਈ ਕਿ ਰੱਖੀਆਂ ਗਈਆਂ ਮੰਗਾਂ ’ਤੇ ਜਲਦ ਕਾਰਵਾਈ ਹੋਵੇਗੀ ਅਤੇ ਪਿੰਡਾਂ ਦੇ ਵਿਕਾਸ ਨੂੰ ਹੋਰ ਗਤੀ ਮਿਲੇਗੀ। ਇਸ ਦੌਰਾਨ ਲੋਕਾਂ ਨੂੰ ਭਰੋਸਾ ਦਿਵਾਇਆ ਗਿਆ ਕਿ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਨਾਲ ਜੁੜੇ ਮਾਮਲਿਆਂ ਵਿਚ ਕਿਸੇ ਕਿਸਮ ਦੀ ਅਣਗਹਿਲੀ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਲੋਕਾਂ ਦੀਆਂ ਜਾਇਜ਼ ਸਮੱਸਿਆਵਾਂ ਦਾ ਯੋਗ ਹੱਲ ਪਹਿਲ ਦੇ ਆਧਾਰ ’ਤੇ ਕਰਵਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਇਸ ਮੌਕੇ ਪਿੰਡ ਵਾਸੀ, ਆਪ ਆਗੂ ਅਤੇ ਵੱਡੀ ਗਿਣਤੀ ਵਿਚ ਵੱਖ-ਵੱਖ ਅਧਿਕਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਕੀਲ ਭਾਈਚਾਰੇ ਦੀਆਂ ਸਹੂਲਤਾਂ ਵਿਚ ਵਾਧਾ, ਬਾਰ ਰੂਮ ਦੀ ਵਿਸਥਾਰਿਤ ਇਮਾਰਤ ਦਾ ਉਦਘਾਟਨ ਅਗਲੀ ਖ਼ਬਰ ਕੁੱਲ ਹਿੰਦ ਕਿਸਾਨ ਸਭਾ ਜ਼ਿਲ੍ਹਾ ਰੂਪਨਗਰ ਦੇ ਆਗੂ ਉਪ ਮੰਡਲ ਮੈਜਿਸਟੇ੍ਟ ਸ੍ਰੀ ਅਨੰਦਪੁਰ ਸਾਹਿਬ ਦੇ ਦਫ਼ਤਰ ਰਾਹੀਂ ਪ੍ਰਧਾਨ ਮ...
Ad Position 24