08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬਿੱਲਪੁਰ ਤੋਂ ਸ੍ਰੀ ਦਰਬਾਰ ਸਾਹਿਬ ਲਈ ਵਿਧਾਇਕ ਚੱਢਾ ਨੇ ਬੱਸ ਕੀਤੀ ਰਵਾਨਾ

ਨੂਰਪੁਰ ਬੇਦੀ, 7 ਸਤੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਬਿੱਲਪੁਰ ਤੋਂ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ਗਈ । ਬੱਸ ਨੂੰ ਹਲਕਾ ਵਿਧਾਇਕ ਦਿਨੇਸ਼ ਚੱਢਾ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਨੂਰਪੁਰ ਬੇਦੀ, 7 ਸਤੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਬਿੱਲਪੁਰ ਤੋਂ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ਗਈ । ਬੱਸ ਨੂੰ ਹਲਕਾ ਵਿਧਾਇਕ ਦਿਨੇਸ਼ ਚੱਢਾ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਵਿਧਾਇਕ ਦਿਨੇਸ਼ ਚੱਢਾ ਨੇ ਤੀਰਥ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਯਾਤਰਾ ਲਈ ਸ਼ੁੱਭਕਾਮਨਾਵਾਂ ਭੇਟ ਕੀਤੀਆਂ। ਉਨ੍ਹਾਂ ਕਿਹਾ ਕਿ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਸਰਕਾਰ ਵੱਲੋਂ ਕੀਤੀ ਗਈ ਇਹ ਪਹਿਲ ਸੰਗਤਾਂ ਲਈ ਲਾਹੇਵੰਦ ਹੈ, ਜਿਸ ਰਾਹੀਂ ਲੋਕ ਬਿਨਾਂ ਕਿਸੇ ਵੱਡੀ ਆਰਥਿਕ ਚਿੰਤਾ ਦੇ ਪਵਿੱਤਰ ਅਸਥਾਨਾਂ ਦੇ ਦਰਸ਼ਨ ਕਰ ਸਕਦੇ ਹਨ। ਵਿਧਾਇਕ ਚੱਢਾ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਵਿਸ਼ਵ ਭਰ ਦੀ ਸੰਗਤ ਲਈ ਆਸਥਾ, ਸ਼ਰਧਾ ਅਤੇ ਰੂਹਾਨੀਅਤ ਦਾ ਮਹਾਨ ਕੇਂਦਰ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਯਾਤਰਾਵਾਂ ਲੋਕਾਂ ਨੂੰ ਆਪਣੇ ਧਾਰਮਿਕ ਵਿਰਸੇ ਨਾਲ ਜੋੜਨ ਦੇ ਨਾਲ-ਨਾਲ ਆਪਸੀ ਪਿਆਰ, ਭਾਈਚਾਰਕ ਸਾਂਝ ਅਤੇ ਸਦਭਾਵਨਾ ਨੂੰ ਵੀ ਮਜ਼ਬੂਤ ਕਰਦੀਆਂ ਹਨ। ਇਸ ਮੌਕੇ ਉਪ ਚੇਅਰਮੈਨ ਦੇਸਰਾਜ ਸੈਣੀ, ਜਰਨੈਲ ਸਿੰਘ ਲਾਲੀ, ਸਤਨਾਮ ਨਾਗਰਾ, ਸੰਮਤੀ ਮੈਂਬਰ ਹੇਮੰਤ ਸੈਣੀ, ਲਾਡੀ ਕੋਚ ਅਤੇ ਪਿੰਡ ਦੇ ਹੋਰ ਪਤਵੰਤੇ, ਆਗੂ ਅਤੇ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਅਗਲੀ ਖ਼ਬਰ ਸ੍ਰੀ ਅਨੰਦਪੁਰ ਸਾਹਿਬ ਦੇ ਖ਼ਾਲਸਾ ਸਕੂਲ ਦੇ ਪਾਵਰ ਲਿਫ਼ਟਿੰਗ ਵਿਚ ਸੋਨ ਤਗਮਾ ਜੇਤੂ ਵਿਦਿਆਰਥੀ ਹਰਕਰਨਮੀਤ ਸਿੰਘ ਨੂੰ ਸਨਮਾਨਿ...
Ad Position 24