08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ

ਢੇਰ, 7 ਸਤੰਬਰ (ਸ਼ਿਵ ਕੁਮਾਰ ਕਾਲੀਆ)-ਇਲਾਕੇ ਦੇ ਸਮੂਹ ਗੁਰਦੁਆਰਿਆਂ ਦੀ ਬਣਾਈ ਹੋਈ ਗੁਰਦੁਆਰਾ ਤਾਲਮੇਲ ਕਮੇਟੀ ਨੰਗਲ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਛੱਤਰ ਛਾਇਆ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਦਲ ਭੰਜਨ ਗੁਰੁ ਸੂਰਮਾ ਵਡ ਜੋਧਾ ਬਹੁ ਪਰਉਪਕਾਰੀ ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਸ੍ਰੀ ਕੁਸ਼ਟ ਨਿਵਾਰਣ ਭਾਤਪੁਰ ਸਾਹਿਬ ਵਿਖੇ ਬਹੁਤ ਹੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਗਿਆ। ਸਵੇਰੇ 10 ਵਜੇ ਆਰੰਭ ਹੋਏ ਗੁਰਮਤਿ ਸਮਾਗਮ ਵਿਚ ਸੱਭ ਤੋਂ ਪਹਿਲਾਂ ਗੁਰੂ ਘਰ ਦੇ ਮੁੱਖ ਸੇਵਾਦਾਰ ਭਾਈ ਪਰਮਜੀਤ ਸਿੰਘ ਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਢੇਰ, 7 ਸਤੰਬਰ (ਸ਼ਿਵ ਕੁਮਾਰ ਕਾਲੀਆ)-ਇਲਾਕੇ ਦੇ ਸਮੂਹ ਗੁਰਦੁਆਰਿਆਂ ਦੀ ਬਣਾਈ ਹੋਈ ਗੁਰਦੁਆਰਾ ਤਾਲਮੇਲ ਕਮੇਟੀ ਨੰਗਲ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਛੱਤਰ ਛਾਇਆ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਦਲ ਭੰਜਨ ਗੁਰੁ ਸੂਰਮਾ ਵਡ ਜੋਧਾ ਬਹੁ ਪਰਉਪਕਾਰੀ ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਸ੍ਰੀ ਕੁਸ਼ਟ ਨਿਵਾਰਣ ਭਾਤਪੁਰ ਸਾਹਿਬ ਵਿਖੇ ਬਹੁਤ ਹੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਗਿਆ। ਸਵੇਰੇ 10 ਵਜੇ ਆਰੰਭ ਹੋਏ ਗੁਰਮਤਿ ਸਮਾਗਮ ਵਿਚ ਸੱਭ ਤੋਂ ਪਹਿਲਾਂ ਗੁਰੂ ਘਰ ਦੇ ਮੁੱਖ ਸੇਵਾਦਾਰ ਭਾਈ ਪਰਮਜੀਤ ਸਿੰਘ ਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਇਸ ਉਪਰੰਤ ਭਾਈ ਤਿਰਲੋਚਨ ਸਿੰਘ ਨਯਾ ਨੰਗਲ ਵਾਲਿਆਂ ਦੇ ਕੀਰਤਨੀ ਜਥੇ ਵਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਭਾਈ ਬਲਵਿੰਦਰ ਸਿੰਘ ਦੇਹਰਾਦੂਨ ਵਾਲਿਆਂ ਨੇ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਸਬੰਧੀ ਸੰਗਤਾਂ ਦੇ ਨਾਲ ਧਾਰਮਿਕ ਅਤੇ ਇਤਿਹਾਸਕ ਪਲ ਸਾਂਝੇ ਕਰਦਿਆਂ ਆਖਿਆ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਜੀ ਦੇ ਪਵਿੱਤਰ ਸਰੂਪ ਨੂੰ ਭਾਈ ਗੁਰਦਾਸ ਜੀ ਪਾਸੋਂ ਰਾਮਸਰ ਸਾਹਿਬ ਵਿਖੇ ਲਿਖਵਾ ਅਤੇ ਸੰਗਤਾਂ ਦੇ ਭਾਰੀ ਇਕੱਠ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਬਾਬਾ ਬੁੱਢਾ ਸਾਹਿਬ ਜੀ ਦੇ ਸੀਸ ਤੇ ਸੁਸ਼ੋਭਿਤ ਕੀਤਾ ਅਤੇ ਗੁਰੂ ਸਾਹਿਬ ਆਪ ਖੁਦ ਚੌਰ ਸਾਹਿਬ ਕਰਦੇ ਹੋਏ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਪੀੜ੍ਹਾ ਸਾਹਿਬ ਤੇ ਸੁਸ਼ੋਭਿਤ ਕਰਕੇ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਜੀ ਨੇ ਬਾਬਾ ਬੁੱਢਾ ਸਾਹਿਬ ਜੀ ਨੂੰ ਬੇਨਤੀ ਕੀਤੀ ਬਾਬਾ ਜੀ ਖੋਲ੍ਹੋ ਗ੍ਰੰਥ ਲੇਹੋ ਆਵਾਜ਼ ਸੁਣੈ ਸਭ ਪੰਥ। ਉਸ ਸਮੇਂ ਪਹਿਲੀ ਵਾਰ ਮੁੱਖ ਵਾਕ ਜੋ ਆਇਆ ਉਹ ਇਹ ਸੀ, ਸੰਤਾਂ ਕੇ ਕਾਰਜਿ ਆਪਿ ਖਲੋਇਆ ਹਰਿ ਕੰਮੁ ਕਰਾਵਣਿ ਆਇਆ ਰਾਮ।। ਇਸ ਸਮੇਂ ਗੁਰਦੁਆਰਾ ਸ੍ਰੀ ਕੁਸ਼ਟ ਨਿਵਾਰਣ ਭਾਤਪੁਰ ਸਾਹਿਬ ਜੀ ਦੇ ਪ੍ਰਧਾਨ ਭਾਈ ਪਰਮਜੀਤ ਸਿੰਘ, ਸਮੂਹ ਗੁਰਦੁਆਰਾ ਤਾਲਮੇਲ ਕਮੇਟੀ ਨੰਗਲ ਦੇ ਪ੍ਰਧਾਨ ਭਾਈ ਰਜਿੰਦਰ ਸਿੰਘ ਠੇਕੇਦਾਰ, ਅਵਤਾਰ ਸਿੰਘ ਤਾਰੀ ਨੰਗਲ, ਜੋਗਿੰਦਰ ਸਿੰਘ ਜਨਤਾ ਸ਼ੂ ਕੰਪਨੀ ਨੰਗਲ, ਬਲਦੇਵ ਸਿੰਘ ਆਦਿ ਸ਼ਖ਼ਸੀਅਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਜੀਤ, ਜਲੰਧਰ ਨੂਰਪੁਰ ਬੇਦੀ ਇਲਾਕੇ ਦੇ ਪਸ਼ੂ ਪਾਲਕਾਂ ਨੂੰ ਡੇਅਰੀ ਟਰੇਨਿੰਗ ਕੈਂਪ ਦੀ ਸਮਾਪਤੀ ਮੌਕੇ ਵਿਧਾਇਕ ਐਡਵੋਕੇਟ ਦਿ... ਅਗਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬਿੱਲਪੁਰ ਤੋਂ ਸ੍ਰੀ ਦਰਬਾਰ ਸਾਹਿਬ ਲਈ ਵਿਧਾਇਕ ਚੱਢਾ ਨੇ ਬੱਸ ਕੀਤੀ ਰਵਾਨਾ
Ad Position 24