08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਨਸ਼ਿਆਂ ਵਿਰੁੱਧ ਰੂਪਨਗਰ ਪੁਲਿਸ ਦੀ ਸਖ਼ਤ ਕਾਰਵਾਈ: 8 ਮਹੀਨਿਆਂ ’ਚ 624 ਮਾਮਲੇ ਦਰਜ, 908 ਮੁਲਜ਼ਮ ਗ੍ਰਿਫ਼ਤਾਰ

ਰੂਪਨਗਰ, 7 ਸਤੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਰੂਪਨਗਰ ਵਿਚ ਨਸ਼ਿਆਂ ਦੀ ਤਸਕਰੀ ਨੂੰ ਠੱਲ੍ਹ ਪਾਉਣ ਲਈ ਕੀਤੀ ਜਾ ਰਹੀ ਕਾਰਵਾਈ ਦੀ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਜ਼ਿਲ੍ਹਾ ਪੱਧਰੀ ਮੀਟਿੰਗ ਦੌਰਾਨ ਸਮੀਖਿਆ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਨਸ਼ਾ ਤਸਕਰਾਂ ਵਿਰੁੱਧ ਹੋਰ ਸਖ਼ਤੀ ਨਾਲ ਕਾਰਵਾਈ ਕਰਨ ਅਤੇ ਨਸ਼ਿਆਂ ਦੀ ਸਪਲਾਈ ਲੜੀ ਤੋੜਨ ਲਈ ਨਿਗਰਾਨੀ, ਗਸ਼ਤ ਤੇ ਨਾਕਾਬੰਦੀ ਵਧਾਉਣ ਦੇ ਨਿਰਦੇਸ਼ ਦਿੱਤੇ।

Ad Position 21
repet_subhas-goyals [Copy P29]
ਰੂਪਨਗਰ ਵਿਖੇ ਹੋਈ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਸਮੇਤ ਹੋਰ ਅਧਿਕਾਰੀ। 08-09-2026
ਰੂਪਨਗਰ, 7 ਸਤੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਰੂਪਨਗਰ ਵਿਚ ਨਸ਼ਿਆਂ ਦੀ ਤਸਕਰੀ ਨੂੰ ਠੱਲ੍ਹ ਪਾਉਣ ਲਈ ਕੀਤੀ ਜਾ ਰਹੀ ਕਾਰਵਾਈ ਦੀ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਜ਼ਿਲ੍ਹਾ ਪੱਧਰੀ ਮੀਟਿੰਗ ਦੌਰਾਨ ਸਮੀਖਿਆ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਨਸ਼ਾ ਤਸਕਰਾਂ ਵਿਰੁੱਧ ਹੋਰ ਸਖ਼ਤੀ ਨਾਲ ਕਾਰਵਾਈ ਕਰਨ ਅਤੇ ਨਸ਼ਿਆਂ ਦੀ ਸਪਲਾਈ ਲੜੀ ਤੋੜਨ ਲਈ ਨਿਗਰਾਨੀ, ਗਸ਼ਤ ਤੇ ਨਾਕਾਬੰਦੀ ਵਧਾਉਣ ਦੇ ਨਿਰਦੇਸ਼ ਦਿੱਤੇ। ਕੈਬਨਿਟ ਮੰਤਰੀ ਨੇ ਕਿਹਾ ਕਿ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਕਾਨੂੰਨੀ ਕਾਰਵਾਈ ਦੇ ਨਾਲ ਨੌਜਵਾਨਾਂ ਨੂੰ ਜਾਗਰੂਕ ਕਰਨਾ ਅਤੇ ਨਸ਼ਾ ਪੀੜਤਾਂ ਨੂੰ ਇਲਾਜ ਤੇ ਮੁੜ-ਵਸੇਬੇ ਦੀਆਂ ਸਹੂਲਤਾਂ ਦੇਣਾ ਵੀ ਸਰਕਾਰ ਦੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਨਾਲ ਲੱਗਦੀ ਜ਼ਿਲ੍ਹੇ ਦੀ ਸਰਹੱਦ ਨੂੰ ਦੇਖਦਿਆਂ ਅੰਤਰਰਾਜੀ ਨਸ਼ਾ ਤਸਕਰੀ ’ਤੇ ਵਿਸ਼ੇਸ਼ ਨਿਗਰਾਨੀ ਰੱਖੀ ਜਾਵੇ। ਜ਼ਿਲ੍ਹਾ ਪੁਲਿਸ ਅਨੁਸਾਰ 1 ਜਨਵਰੀ ਤੋਂ 31 ਅਗਸਤ 2026 ਤੱਕ 624 ਮਾਮਲੇ ਦਰਜ ਕਰਕੇ 908 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਦੌਰਾਨ 2 ਕਿਲੋਗ੍ਰਾਮ 567 ਗ੍ਰਾਮ 474 ਮਿਲੀਗ੍ਰਾਮ ਹੈਰੋਇਨ, 14 ਕਿਲੋਗ੍ਰਾਮ 778 ਗ੍ਰਾਮ ਅਫ਼ੀਮ, 1 ਕਿਲੋਗ੍ਰਾਮ 245 ਗ੍ਰਾਮ 494 ਮਿਲੀਗ੍ਰਾਮ ਨਸ਼ੀਲਾ ਪਾਊਡਰ, 1,095 ਕਿਲੋਗ੍ਰਾਮ 786 ਗ੍ਰਾਮ ਭੁੱਕੀ ਚੂਰਾ ਪੋਸਤ, 505 ਗ੍ਰਾਮ ਗਾਂਜਾ, 191 ਗ੍ਰਾਮ ਆਈਸ ਅਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ 13,543 ਗੋਲੀਆਂ/ਕੈਪਸੂਲ ਤੇ 9 ਟੀਕੇ ਬਰਾਮਦ ਕੀਤੇ ਗਏ। ਇਸ ਤੋਂ ਇਲਾਵਾ 8.02 ਲੱਖ ਰੁਪਏ ਦੀ ਨਸ਼ਾ ਰਾਸ਼ੀ ਵੀ ਬਰਾਮਦ ਹੋਈ। ਮੀਟਿੰਗ ਵਿਚ ਦੱਸਿਆ ਗਿਆ ਕਿ ਜੂਨ ਤੋਂ ਅਗਸਤ 2026 ਦੌਰਾਨ ਵਿਸ਼ੇਸ਼ ਕਾਰਵਾਈ ਤਹਿਤ 251 ਮਾਮਲੇ ਦਰਜ ਕਰਕੇ 358 ਮੁਲਜ਼ਮ ਗ੍ਰਿਫ਼ਤਾਰ ਕੀਤੇ ਗਏ। ਇਸੇ ਤਰ੍ਹਾਂ ਨਸ਼ੀਲੇ ਪੌਦਿਆਂ ਦੀ ਨਾਜਾਇਜ਼ ਖੇਤੀ ਵਿਰੁੱਧ ਵੀ ਕਾਰਵਾਈ ਜਾਰੀ ਹੈ। ਮਾਰਚ ਵਿਚ ਕੋਟਲਾ ਨਿਹੰਗ ਵਿਖੇ ਇੱਕ ਘਰ ਵਿਚ ਭੁੱਕੀ ਦੇ 118 ਪੌਦੇ ਬਰਾਮਦ ਕਰਕੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਨਸ਼ਿਆਂ ਤੋਂ ਬਚਾਅ ਲਈ ਜਾਗਰੂਕਤਾ ’ਤੇ ਜ਼ੋਰ ਦਿੰਦਿਆਂ ਦੱਸਿਆ ਗਿਆ ਕਿ ਜੂਨ, ਜੁਲਾਈ ਅਤੇ ਅਗਸਤ ਦੌਰਾਨ ਪਿੰਡਾਂ, ਵਾਰਡਾਂ, ਜਨਤਕ ਥਾਵਾਂ ਅਤੇ ਵਿਦਿਅਕ ਅਦਾਰਿਆਂ ਵਿਚ 97 ਜਾਗਰੂਕਤਾ ਸੈਮੀਨਾਰ/ਮੀਟਿੰਗਾਂ ਕਰਵਾਈਆਂ ਗਈਆਂ। ਜ਼ਿਲ੍ਹੇ ਵਿਚ 2 ਸਰਕਾਰੀ ਅਤੇ 5 ਨਿੱਜੀ ਨਸ਼ਾ ਛੁਡਾਊ ਕੇਂਦਰ ਵੀ ਕਾਰਜਸ਼ੀਲ ਹਨ, ਜਿਨ੍ਹਾਂ ਵਿਚ ਕੁੱਲ 151 ਬੈੱਡਾਂ ਦੀ ਸਮਰੱਥਾ ਹੈ। ਹਰਜੋਤ ਸਿੰਘ ਬੈਂਸ ਨੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਪੁਲਿਸ, ਪ੍ਰਸ਼ਾਸਨ, ਸਿਹਤ ਵਿਭਾਗ, ਵਿਦਿਅਕ ਅਦਾਰਿਆਂ ਅਤੇ ਲੋਕਾਂ ਵਿਚਕਾਰ ਬਿਹਤਰ ਤਾਲਮੇਲ ਜ਼ਰੂਰੀ ਹੈ। ਉਨ੍ਹਾਂ ਲੋਕਾਂ ਨੂੰ ਨਸ਼ਿਆਂ ਨਾਲ ਸਬੰਧਤ ਗਤੀਵਿਧੀਆਂ ਦੀ ਸੂਚਨਾ ਪੁਲਿਸ ਅਤੇ ਪ੍ਰਸ਼ਾਸਨ ਨੂੰ ਦੇਣ ਦੀ ਅਪੀਲ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਰੇ ਸਬੰਧਿਤ ਵਿਭਾਗਾਂ ਨਾਲ ਤਾਲਮੇਲ ਕਰਕੇ ਮੁਹਿੰਮ ਨੂੰ ਪਿੰਡ ਪੱਧਰ ਤੱਕ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਪੁਲਿਸ ਮੁਖੀ ਮਨਿੰਦਰ ਸਿੰਘ ਨੇ ਕਿਹਾ ਕਿ ਪੁਲਿਸ ਨਸ਼ਾ ਤਸਕਰਾਂ ਦੇ ਨੈੱਟਵਰਕ ਨੂੰ ਤੋੜਨ ਲਈ ਲਗਾਤਾਰ ਸਖ਼ਤ ਕਾਰਵਾਈ ਕਰ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਟਰੇਡ ਕਮਿਸ਼ਨ ਦਫ਼ਤਰ ਅਹਿਮ ਮੰਚ-ਹਰਜੋਤ ਸਿੰਘ ਬੈਂਸ ਅਗਲੀ ਖ਼ਬਰ ਅਖਿਲੇਸ਼ ਵਰਮਾ ਨੇ ਜਿੱਤਿਆ ਸੋਨ ਤਗਮਾ ਤਰਨਦੀਪ ਸਿੰਘ ਨੇ ਕਾਂਸੀ ਦਾ ਤਗਮਾ ਕੀਤਾ ਹਾਸਿਲ
Ad Position 24