08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਟਰੇਡ ਕਮਿਸ਼ਨ ਦਫ਼ਤਰ ਅਹਿਮ ਮੰਚ-ਹਰਜੋਤ ਸਿੰਘ ਬੈਂਸ

ਰੂਪਨਗਰ, 7 ਸਤੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਦੇ ਉਚੇਰੀ ਸਿੱਖਿਆ, ਸਿੱਖਿਆ, ਲੋਕ ਸੰਪਰਕ ਅਤੇ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਵਿਖੇ ਸਥਾਪਿਤ ਪੰਜਾਬ ਰਾਜ ਟਰੇਡ ਕਮਿਸ਼ਨ ਦੇ ਜ਼ਿਲ੍ਹਾ ਦਫ਼ਤਰ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਵਪਾਰੀ ਵਰਗ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਜਾਣੇ।

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਰੂਪਨਗਰ, 7 ਸਤੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਦੇ ਉਚੇਰੀ ਸਿੱਖਿਆ, ਸਿੱਖਿਆ, ਲੋਕ ਸੰਪਰਕ ਅਤੇ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਵਿਖੇ ਸਥਾਪਿਤ ਪੰਜਾਬ ਰਾਜ ਟਰੇਡ ਕਮਿਸ਼ਨ ਦੇ ਜ਼ਿਲ੍ਹਾ ਦਫ਼ਤਰ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਵਪਾਰੀ ਵਰਗ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਜਾਣੇ। ਬੈਂਸ ਨੇ ਕਿਹਾ ਕਿ ਟਰੇਡ ਕਮਿਸ਼ਨ ਦਾ ਮੁੱਖ ਉਦੇਸ਼ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਇੱਕ ਥਾਂ ’ਤੇ ਸੁਣਨਾ, ਸਬੰਧਤ ਵਿਭਾਗਾਂ ਤੱਕ ਪਹੁੰਚਾਉਣਾ ਅਤੇ ਯੋਗ ਮਾਮਲਿਆਂ ਦਾ ਹੱਲ ਕਰਵਾਉਣ ਲਈ ਪ੍ਰਭਾਵਸ਼ਾਲੀ ਤਾਲਮੇਲ ਕਰਨਾ ਹੈ। ਉਨ੍ਹਾਂ ਜ਼ਿਲ੍ਹਾ ਟੀਮ ਨੂੰ ਵਪਾਰੀਆਂ ਦੀਆਂ ਜਾਇਜ਼ ਸਮੱਸਿਆਵਾਂ ਨੂੰ ਤਰਜੀਹ ਦੇ ਆਧਾਰ ’ਤੇ ਹੱਲ ਕਰਵਾਉਣ ਲਈ ਲਗਾਤਾਰ ਯਤਨ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮਜ਼ਬੂਤ ਵਪਾਰੀ ਵਰਗ ਸੂਬੇ ਦੀ ਆਰਥਿਕ ਤਰੱਕੀ ਦਾ ਅਹਿਮ ਆਧਾਰ ਹੈ ਅਤੇ ਪੰਜਾਬ ਸਰਕਾਰ ਵਪਾਰੀਆਂ ਲਈ ਸੁਖਾਵਾਂ ਮਾਹੌਲ ਯਕੀਨੀ ਬਣਾਉਣ ਲਈ ਵਚਨਬੱਧ ਹੈ। ਜ਼ਿਕਰਯੋਗ ਹੈ ਕਿ ਟਰੇਡ ਕਮਿਸ਼ਨ ਦਾ ਜ਼ਿਲ੍ਹਾ ਦਫ਼ਤਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰਬਰ 131 ਵਿਚ ਸਥਾਪਿਤ ਕੀਤਾ ਗਿਆ ਹੈ। ਵਪਾਰੀ ਆਪਣੀਆਂ ਮੰਗਾਂ ਅਤੇ ਸਮੱਸਿਆਵਾਂ ਸਬੰਧੀ ਇੱਥੇ ਸੰਪਰਕ ਕਰ ਸਕਦੇ ਹਨ। ਇਸ ਮੌਕੇ ਹਲਕਾ ਸ੍ਰੀ ਆਨੰਦਪੁਰ ਸਾਹਿਬ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਅਰੋੜਾ ਅਤੇ ਹਲਕਾ ਰੂਪਨਗਰ ਦੇ ਚੇਅਰਮੈਨ ਅਮਨਦੀਪ ਸਿੰਘ ਸੋਨੀ ਸਮੇਤ ਵਪਾਰੀ ਵਰਗ ਦੇ ਨੁਮਾਇੰਦੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੁੱਲ ਹਿੰਦ ਕਿਸਾਨ ਸਭਾ ਨੇ ਭੇਜਿਆ ਪ੍ਰਧਾਨ ਮੰਤਰੀ ਤੇ ਮੁੱਖ ਮੰਤਰੀ ਨੂੰ ਮੰਗ-ਪੱਤਰ ਕਿਸਾਨੀ ਮਸਲੇ ਹੱਲ ਕੀਤੇ ਬਿਨਾਂ ਦੇਸ਼... ਅਗਲੀ ਖ਼ਬਰ ਨਸ਼ਿਆਂ ਵਿਰੁੱਧ ਰੂਪਨਗਰ ਪੁਲਿਸ ਦੀ ਸਖ਼ਤ ਕਾਰਵਾਈ: 8 ਮਹੀਨਿਆਂ ’ਚ 624 ਮਾਮਲੇ ਦਰਜ, 908 ਮੁਲਜ਼ਮ ਗ੍ਰਿਫ਼ਤਾਰ
Ad Position 24