08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਕੁੱਲ ਹਿੰਦ ਕਿਸਾਨ ਸਭਾ ਨੇ ਭੇਜਿਆ ਪ੍ਰਧਾਨ ਮੰਤਰੀ ਤੇ ਮੁੱਖ ਮੰਤਰੀ ਨੂੰ ਮੰਗ-ਪੱਤਰ ਕਿਸਾਨੀ ਮਸਲੇ ਹੱਲ ਕੀਤੇ ਬਿਨਾਂ ਦੇਸ਼ ਦਾ ਭਵਿੱਖ ਹਨੇਰਾ-ਕਿਸਾਨ ਆਗੂ

ਰੂਪਨਗਰ, 7 ਸਤੰਬਰ (ਸਤਨਾਮ ਸਿੰਘ ਸੱਤੀ)-ਕੁੱਲ ਹਿੰਦ ਕਿਸਾਨ ਸਭਾ ਦੀ ਸੂਬਾ ਕਮੇਟੀ ਦੇ ਸੱਦੇ ’ਤੇ ਸੀਨੀਅਰ ਕਿਸਾਨ ਆਗੂ ਕਾਮਰੇਡ ਦਲੀਪ ਸਿੰਘ ਘਨੌਲਾ ਅਤੇ ਕਾਮਰੇਡ ਪਵਨ ਕੁਮਾਰ ਸਰਪੰਚ ਚੱਕ ਕਰਮਾਂ ਦੀ ਅਗਵਾਈ ਹੇਠ ਕਿਸਾਨਾਂ ਤੇ ਮਜ਼ਦੂਰਾਂ ਨੇ ਇਕੱਠੇ ਹੋ ਕੇ ਪੰਜਾਬ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ । ਇਸ ਉਪਰੰਤ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਪੰਜਾਬ ਨੂੰ ਜੀ.

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਰੂਪਨਗਰ, 7 ਸਤੰਬਰ (ਸਤਨਾਮ ਸਿੰਘ ਸੱਤੀ)-ਕੁੱਲ ਹਿੰਦ ਕਿਸਾਨ ਸਭਾ ਦੀ ਸੂਬਾ ਕਮੇਟੀ ਦੇ ਸੱਦੇ ’ਤੇ ਸੀਨੀਅਰ ਕਿਸਾਨ ਆਗੂ ਕਾਮਰੇਡ ਦਲੀਪ ਸਿੰਘ ਘਨੌਲਾ ਅਤੇ ਕਾਮਰੇਡ ਪਵਨ ਕੁਮਾਰ ਸਰਪੰਚ ਚੱਕ ਕਰਮਾਂ ਦੀ ਅਗਵਾਈ ਹੇਠ ਕਿਸਾਨਾਂ ਤੇ ਮਜ਼ਦੂਰਾਂ ਨੇ ਇਕੱਠੇ ਹੋ ਕੇ ਪੰਜਾਬ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ । ਇਸ ਉਪਰੰਤ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਪੰਜਾਬ ਨੂੰ ਜੀ.ਏ.-2 ਡੀਸੀ ਸਚਿਨ ਪਾਠਕ ਰਾਹੀਂ ਮੰਗ ਪੱਤਰ ਭੇਜਿਆ ਗਿਆ। ਕਿਸਾਨ ਆਗੂਆਂ ਨੇ ਅਮਰੀਕਾ ਨਾਲ ਮੁਕਤ ਵਪਾਰ ਸਮਝੌਤਾ ਰੱਦ ਕਰਨ, ਪੰਜਾਬ ਦੇ ਪਾਣੀਆਂ ਦੀ ਨਿਆਂਇਕ ਵੰਡ ਕਰਨ, ਹਰ ਖੇਤ ਨੂੰ ਨਹਿਰੀ ਪਾਣੀ ਅਤੇ ਹਰ ਘਰ ਨੂੰ ਸ਼ੁੱਧ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਫ਼ਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਡਾ. ਸਵਾਮੀਨਾਥਨ ਕਮਿਸ਼ਨ ਦੀ ਸਿਫ਼ਾਰਸ਼ ਅਨੁਸਾਰ ਸੀ2+50 ਫ਼ੀਸਦੀ ਦੇ ਆਧਾਰ ’ਤੇ ਦਿੱਤਾ ਜਾਵੇ ਅਤੇ ਪ੍ਰਸਤਾਵਿਤ ਬਿਜਲੀ ਸੋਧ ਬਿੱਲ-2025 ਤੇ ਬੀਜ ਸੋਧ ਬਿੱਲ ਵਾਪਸ ਲਏ ਜਾਣ। ਇਸ ਤੋਂ ਇਲਾਵਾ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਸਹਿਕਾਰੀ ਸਭਾਵਾਂ ਵਿਚ ਕਰਜ਼ੇ ਦੀ ਹੱਦ ਵਧਾਉਣ, ਸਮੁੱਚੇ ਕਰਜ਼ੇ ਮੁਆਫ਼ ਕਰਨ, ਮਹਿੰਗਾਈ ਨੂੰ ਨੱਥ ਪਾਉਣ ਅਤੇ ਪਿਛਲੇ ਸਾਲ ਹੜ੍ਹਾਂ ਕਾਰਨ ਫ਼ਸਲਾਂ ਤੇ ਮਕਾਨਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਦੀ ਮੰਗ ਕੀਤੀ ਗਈ। ਯੂਰੀਆ ਤੇ ਡੀਏਪੀ ਨਾਲ ਹੋਰ ਸਮੱਗਰੀ ਦੇਣ ਦੇ ਨਾਂ ’ਤੇ ਕਿਸਾਨਾਂ ਦੀ ਕਥਿਤ ਲੁੱਟ ਬੰਦ ਕਰਨ ਅਤੇ ਦਿੱਲੀ ਕਿਸਾਨ ਮੋਰਚੇ ਦੇ ਸ਼ਹੀਦਾਂ ਦੀ ਯਾਦਗਾਰ ਲਈ ਜ਼ਮੀਨ ਮੁਹੱਈਆ ਕਰਵਾਉਣ ਦੀ ਮੰਗ ਵੀ ਰੱਖੀ ਗਈ। ਵਫ਼ਦ ਨੇ ਸਥਾਨਕ ਮੰਗਾਂ ਸਬੰਧੀ ਵੀ ਮੰਗ ਪੱਤਰ ਸੌਂਪਿਆ, ਜਿਸ ਵਿਚ ਫ਼ਸਲਾਂ ਅਤੇ ਬੂਟਿਆਂ ਨੂੰ ਪਸ਼ੂਆਂ ਤੋਂ ਹੋਣ ਵਾਲੇ ਨੁਕਸਾਨ ਨੂੰ ਰੋਕਣ, ਘਨੌਲੀ ਤੋਂ ਮਕੌੜੀ ਕਲਾਂ ਸੜਕ ’ਤੇ ਖੋਲਿ੍ਹਆ ਸ਼ਰਾਬ ਦਾ ਠੇਕਾ ਬੰਦ ਕਰਨ, ਜੰਗਲੀ ਜਾਨਵਰਾਂ ਅਤੇ ਅਵਾਰਾ ਪਸ਼ੂਆਂ ਤੋਂ ਫ਼ਸਲਾਂ ਦੀ ਰਾਖੀ ਲਈ ਜਾਲ ਜਾਂ ਕੰਡਾ ਤਾਰ ਸਬਸਿਡੀ ’ਤੇ ਮੁਹੱਈਆ ਕਰਵਾਉਣ ਅਤੇ ਚੱਕ ਕਰਮਾਂ, ਡੰਗੌਲੀ, ਮਨਸਾਲੀ ਤੇ ਮਕੌੜੀ ਕਲਾਂ ਆਦਿ ਪਿੰਡਾਂ ਨੂੰ ਸਿੰਚਾਈ ਲਈ ਨਹਿਰੀ ਪਾਣੀ ਦੇਣ ਦੀ ਮੰਗ ਸ਼ਾਮਲ ਸੀ। ਇਸ ਦੇ ਨਾਲ ਹੀ ਚੱਕ ਕਰਮਾਂ ਦੀ ਵਿਧਵਾ ਮੀਨਾ ਕੁਮਾਰੀ ਨੂੰ ਪਿਛਲੇ ਸੱਤ ਸਾਲਾਂ ਤੋਂ ਲਟਕ ਰਹੇ ਆਸ਼ੀਰਵਾਦ ਸਕੀਮ ਦੇ ਲਾਭ ਨੂੰ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਗਈ। ਜੀ.ਏ.-2 ਡੀਸੀ ਸਚਿਨ ਪਾਠਕ ਨੇ ਵਫ਼ਦ ਨੂੰ ਮੰਗਾਂ ’ਤੇ ਸਮਾਂਬੱਧ ਕਾਰਵਾਈ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਸੀਟੂ ਪੰਜਾਬ ਦੇ ਆਗੂ ਕਾਮਰੇਡ ਗੁਰਦੇਵ ਸਿੰਘ ਬਾਗੀ, ਜਨਵਾਦੀ ਇਸਤਰੀ ਸਭਾ ਦੀ ਜ਼ਿਲ੍ਹਾ ਪ੍ਰਧਾਨ ਕਾਮਰੇਡ ਪ੍ਰਭਾ, ਕਾਮਰੇਡ ਰਜਿੰਦਰ ਸਿੰਘ ਅਲੀਪੁਰ, ਦੇਵਰਾਜ ਬੜਾ ਪਿੰਡ, ਪਿਆਰਾ ਸਿੰਘ ਬੇਲੀਆਂ, ਕਾਮਰੇਡ ਭਗਤ ਸਿੰਘ ਬਿੱਕੋਂ, ਕੇਸਰ ਸਿੰਘ ਬਿੱਕੋਂ, ਕਾਮਰੇਡ ਗੁਰਬਚਨ ਸਿੰਘ ਮਿੱਠੂ, ਪੰਚ ਦੇਸਰਾਜ ਸ਼ਰਮਾ, ਸਾਬਕਾ ਪੰਚ ਮਹਿੰਦਰ ਕੁਮਾਰ, ਕ੍ਰਿਸ਼ਨ ਕੁਮਾਰ, ਸੁੱਚਾ ਸਿੰਘ ਅਤੇ ਕੁਲਵਿੰਦਰ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐੱਮ.ਸੀ.ਐੱਮ ਕਾਲਜ ’ਚ ਅਧਿਆਪਕ ਦਿਵਸ ਮਨਾਇਆ ਭਗਵਾਨ ਸ੍ਰੀ ਕ੍ਰਿਸ਼ਨ ਦੀਆਂ ਸਿੱਖਿਆਵਾਂ ਪਿਆਰ, ਭਾਈਚਾਰੇ ਅਤੇ ਸਦਭਾਵਨਾ ਦਾ... ਅਗਲੀ ਖ਼ਬਰ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਟਰੇਡ ਕਮਿਸ਼ਨ ਦਫ਼ਤਰ ਅਹਿਮ ਮੰਚ-ਹਰਜੋਤ ਸਿੰਘ ਬੈਂਸ
Ad Position 24