ਡੀ . ਏ . ਦੀ ਕਿਸ਼ਤ ਜਾਰੀ ਨਾ ਹੋਣ ’ ਤੇ ਪੰਚਾਇਤ ਵਿਭਾਗ ਦੇ ਮੁਲਾਜ਼ਮਾਂ ਵਲੋਂ ਕਲਮ ਛੋੜ ਹੜਤਾਲ
ਨੂਰਪੁਰ ਬੇਦੀ, 8 ਸਤੰਬਰ (ਢੀਂਡਸਾ)-ਪੰਜਾਬ ਸਰਕਾਰ ਵਲੋਂ ਸਰਕਾਰੀ ਮੁਲਾਜ਼ਮਾਂ ਦੀ ਡੀ. ਏ.
ਨੂਰਪੁਰ ਬੇਦੀ, 8 ਸਤੰਬਰ (ਢੀਂਡਸਾ)-ਪੰਜਾਬ ਸਰਕਾਰ ਵਲੋਂ ਸਰਕਾਰੀ ਮੁਲਾਜ਼ਮਾਂ ਦੀ ਡੀ.ਏ. ਦੀ ਬਣਦੀ ਕਿਸ਼ਤ ਜਾਰੀ ਨਾ ਕਰਨ ਦੇ ਰੋਸ ਵਜੋਂ ਪੰਚਾਇਤ ਵਿਭਾਗ ਨੂਰਪੁਰ ਬੇਦੀ ਦੇ ਮੁਲਾਜ਼ਮਾਂ ਵਲੋਂ ਅਸ਼ਨੀਲ ਸਿੰਘ ਪ੍ਰਧਾਨ ਵੀਡੀਓ ਐਸੋਸੀਏਸ਼ਨ ਯੂਨੀਅਨ ਪੰਜਾਬ ਦੀ ਅਗਵਾਈ ਵਿਚ ਕਲਮ ਛੋੜ ਹੜਤਾਲ ਕੀਤੀ ਗਈ। ਇਸ ਦੌਰਾਨ ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਆਪਣੀਆਂ ਜਾਇਜ਼ ਮੰਗਾਂ ਤੁਰੰਤ ਪੂਰੀਆਂ ਕਰਨ ਦੀ ਮੰਗ ਕੀਤੀ। ਮੁਲਾਜ਼ਮਾਂ ਨੇ ਕਿਹਾ ਕਿ ਮਹਿੰਗਾਈ ਲਗਾਤਾਰ ਵਧ ਰਹੀ ਹੈ, ਜਿਸ ਕਾਰਨ ਡੀ. ਏ. ਦੀ ਕਿਸ਼ਤ ਜਾਰੀ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ। ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਡੀ.ਏ. ਦੀਆਂ ਕਿਸ਼ਤਾਂ ਰੁਕੀਆਂ ਹੋਣ ਕਾਰਨ ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਹੜਤਾਲ ਕਾਰਨ ਵਿਭਾਗ ਨਾਲ ਸਬੰਧਤ ਦਫ਼ਤਰੀ ਕੰਮਕਾਜ ਵੀ ਪ੍ਰਭਾਵਿਤ ਰਿਹਾ। ਮੁਲਾਜ਼ਮਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਡੀ. ਏ. ਦੀ ਬਕਾਇਆ ਕਿਸ਼ਤ ਤੁਰੰਤ ਜਾਰੀ ਕੀਤੀ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਵੱਲ ਜਲਦ ਧਿਆਨ ਨਾ ਦਿੱਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਸੁਖਬੀਰ ਸਿੰਘ, ਤੇਜਿੰਦਰ ਪਾਲ ਸਿੰਘ, ਦਵਿੰਦਰ ਕੁਮਾਰ, ਹਰਬੰਸ ਲਾਲ, ਨੇਹਾ ਠਾਕੁਰ, ਤਰਨਜੋਤ ਸਿੰਘ, ਮੁਸਕਾਨ ਕੌਰ ਆਦਿ ਹਾਜ਼ਰ ਸਨ।