09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

‘ ਖੇਡਾਂ ਵਤਨ ਪੰਜਾਬ ਦੀਆਂ -2026’ ਨੂੰ ਲੈ ਕੇ ਹਲਕਾ ਰੂਪਨਗਰ ’ ਚ ਉਤਸ਼ਾਹ - ਵਿਧਾਇਕ ਚੱਢਾ ਅੱਜ 9 ਸਤੰਬਰ ਤੋਂ ਬਲਾਕ ਰੂਪਨਗਰ ਤੇ 11 ਸਤੰਬਰ ਨੂੰ ਨੂਰਪੁਰ ਬੇਦੀ ਵਿਖੇ ਖੇਡ ਮੁਕਾਬਲਿਆਂ ਦੀ ਸ਼ੁਰੂਆਤ

ਰੂਪਨਗਰ, 8 ਸਤੰਬਰ (ਗੁਰਪ੍ਰੀਤ ਸਿੰਘ ਹੁੰਦਲ)-ਪੰਜਾਬ ਸਰਕਾਰ ਵਲੋਂ ਸੂਬੇ ਵਿਚ ਖੇਡ ਸਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਹਲਕਾ ਰੂਪਨਗਰ ਵਿਚ ਖੇਡ ਗਤੀਵਿਧੀਆਂ ਨੂੰ ਲੈ ਕੇ ਉਤਸ਼ਾਹ ਦਾ ਮਾਹੌਲ ਹੈ। ਹਲਕੇ ਅਧੀਨ ਬਲਾਕ ਰੂਪਨਗਰ ਵਿਖੇ ਅੱਜ 9 ਸਤੰਬਰ ਤੋਂ ਅਤੇ ਨੂਰਪੁਰ ਬੇਦੀ ਵਿਖੇ 11 ਸਤੰਬਰ ਤੋਂ ਬਲਾਕ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਹੋ ਰਹੀ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਰੂਪਨਗਰ, 8 ਸਤੰਬਰ (ਗੁਰਪ੍ਰੀਤ ਸਿੰਘ ਹੁੰਦਲ)-ਪੰਜਾਬ ਸਰਕਾਰ ਵਲੋਂ ਸੂਬੇ ਵਿਚ ਖੇਡ ਸਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਹਲਕਾ ਰੂਪਨਗਰ ਵਿਚ ਖੇਡ ਗਤੀਵਿਧੀਆਂ ਨੂੰ ਲੈ ਕੇ ਉਤਸ਼ਾਹ ਦਾ ਮਾਹੌਲ ਹੈ। ਹਲਕੇ ਅਧੀਨ ਬਲਾਕ ਰੂਪਨਗਰ ਵਿਖੇ ਅੱਜ 9 ਸਤੰਬਰ ਤੋਂ ਅਤੇ ਨੂਰਪੁਰ ਬੇਦੀ ਵਿਖੇ 11 ਸਤੰਬਰ ਤੋਂ ਬਲਾਕ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਹੋ ਰਹੀ ਹੈ। ਇਸ ਸਬੰਧੀ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਨੌਜਵਾਨਾਂ ਅਤੇ ਖਿਡਾਰੀਆਂ ਨੂੰ ਆਪਣੀ ਖੇਡ ਪ੍ਰਤਿਭਾ ਨਿਖਾਰਨ ਅਤੇ ਅੱਗੇ ਵਧਣ ਲਈ ਇੱਕ ਵੱਡਾ ਮੰਚ ਪ੍ਰਦਾਨ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ, ਟੀਮ ਭਾਵਨਾ ਅਤੇ ਸਿਹਤਮੰਦ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਤੰਦਰੁਸਤ ਜੀਵਨ-ਸ਼ੈਲੀ ਨਾਲ ਜੋੜਦੀਆਂ ਹਨ। ਵਿਧਾਇਕ ਚੱਢਾ ਨੇ ਕਿਹਾ ਕਿ ਬਲਾਕ ਰੂਪਨਗਰ ਵਿਚ ਅੱਜ 9 ਸਤੰਬਰ ਤੋਂ ਅਤੇ ਨੂਰਪੁਰ ਬੇਦੀ ਵਿਚ 11 ਸਤੰਬਰ ਤੋਂ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕਾ ਰੂਪਨਗਰ ਦੇ ਖਿਡਾਰੀਆਂ ਲਈ ਇਹ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ, ਆਪਣੀ ਖੇਡ ਸਮਰੱਥਾ ਨੂੰ ਪਰਖਣ ਅਤੇ ਅੱਗੇ ਵਧਣ ਦਾ ਸੁਨਹਿਰਾ ਮੌਕਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖ ਕੇ ਉਸਾਰੂ ਗਤੀਵਿਧੀਆਂ ਨਾਲ ਜੋੜਨ ਦਾ ਪ੍ਰਭਾਵਸ਼ਾਲੀ ਸਾਧਨ ਹਨ। ਉਨ੍ਹਾਂ ਕਿਹਾ ਕਿ ਹਲਕਾ ਰੂਪਨਗਰ ਦੇ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਦੇ ਨੌਜਵਾਨਾਂ ਵਿਚ ਬੇਅੰਤ ਪ੍ਰਤਿਭਾ ਹੈ ਅਤੇ ਅਜਿਹੇ ਮੰਚ ਉਨ੍ਹਾਂ ਨੂੰ ਆਪਣੀ ਯੋਗਤਾ ਸਾਹਮਣੇ ਲਿਆਉਣ ਲਈ ਮੌਕਾ ਪ੍ਰਦਾਨ ਕਰਦੇ ਹਨ। ਉਨ੍ਹਾਂ ਹਲਕਾ ਰੂਪਨਗਰ ਦੇ ਖਿਡਾਰੀਆਂ, ਨੌਜਵਾਨਾਂ, ਕੋਚਾਂ, ਅਧਿਆਪਕਾਂ, ਮਾਪਿਆਂ ਅਤੇ ਸਮੂਹ ਖੇਡ ਪ੍ਰੇਮੀਆਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਖੇਡ ਮੁਕਾਬਲਿਆਂ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਭਾਗ ਲੈਣ ਅਤੇ ਖਿਡਾਰੀਆਂ ਦਾ ਹੌਸਲਾ ਵਧਾਉਣ। ਉਨ੍ਹਾਂ ਕਿਹਾ ਕਿ ਐਥਲੈਟਿਕਸ, ਕਬੱਡੀ ਨੈਸ਼ਨਲ ਸਟਾਈਲ, ਕਬੱਡੀ ਸਰਕਲ ਸਟਾਈਲ, ਖੋ-ਖੋ, ਵਾਲੀਬਾਲ, ਫੁੱਟਬਾਲ, ਟੈਨਿਸ ਬਾਲ ਕ੍ਰਿਕਟ, ਬੈਡਮਿੰਟਨ, ਕਿੱਕ ਬਾਕਸਿੰਗ, ਰੋਲਰ ਸਕੇਟਿੰਗ, ਸ਼ੂਟਿੰਗ ਸਮੇਤ ਵੱਖ-ਵੱਖ ਖੇਡਾਂ ਵਿਚ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਮਿਲੇਗਾ। ਉਨ੍ਹਾਂ ਖਿਡਾਰੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਤਸਵੀਰ ਵਿਚ ਦਿੱਤੇ ਕਿਊ.ਆਰ. ਕੋਡ ਨੂੰ ਸਕੈਨ ਕਰਕੇ ਰਜਿਸਟਰੇਸ਼ਨ ਕਰਵਾਉਣ। ਉਨ੍ਹਾਂ ਕਿਹਾ ਕਿ ਖੇਡਾਂ ਵਿਚ ਭਾਗ ਲੈਣਾ ਸਿਰਫ਼ ਮੁਕਾਬਲੇ ਤੱਕ ਸੀਮਤ ਨਹੀਂ, ਸਗੋਂ ਇਹ ਨੌਜਵਾਨਾਂ ਨੂੰ ਤੰਦਰੁਸਤ, ਅਨੁਸ਼ਾਸਿਤ ਅਤੇ ਆਤਮ-ਵਿਸ਼ਵਾਸੀ ਬਣਾਉਣ ਵੱਲ ਇੱਕ ਅਹਿਮ ਕਦਮ ਹੈ।
Ad Position 22
No active advertisement
ਪਿਛਲੀ ਖ਼ਬਰ ਘੱਟ ਸਰੋਤਾਂ ਵਾਲਾ ਹਿਮਾਚਲ ਮਾਈਨਿੰਗ ਤੋਂ ਕਰੀਬ 300 ਕਰੋੜ ਕਮਾ ਰਿਹਾ , ਪੰਜਾਬ ਕਿਉਂ ਪਿੱਛੇ ?- ਕਵਿਤਾ ਸੈਣੀ , ਗੌਰਵ ਰਾ... ਅਗਲੀ ਖ਼ਬਰ ਨੰਗਲ ’ ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਸਰਕਾਰ ਵਿਰੁੱਧ ਹੱਲਾ - ਬੋਲ 13 ਨੂੰ ਸਿੱਖਿਆ ਮੰਤਰੀ ਦੀ ਕੋਠੀ ਘੇਰਨ ਦਾ ਐਲਾਨ
Ad Position 24