09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਘੱਟ ਸਰੋਤਾਂ ਵਾਲਾ ਹਿਮਾਚਲ ਮਾਈਨਿੰਗ ਤੋਂ ਕਰੀਬ 300 ਕਰੋੜ ਕਮਾ ਰਿਹਾ , ਪੰਜਾਬ ਕਿਉਂ ਪਿੱਛੇ ?- ਕਵਿਤਾ ਸੈਣੀ , ਗੌਰਵ ਰਾਣਾ ਵਾਤਾਵਰਨ ਨੂੰ 2027 ਦੀਆਂ ਚੋਣਾਂ ਦਾ ਪ੍ਰਮੁੱਖ ਮੁੱਦਾ ਬਣਾਉਣ ਦੀ ਮੁਹਿੰਮ ਦੀ ਸ਼ੁਰੂਆਤ

ਰੂਪਨਗਰ, 8 ਸਤੰਬਰ (ਸਤਨਾਮ ਸਿੰਘ ਸੱਤੀ)-ਜਨ ਚੇਤਨਾ ਮੰਚ ਦੀ ਆਗੂ ਕਵਿਤਾ ਸੈਣੀ ਅਤੇ ਪੰਜਾਬ ਮੋਰਚਾ ਦੇ ਕਨਵੀਨਰ ਕੁਮਾਰ ਗੌਰਵ ਰਾਣਾ ਨੇ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਵਾਤਾਵਰਨ ਦੇ ਮੁੱਦੇ ਨੂੰ ਪ੍ਰਮੁੱਖਤਾ ਨਾਲ ਉਭਾਰਨ ਦੀ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਖਾਸ ਕਰਕੇ ਰੂਪਨਗਰ ਅਤੇ ਨੇੜਲੇ ਇਲਾਕਿਆਂ ਵਿਚ ਵਾਤਾਵਰਨ, ਸਾਫ਼ ਪਾਣੀ ਅਤੇ ਸ਼ੁੱਧ ਹਵਾ ਦਾ ਮੁੱਦਾ ਚੋਣਾਂ ਦੌਰਾਨ ਜ਼ੋਰਦਾਰ ਢੰਗ ਨਾਲ ਉਠਾਇਆ ਜਾਣਾ ਚਾਹੀਦਾ ਹੈ। ਰੂਪਨਗਰ ਪ੍ਰੈੱਸ ਕਲੱਬ ਵਿਖੇ ਦੋਵਾਂ ਸੰਸਥਾਵਾਂ ਵਲੋਂ ਕੀਤੀ ਸਾਂਝੀ ਪ੍ਰੈੱਸ ਕਾਨਫ਼ਰੰਸ ਦੌਰਾਨ ਆਗੂਆਂ ਨੇ ਕਿਹਾ ਕਿ ਵਾਤਾਵਰਨ ਸਿਰਫ਼ ਕਿਸੇ ਇੱਕ ਪਾਰਟੀ ਜਾਂ ਵਿਅਕਤੀ ਦਾ ਮੁੱਦਾ ਨਹੀਂ, ਸਗੋਂ ਹਰ ਨਾਗਰਿਕ ਦੀ ਜ਼ਿੰਦਗੀ ਨਾਲ ਸਿੱਧਾ ਜੁੜਿਆ ਹੋਇਆ ਹੈ।

Ad Position 21
repet_subhas-goyals [Copy P29]
ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰ ਰਹੇ ਕਵਿਤਾ ਸੈਣੀ ਅਤੇ ਗੌਰਵ ਰਾਣਾ। 09-09-2026
ਰੂਪਨਗਰ, 8 ਸਤੰਬਰ (ਸਤਨਾਮ ਸਿੰਘ ਸੱਤੀ)-ਜਨ ਚੇਤਨਾ ਮੰਚ ਦੀ ਆਗੂ ਕਵਿਤਾ ਸੈਣੀ ਅਤੇ ਪੰਜਾਬ ਮੋਰਚਾ ਦੇ ਕਨਵੀਨਰ ਕੁਮਾਰ ਗੌਰਵ ਰਾਣਾ ਨੇ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਵਾਤਾਵਰਨ ਦੇ ਮੁੱਦੇ ਨੂੰ ਪ੍ਰਮੁੱਖਤਾ ਨਾਲ ਉਭਾਰਨ ਦੀ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਖਾਸ ਕਰਕੇ ਰੂਪਨਗਰ ਅਤੇ ਨੇੜਲੇ ਇਲਾਕਿਆਂ ਵਿਚ ਵਾਤਾਵਰਨ, ਸਾਫ਼ ਪਾਣੀ ਅਤੇ ਸ਼ੁੱਧ ਹਵਾ ਦਾ ਮੁੱਦਾ ਚੋਣਾਂ ਦੌਰਾਨ ਜ਼ੋਰਦਾਰ ਢੰਗ ਨਾਲ ਉਠਾਇਆ ਜਾਣਾ ਚਾਹੀਦਾ ਹੈ। ਰੂਪਨਗਰ ਪ੍ਰੈੱਸ ਕਲੱਬ ਵਿਖੇ ਦੋਵਾਂ ਸੰਸਥਾਵਾਂ ਵਲੋਂ ਕੀਤੀ ਸਾਂਝੀ ਪ੍ਰੈੱਸ ਕਾਨਫ਼ਰੰਸ ਦੌਰਾਨ ਆਗੂਆਂ ਨੇ ਕਿਹਾ ਕਿ ਵਾਤਾਵਰਨ ਸਿਰਫ਼ ਕਿਸੇ ਇੱਕ ਪਾਰਟੀ ਜਾਂ ਵਿਅਕਤੀ ਦਾ ਮੁੱਦਾ ਨਹੀਂ, ਸਗੋਂ ਹਰ ਨਾਗਰਿਕ ਦੀ ਜ਼ਿੰਦਗੀ ਨਾਲ ਸਿੱਧਾ ਜੁੜਿਆ ਹੋਇਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਿਹੜਾ ਆਗੂ ਜਾਂ ਪਾਰਟੀ ਸਾਫ਼ ਪਾਣੀ, ਸ਼ੁੱਧ ਹਵਾ, ਦਰਿਆਵਾਂ ਦੀ ਸੁਰੱਖਿਆ ਅਤੇ ਵਾਤਾਵਰਨ ਦੀ ਰਾਖੀ ਨੂੰ ਆਪਣੀ ਨੀਤੀ ਵਿਚ ਪਹਿਲ ਦੇਵੇਗੀ, ਲੋਕਾਂ ਨੂੰ ਉਸ ਦਾ ਹੀ ਸਮਰਥਨ ਕਰਨਾ ਚਾਹੀਦਾ ਹੈ। ਕਵਿਤਾ ਸੈਣੀ ਅਤੇ ਗੌਰਵ ਰਾਣਾ ਨੇ ਕਿਹਾ ਕਿ ਉਪਲਬਧ ਜਾਣਕਾਰੀ ਅਨੁਸਾਰ ਹਿਮਾਚਲ ਪ੍ਰਦੇਸ਼ ਮਾਈਨਿੰਗ ਤੋਂ ਕਰੀਬ 300 ਕਰੋੜ ਰੁਪਏ ਦਾ ਰੈਵਨਿਊ ਇਕੱਠਾ ਕਰ ਰਿਹਾ ਹੈ। ਉਨ੍ਹਾਂ ਸਵਾਲ ਕੀਤਾ ਕਿ ਜਦੋਂ ਸੀਮਤ ਸਰੋਤਾਂ ਵਾਲਾ ਹਿਮਾਚਲ ਮਾਈਨਿੰਗ ਨੂੰ ਨਿਯਮਬੱਧ ਕਰਕੇ ਸਰਕਾਰੀ ਆਮਦਨ ਦਾ ਸਰੋਤ ਬਣਾ ਸਕਦਾ ਹੈ ਤਾਂ ਪੰਜਾਬ ਆਪਣੀ ਸਮਰੱਥਾ ਅਨੁਸਾਰ ਮਾਈਨਿੰਗ ਰੈਵਨਿਊ ਕਿਉਂ ਨਹੀਂ ਵਧਾ ਰਿਹਾ। ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਕਾਨੂੰਨੀ ਮਾਈਨਿੰਗ ਜਾਂ ਇਸ ਨਾਲ ਜੁੜੇ ਕਾਰੋਬਾਰ ਦੇ ਵਿਰੋਧੀ ਨਹੀਂ ਹਨ, ਸਗੋਂ ਗੈਰ-ਕਾਨੂੰਨੀ, ਬੇਤਰਤੀਬ ਅਤੇ ਵਾਤਾਵਰਨ ਨੂੰ ਨੁਕਸਾਨ ਪਹੁੰਚਾਉਣ ਵਾਲੀ ਮਾਈਨਿੰਗ ਦਾ ਵਿਰੋਧ ਕਰਦੇ ਹਨ। ਗੌਰਵ ਰਾਣਾ ਨੇ ਕਿਹਾ ਕਿ ਜਲਦੀ ਹੀ ਇੱਕ ਨਵੀਂ ਪਾਰਟੀ ਇਹਨਾਂ ਮੁੱਦਿਆਂ ਨੂੰ ਉਭਾਰਨ ਵਜੋਂ ਇੱਕ ਏਜੰਡਾ ਪੇਸ਼ ਕਰੇਗੀ, ਜਿਸ ਨਾਲ ਪੰਜਾਬ ਵਿਚ ਵਾਤਾਵਰਣ ਦਾ ਮੁੱਦਾ ਉੱਭਰ ਕੇ ਸਾਹਮਣੇ ਆਵੇਗਾ।
Ad Position 22
No active advertisement
ਪਿਛਲੀ ਖ਼ਬਰ ਰਿਆਤ ਬਾਹਰਾ ਯੂਨੀਵਰਸਿਟੀ ਵਿਚ ਲਾਇਬ੍ਰੇਰੀਆਂ ਦਿਵਸ ਮਨਾਇਆ ਅਗਲੀ ਖ਼ਬਰ ‘ ਖੇਡਾਂ ਵਤਨ ਪੰਜਾਬ ਦੀਆਂ -2026’ ਨੂੰ ਲੈ ਕੇ ਹਲਕਾ ਰੂਪਨਗਰ ’ ਚ ਉਤਸ਼ਾਹ - ਵਿਧਾਇਕ ਚੱਢਾ ਅੱਜ 9 ਸਤੰਬਰ ਤੋਂ ਬਲਾਕ ਰੂਪ...
Ad Position 24