ਸਿਹਤ ਵਿਭਾਗ ਵਲੋਂ ਮਾਪਿਆਂ ਨੂੰ ਧੀਆਂ ਦਾ ਐੱਚ.ਪੀ.ਵੀ. ਟੀਕਾਕਰਨ ਕਰਵਾਉਣ ਦੀ ਅਪੀਲ
ਰੂਪਨਗਰ, 8 ਸਤੰਬਰ (ਗੁਰਪ੍ਰੀਤ ਸਿੰਘ ਹੁੰਦਲ)-ਸਿਹਤ ਵਿਭਾਗ ਰੂਪਨਗਰ ਵਲੋਂ ਸਿਵਲ ਸਰਜਨ ਰੂਪਨਗਰ ਡਾ. ਬੌਬੀ ਗੁਲਾਟੀ ਦੇ ਨਿਰਦੇਸ਼ਾਂ ਅਨੁਸਾਰ ਲੜਕੀਆਂ ਨੂੰ ਸਰਵਾਈਕਲ ਕੈਂਸਰ ਤੋਂ ਬਚਾਅ ਲਈ ਐੱਚ.
ਰੂਪਨਗਰ, 8 ਸਤੰਬਰ (ਗੁਰਪ੍ਰੀਤ ਸਿੰਘ ਹੁੰਦਲ)-ਸਿਹਤ ਵਿਭਾਗ ਰੂਪਨਗਰ ਵਲੋਂ ਸਿਵਲ ਸਰਜਨ ਰੂਪਨਗਰ ਡਾ. ਬੌਬੀ ਗੁਲਾਟੀ ਦੇ ਨਿਰਦੇਸ਼ਾਂ ਅਨੁਸਾਰ ਲੜਕੀਆਂ ਨੂੰ ਸਰਵਾਈਕਲ ਕੈਂਸਰ ਤੋਂ ਬਚਾਅ ਲਈ ਐੱਚ.ਪੀ.ਵੀ. (ਹਿਊਮਨ ਪੈਪੀਲੋਮਾ ਵਾਇਰਸ) ਟੀਕਾਕਰਨ ਸਬੰਧੀ ਜਾਗਰੂਕ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸਾਰਿਕਾ ਨੇ ਸਿਵਲ ਹਸਪਤਾਲ ਰੂਪਨਗਰ ਵਿਖੇ 14 ਤੋਂ 15 ਸਾਲ ਉਮਰ ਵਰਗ ਦੀਆਂ ਲੜਕੀਆਂ ਦੇ ਟੀਕਾਕਰਨ ਮੌਕੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਧੀਆਂ ਨੂੰ ਐੱਚ.ਪੀ.ਵੀ. ਦਾ ਟੀਕਾ ਜ਼ਰੂਰ ਲਗਵਾਉਣ ਅਤੇ ਟੀਕਾਕਰਨ ਸਬੰਧੀ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ਜਾਂ ਗ਼ਲਤ ਜਾਣਕਾਰੀ ‘ਤੇ ਵਿਸ਼ਵਾਸ ਨਾ ਕਰਨ। ਡਾ. ਸਾਰਿਕਾ ਨੇ ਦੱਸਿਆ ਕਿ ਐੱਚ.ਪੀ.ਵੀ. ਇੱਕ ਆਮ ਵਾਇਰਸ ਹੈ, ਜੋ ਅੱਗੇ ਚੱਲ ਕੇ ਸਰਵਾਈਕਲ ਕੈਂਸਰ ਸਮੇਤ ਕੁੱਝ ਹੋਰ ਕਿਸਮਾਂ ਦੇ ਕੈਂਸਰ ਦਾ ਕਾਰਨ ਬਣ ਸਕਦਾ ਹੈ। ਐੱਚ.ਪੀ.ਵੀ. ਟੀਕਾਕਰਨ ਇਸ ਵਾਇਰਸ ਤੋਂ ਬਚਾਅ ਲਈ ਇੱਕ ਪ੍ਰਭਾਵਸ਼ਾਲੀ ਰੋਕਥਾਮ ਉਪਾਅ ਹੈ। ਉਨ੍ਹਾਂ ਕਿਹਾ ਕਿ ਟੀਕਾਕਰਨ ਸਬੰਧੀ ਜਾਣਕਾਰੀ ਲਈ ਕੇਵਲ ਭਰੋਸੇਯੋਗ ਸਿਹਤ ਸਰੋਤਾਂ ‘ਤੇ ਹੀ ਵਿਸ਼ਵਾਸ ਕੀਤਾ ਜਾਵੇ ਅਤੇ ਸੋਸ਼ਲ ਮੀਡੀਆ ‘ਤੇ ਫੈਲ ਰਹੀ ਅਪ੍ਰਮਾਣਿਤ ਜਾਣਕਾਰੀ ਤੋਂ ਬਚਿਆ ਜਾਵੇ। ਇਸ ਮੌਕੇ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਰਵਿੰਦਰ ਸਿੰਘ, ਐਲ.ਐੱਚ.ਵੀ. ਰਜਿੰਦਰ ਕੌਰ, ਏ.ਐਨ.ਐਮ. ਭੁਪਿੰਦਰ ਕੌਰ, ਮਨਪ੍ਰੀਤ ਸਿੰਘ, ਗੁਰਦੀਪ ਸਿੰਘ ਅਤੇ ਹੋਰ ਪੈਰਾ-ਮੈਡੀਕਲ ਸਟਾਫ਼ ਹਾਜ਼ਰ ਸੀ।