09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਵਿਦਿਆਰਥੀਆਂ ਦੀ ਮਾਨਸਿਕ ਸਿਹਤ ਅਤੇ ਪੜ੍ਹਾਈ ਸੰਬੰਧੀ ਸਮੱਸਿਆਵਾਂ ਬਾਰੇ ਤਿੰਨ ਰੋਜ਼ਾ ਜਾਗਰੂਕਤਾ ਪ੍ਰੋਗਰਾਮ ਸ਼ੁਰੂ

ਰੂਪਨਗਰ, 8 ਸਤੰਬਰ (ਗੁਰਪ੍ਰੀਤ ਸਿੰਘ ਹੁੰਦਲ)- ਸਟੇਟ ਬਾਲ ਭਲਾਈ ਕੌਂਸਲ ਪੰਜਾਬ, ਚੰਡੀਗੜ੍ਹ ਵਲੋਂ ਜ਼ਿਲ੍ਹਾ ਬਾਲ ਭਲਾਈ ਕੌਂਸਲ ਅਤੇ ਰੈੱਡ ਕਰਾਸ ਰੂਪਨਗਰ ਦੇ ਸਹਿਯੋਗ ਨਾਲ ਕੇਂਦਰੀ ਵਿਦਿਆਲਾ, ਪਿੰਡ ਖ਼ਾਨਪੁਰ ਵਿਖੇ ਵਿਦਿਆਰਥੀਆਂ ਲਈ ਤਿੰਨ ਰੋਜ਼ਾ ਅਵੇਅਰਨੈੱਸ ਪ੍ਰੋਗਰਾਮ ਸ਼ੁਰੂ ਕੀਤਾ ਗਿਆ। ਇਸ ਤਿੰਨ ਦਿਨਾਂ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਮਾਨਸਿਕ ਸਿਹਤ, ਸਫ਼ਾਈ (ਹਾਈਜੀਨ), ਪੜ੍ਹਾਈ ਦੌਰਾਨ ਆਉਣ ਵਾਲੀਆਂ ਸਮੱਸਿਆਵਾਂ ਅਤੇ ਵਿਦਿਆਰਥੀ ਜੀਵਨ ਨਾਲ ਜੁੜੇ ਵੱਖ-ਵੱਖ ਮੁੱਦਿਆਂ ਸਬੰਧੀ ਮਾਨਸਿਕ ਵਿਗਿਆਨ ਦੇ ਮਾਹਿਰਾਂ ਵਲੋਂ ਜਾਗਰੂਕ ਕੀਤਾ ਜਾਵੇਗਾ।

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਰੂਪਨਗਰ, 8 ਸਤੰਬਰ (ਗੁਰਪ੍ਰੀਤ ਸਿੰਘ ਹੁੰਦਲ)- ਸਟੇਟ ਬਾਲ ਭਲਾਈ ਕੌਂਸਲ ਪੰਜਾਬ, ਚੰਡੀਗੜ੍ਹ ਵਲੋਂ ਜ਼ਿਲ੍ਹਾ ਬਾਲ ਭਲਾਈ ਕੌਂਸਲ ਅਤੇ ਰੈੱਡ ਕਰਾਸ ਰੂਪਨਗਰ ਦੇ ਸਹਿਯੋਗ ਨਾਲ ਕੇਂਦਰੀ ਵਿਦਿਆਲਾ, ਪਿੰਡ ਖ਼ਾਨਪੁਰ ਵਿਖੇ ਵਿਦਿਆਰਥੀਆਂ ਲਈ ਤਿੰਨ ਰੋਜ਼ਾ ਅਵੇਅਰਨੈੱਸ ਪ੍ਰੋਗਰਾਮ ਸ਼ੁਰੂ ਕੀਤਾ ਗਿਆ। ਇਸ ਤਿੰਨ ਦਿਨਾਂ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਮਾਨਸਿਕ ਸਿਹਤ, ਸਫ਼ਾਈ (ਹਾਈਜੀਨ), ਪੜ੍ਹਾਈ ਦੌਰਾਨ ਆਉਣ ਵਾਲੀਆਂ ਸਮੱਸਿਆਵਾਂ ਅਤੇ ਵਿਦਿਆਰਥੀ ਜੀਵਨ ਨਾਲ ਜੁੜੇ ਵੱਖ-ਵੱਖ ਮੁੱਦਿਆਂ ਸਬੰਧੀ ਮਾਨਸਿਕ ਵਿਗਿਆਨ ਦੇ ਮਾਹਿਰਾਂ ਵਲੋਂ ਜਾਗਰੂਕ ਕੀਤਾ ਜਾਵੇਗਾ। ਇਸ ਮੌਕੇ ਮਾਹਿਰਾਂ ਵਲੋਂ ਵਿਦਿਆਰਥੀਆਂ ਨੂੰ ਮਜ਼ਬੂਤ ਮਾਨਸਿਕ ਸਿਹਤ ਬਣਾਈ ਰੱਖਣ ਅਤੇ ਰੋਜ਼ਾਨਾ ਜੀਵਨ ਵਿੱਚ ਆਉਣ ਵਾਲੀਆਂ ਚੁਨੌਤੀਆਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਸਬੰਧੀ ਕਾਊਂਸਲਿੰਗ ਵੀ ਕੀਤੀ ਗਈ। ਪ੍ਰੋਗਰਾਮ ਦੇ ਪਹਿਲੇ ਦਿਨ ਸ੍ਰੀਮਤੀ ਪ੍ਰੀਤਮ ਸੰਧੂ, ਸਕੱਤਰ, ਸਟੇਟ ਬਾਲ ਭਲਾਈ ਕੌਂਸਲ ਪੰਜਾਬ, ਚੰਡੀਗੜ੍ਹ; ਸ੍ਰੀਮਤੀ ਰੇਨਰੀਟਾ ਡੈਚਲਵਾਲ, ਪ੍ਰੋ-ਪ੍ਰਧਾਨ, ਜ਼ਿਲ੍ਹਾ ਰੈੱਡ ਕਰਾਸ ਅਤੇ ਚੇਅਰਪਰਸਨ, ਬਾਲ ਭਲਾਈ ਕੌਂਸਲ ਰੂਪਨਗਰ; ਸ੍ਰੀਮਤੀ ਗੁਰਪ੍ਰੀਤ ਕੌਰ, ਬਾਲ ਭਲਾਈ ਅਫ਼ਸਰ ਪੰਜਾਬ; ਗੁਰਸੌਹਣ ਸਿੰਘ, ਸਕੱਤਰ ਰੈੱਡ ਕਰਾਸ; ਡਾ. ਬਿਵਾ, ਪ੍ਰਿੰਸੀਪਲ, ਕੇਂਦਰੀ ਵਿਦਿਆਲਾ; ਅਨਿਲ ਸ਼ਰਮਾ, ਬਲਜਿੰਦਰ ਸਿੰਘ, ਬਾਲ ਭਲਾਈ ਫੀਲਡ ਅਫ਼ਸਰ ਸਮੇਤ ਹੋਰ ਅਧਿਕਾਰੀ ਅਤੇ ਸਟਾਫ਼ ਹਾਜ਼ਰ ਸਨ। ਇਸ ਮੌਕੇ ਸ੍ਰੀਮਤੀ ਰੇਨਰੀਟਾ ਡੈਚਲਵਾਲ ਨੇ ਵਿਦਿਆਰਥੀਆਂ ਨੂੰ ਰੋਜ਼ਾਨਾ ਸਮਾਂ-ਸਾਰਣੀ ਅਨੁਸਾਰ ਜੀਵਨ ਜਿਊਣ, ਪੌਸ਼ਟਿਕ ਆਹਾਰ ਲੈਣ, ਸਫ਼ਾਈ ਦਾ ਖ਼ਾਸ ਧਿਆਨ ਰੱਖਣ ਅਤੇ ਮਿਹਨਤ ਤੇ ਲਗਨ ਨਾਲ ਉੱਚ ਸਿੱਖਿਆ ਹਾਸਲ ਕਰਕੇ ਉੱਚੇ ਅਹੁਦਿਆਂ ਤੱਕ ਪਹੁੰਚਣ ਲਈ ਪ੍ਰੇਰਿਤ ਕੀਤਾ। ਸ੍ਰੀਮਤੀ ਪ੍ਰੀਤਮ ਸੰਧੂ, ਸਕੱਤਰ, ਸਟੇਟ ਬਾਲ ਭਲਾਈ ਕੌਂਸਲ ਪੰਜਾਬ ਵਲੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕੌਂਸਲ ਵਲੋਂ ਕਰਵਾਏ ਜਾ ਰਹੇ ਅਜਿਹੇ ਜਾਗਰੂਕਤਾ ਪ੍ਰੋਗਰਾਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਉਨ੍ਹਾਂ ਕਿਹਾ ਕਿ ਅਜਿਹੇ ਪ੍ਰੋਗਰਾਮਾਂ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਮਾਨਸਿਕ ਤੌਰ ‘ਤੇ ਮਜ਼ਬੂਤ ਬਣਾਉਣ, ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਅਤੇ ਉਨ੍ਹਾਂ ਨੂੰ ਸਿਹਤਮੰਦ ਤੇ ਬਿਹਤਰ ਭਵਿੱਖ ਲਈ ਤਿਆਰ ਕਰਨਾ ਹੈ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਮਾਹਿਰਾਂ ਨਾਲ ਵਿਚਾਰ-ਵਟਾਂਦਰਾ ਕੀਤਾ ਅਤੇ ਆਪਣੀਆਂ ਸਮੱਸਿਆਵਾਂ ਤੇ ਸਵਾਲ ਸਾਂਝੇ ਕੀਤੇ। ਇਹ ਅਵੇਅਰਨੈੱਸ ਪ੍ਰੋਗਰਾਮ ਅਗਲੇ ਦੋ ਦਿਨ ਵੀ ਜਾਰੀ ਰਹੇਗਾ।
Ad Position 22
No active advertisement
ਪਿਛਲੀ ਖ਼ਬਰ ਰੋਟਰੀ ਕਲੱਬ ਰੂਪਨਗਰ ਵਲੋਂ 160 ਵਿਦਿਆਰਥੀਆਂ ਨੂੰ ਸਟੇਸ਼ਨਰੀ ਭੇਟ ਅਗਲੀ ਖ਼ਬਰ ਸਿਹਤ ਵਿਭਾਗ ਵਲੋਂ ਮਾਪਿਆਂ ਨੂੰ ਧੀਆਂ ਦਾ ਐੱਚ.ਪੀ.ਵੀ. ਟੀਕਾਕਰਨ ਕਰਵਾਉਣ ਦੀ ਅਪੀਲ
Ad Position 24