ਸਿੱਖ ਵਿਦਿਆਰਥੀ ਨਾਲ ਹੋਈ ਰੈਗਿੰਗ ’ ਤੇ ਸ਼੍ਰੋਮਣੀ ਕਮੇਟੀ ਗੰਭੀਰ ਸਕੂਲ ਦੇ ਪ੍ਰਿੰਸੀਪਲ ਦਾ ਤਬਾਦਲਾ ਕੀਤਾ ਜਾਵੇ- ਭਾਈ ਚਾਵਲਾ
ਸ੍ਰੀ ਅਨੰਦਪੁਰ ਸਾਹਿਬ, 8 ਸਤੰਬਰ (ਜੇ ਐਸ ਨਿੱਕੂਵਾਲ)-ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਦੇ ਇੱਕ ਬੋਰਡਿੰਗ ਸਕੂਲ ਵਿਚ ਸਿੱਖ ਵਿਦਿਆਰਥੀ ਨਾਲ ਵਾਪਰੀ ਰੈਗਿੰਗ ਦੀ ਘਟਨਾ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਰੁਖ ਅਖ਼ਤਿਆਰ ਕੀਤਾ ਹੈ। ਇਸ ਸਬੰਧੀ ਮੈਂਬਰ ਸ਼੍ਰੋਮਣੀ ਕਮੇਟੀ ਭਾਈ ਅਮਰਜੀਤ ਸਿੰਘ ਚਾਵਲਾ ਨੇ ਸਕੂਲ ਪ੍ਰਬੰਧਨ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਉਂਦਿਆਂ ਮੰਗ ਕੀਤੀ ਹੈ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਸਕੂਲ ਦੇ ਪ੍ਰਿੰਸੀਪਲ ਨੂੰ ਤੁਰੰਤ ਤਬਦੀਲ ਕੀਤਾ ਜਾਵੇ।
ਸ੍ਰੀ ਅਨੰਦਪੁਰ ਸਾਹਿਬ, 8 ਸਤੰਬਰ (ਜੇ ਐਸ ਨਿੱਕੂਵਾਲ)-ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਦੇ ਇੱਕ ਬੋਰਡਿੰਗ ਸਕੂਲ ਵਿਚ ਸਿੱਖ ਵਿਦਿਆਰਥੀ ਨਾਲ ਵਾਪਰੀ ਰੈਗਿੰਗ ਦੀ ਘਟਨਾ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਰੁਖ ਅਖ਼ਤਿਆਰ ਕੀਤਾ ਹੈ। ਇਸ ਸਬੰਧੀ ਮੈਂਬਰ ਸ਼੍ਰੋਮਣੀ ਕਮੇਟੀ ਭਾਈ ਅਮਰਜੀਤ ਸਿੰਘ ਚਾਵਲਾ ਨੇ ਸਕੂਲ ਪ੍ਰਬੰਧਨ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਉਂਦਿਆਂ ਮੰਗ ਕੀਤੀ ਹੈ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਸਕੂਲ ਦੇ ਪ੍ਰਿੰਸੀਪਲ ਨੂੰ ਤੁਰੰਤ ਤਬਦੀਲ ਕੀਤਾ ਜਾਵੇ। ਭਾਈ ਚਾਵਲਾ ਨੇ ਕਿਹਾ ਕਿ ਬੋਰਡਿੰਗ ਸਕੂਲ ਵਿਚ ਰਹਿ ਕੇ ਪੜ੍ਹਨ ਵਾਲੇ ਵਿਦਿਆਰਥੀਆਂ ਦੀ ਸੁਰੱਖਿਆ ਦੀ ਜਿੰਮੇਵਾਰੀ ਹੋਰ ਵੀ ਵੱਧ ਜਾਂਦੀ ਹੈ। ਕਿਉਂਕਿ ਬੱਚੇ ਆਪਣੇ ਮਾਪਿਆਂ ਤੋਂ ਦੂਰ ਸਕੂਲ ਪ੍ਰਬੰਧਨ ਦੀ ਦੇਖ-ਰੇਖ ਹੇਠ ਰਹਿੰਦੇ ਹਨ। ਅਜਿਹੇ ਵਿਚ ਕਿਸੇ ਵਿਦਿਆਰਥੀ ਨਾਲ ਰੈਗਿੰਗ ਜਾਂ ਕਿਸੇ ਵੀ ਕਿਸਮ ਦੀ ਬਦਸਲੂਕੀ ਹੋਣਾ ਸਕੂਲ ਪ੍ਰਬੰਧਕਾਂ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੋਣਾ ਚਾਹੀਦਾ ਹੈ। ਭਾਈ ਚਾਵਲਾ ਨੇ ਕਿਹਾ ਕਿ ਸੋਸ਼ਲ ਮੀਡੀਆ ’ਤੇ ਚੱਲ ਰਹੀ ਹੈ ਇਸ ਵੀਡੀਓ ਨੂੰ ਅੱਗੇ ਸਾਂਝਾ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੀੜਤ ਬੱਚੇ ਦੀ ਪਛਾਣ ਨੂੰ ਜਨਤਕ ਕਰਨ ਤੋਂ ਪੂਰੀ ਤਰ੍ਹਾਂ ਗੁਰੇਜ਼ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੋ ਵਿਅਕਤੀ ਇਸ ਘਟਨਾ ਲਈ ਜਿੰਮੇਵਾਰ ਹਨ, ਉਨ੍ਹਾਂ ਵਿਰੁੱਧ ਕਾਨੂੰਨ ਮੁਤਾਬਿਕ ਕਾਰਵਾਈ ਕੀਤੀ ਜਾਵੇ।