ਹਿਮਾਚਲ ਪ੍ਰਦੇਸ਼ ਵਿਖੇ ਸਿੱਖ ਵਿਦਿਆਰਥੀ ਨਾਲ ਹੋਈ ਬਦਸਲੂਕੀ ਅਤਿਨਿੰਦਣਯੋਗ - ਬਾਬਾ ਬਲਬੀਰ ਸਿੰਘ 96 ਕਰੋੜੀ
ਸ੍ਰੀ ਅਨੰਦਪੁਰ ਸਾਹਿਬ, 8 ਸਤੰਬਰ (ਜੇ ਐਸ ਨਿੱਕੂਵਾਲ)-ਹਿਮਾਚਲ ਪ੍ਰਦੇਸ਼ ਦੀ ਸੋਲਨ ਜ਼ਿਲ੍ਹੇ ਵਿਚ ਸਥਿਤ ਇੱਕ ਬੋਰਡਿੰਗ ਸਕੂਲ ਅੰਦਰ ਸਿੱਖ ਵਿਦਿਆਰਥੀ ਨਾਲ ਰੈਗਿੰਗ ਅਤੇ ਬਦਸਲੂਕੀ ਦੀ ਸਾਹਮਣੇ ਆਈ ਘਟਨਾ ਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਡੁੰਗੀ ਚਿੰਤਾ ਤੇ ਸਖ਼ਤ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਹਰ ਇਕ ਅਦਾਰਿਆਂ ਵਿਚ ਬੱਚਿਆਂ ਨੂੰ ਸਿੱਖਿਆ ਦੇ ਨਾਲ ਸੁਰੱਖਿਆ ਤੇ ਸਨਮਾਨਜਨਕ ਮਾਹੌਲ ਪ੍ਰਬੰਧਕਾਂ ਦੀ ਮੁੱਢਲੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਬੱਚੇ ਨਾਲ ਰੈਂਗਿੰਗ ਜਾਂ ਅਪਮਾਨਜਨਕ ਵਿਹਾਰ ਕਿਸੇ ਵੀ ਕੀਮਤ ਤੇ ਸਵੀਕਾਰ ਨਹੀਂ ਕੀਤਾ ਜਾ ਸਕਦਾ।
ਸ੍ਰੀ ਅਨੰਦਪੁਰ ਸਾਹਿਬ, 8 ਸਤੰਬਰ (ਜੇ ਐਸ ਨਿੱਕੂਵਾਲ)-ਹਿਮਾਚਲ ਪ੍ਰਦੇਸ਼ ਦੀ ਸੋਲਨ ਜ਼ਿਲ੍ਹੇ ਵਿਚ ਸਥਿਤ ਇੱਕ ਬੋਰਡਿੰਗ ਸਕੂਲ ਅੰਦਰ ਸਿੱਖ ਵਿਦਿਆਰਥੀ ਨਾਲ ਰੈਗਿੰਗ ਅਤੇ ਬਦਸਲੂਕੀ ਦੀ ਸਾਹਮਣੇ ਆਈ ਘਟਨਾ ਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਡੁੰਗੀ ਚਿੰਤਾ ਤੇ ਸਖ਼ਤ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਹਰ ਇਕ ਅਦਾਰਿਆਂ ਵਿਚ ਬੱਚਿਆਂ ਨੂੰ ਸਿੱਖਿਆ ਦੇ ਨਾਲ ਸੁਰੱਖਿਆ ਤੇ ਸਨਮਾਨਜਨਕ ਮਾਹੌਲ ਪ੍ਰਬੰਧਕਾਂ ਦੀ ਮੁੱਢਲੀ ਜ਼ਿੰਮੇਵਾਰੀ ਹੈ।ਉਨ੍ਹਾਂ ਕਿਹਾ ਕਿ ਕਿਸੇ ਵੀ ਬੱਚੇ ਨਾਲ ਰੈਂਗਿੰਗ ਜਾਂ ਅਪਮਾਨਜਨਕ ਵਿਹਾਰ ਕਿਸੇ ਵੀ ਕੀਮਤ ਤੇ ਸਵੀਕਾਰ ਨਹੀਂ ਕੀਤਾ ਜਾ ਸਕਦਾ। ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਕਿਹਾ ਕਿ ਸਕੂਲ ਵਿਚ ਵਾਪਰੀ ਅਜਿਹੀ ਘਟਨਾ ਪ੍ਰਬੰਧਕੀ ਪ੍ਰਬੰਧਾਂ ਤੇ ਵੀ ਗੰਭੀਰ ਸਵਾਲ ਖੜੇ ਕਰਦੀ ਹੈ।ਸਕੂਲ ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਦੋਸ਼ੀ ਵਿਦਿਆਰਥੀਆਂ ਖ਼ਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇ ਅਤੇ ਭਵਿੱਖ ਵਿਚ ਅਜਿਹੀ ਘਟਨਾ ਦੁਬਾਰਾ ਨਾ ਵਾਪਰੇ ਇਸ ਲਈ ਢੁਕਵੇਂ ਪ੍ਰਬੰਧ ਕੀਤੇ ਜਾਣ।ਉਨ੍ਹਾਂ ਸਮੂਹ ਮੀਡੀਆ ਅਦਾਰਿਆਂ ਅਤੇ ਵੈਬ-ਚੈਨਲਾਂ ਨੂੰ ਅਪੀਲ ਕੀਤੀ ਕਿ ਨਬਾਲਗ ਬੱਚੇ ਦੀ ਨਿਜਤਾ ਅਤੇ ਪਰਿਵਾਰ ਦੀਆਂ ਭਾਵਨਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਵੀਡੀਓ ਨੂੰ ਅੱਗੇ ਪ੍ਰਸਾਰਿਤ ਨਾ ਕੀਤਾ ਜਾਵੇ ਅਤੇ ਬੱਚੇ ਦੀ ਪਛਾਣ ਨੂੰ ਜਨਤਕ ਕਰਨ ਤੋਂ ਗਰੇਜ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਬੱਚੇ ਦੇ ਮਨ ਦੇ ਅਜਿਹੀਆਂ ਘਟਨਾਵਾਂ ਦਾ ਡੂੰਘਾ ਪ੍ਰਭਾਵ ਪੈ ਸਕਦਾ।ਇਸ ਲਈ ਸਕੂਲ ਪ੍ਰਬੰਧਕਾਂ ਨੂੰ ਸਿਰਫ਼ ਕਾਰਵਾਈ ਤੱਕ ਹੀ ਸੀਮਤ ਨਾ ਰਹਿੰਦੇ ਹੋਏ ਪੀੜਤ ਬੱਚੇ ਨੂੰ ਹਰ ਲੋੜੀਂਦੀ ਸਹਾਇਤਾ ਅਤੇ ਸੁਰੱਖਿਆ ਵੀ ਮੁਹੱਈਆ ਕਰਵਾਉਣੀ ਚਾਹੀਦਾ ਹੈ।