09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਡੀ . ਏ . ਵੀ . ਰੋਪੜ ਵਿਖੇ ਜ਼ਿਲ੍ਹਾ ਪੱਧਰੀ ਸ਼ੂਟਿੰਗ ਮੁਕਾਬਲੇ ਸ਼ੁਰੂ

ਰੂਪਨਗਰ, 8 ਸਤੰਬਰ (ਸਤਨਾਮ ਸਿੰਘ ਸੱਤੀ)-ਡੀ. ਏ.

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਰੂਪਨਗਰ, 8 ਸਤੰਬਰ (ਸਤਨਾਮ ਸਿੰਘ ਸੱਤੀ)-ਡੀ.ਏ.ਵੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ ਨਵੀਂ ਬਣਾਈ ਸ਼ੂਟਿੰਗ ਰੇਂਜ ਵਿਚ ਜ਼ਿਲ੍ਹਾ ਪੱਧਰੀ ਸ਼ੂਟਿੰਗ ਮੁਕਾਬਲੇ ਸ਼ੁਰੂ ਕਰਵਾਏ ਗਏ। ਟੂਰਨਾਮੈਂਟ ਦਾ ਉਦਘਾਟਨ ਜ਼ਿਲ੍ਹਾ ਖੇਡ ਅਫ਼ਸਰ ਜਗਜੀਵਨ ਸਿੰਘ ਨੇ ਕੀਤਾ। ਖੇਡ ਕਨਵੀਨਰ ਪ੍ਰਿੰਸੀਪਲ ਸੰਗੀਤਾ ਰਾਣੀ ਨੇ ਦੱਸਿਆ ਕਿ ਮੁਕਾਬਲਿਆਂ ਵਿਚ ਅੰਡਰ-17 ਵਰਗ ਦੇ ਲੜਕੇ ਅਤੇ ਲੜਕੀਆਂ ਭਾਗ ਲੈ ਰਹੇ ਹਨ। ਉਪ ਕਨਵੀਨਰ ਨਰਿੰਦਰ ਸਿੰਘ, ਪੰਜਾਬੀ ਅਧਿਆਪਕ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਝੱਲੀਆਂ ਕਲਾਂ ਵਲੋਂ ਵੱਖ-ਵੱਖ ਸ਼੍ਰੇਣੀਆਂ ਦੇ ਮੁਕਾਬਲੇ ਸ਼ੁਰੂ ਕਰਵਾਏ ਗਏ। ਇਸ ਮੌਕੇ ਸਕੂਲ ਮੈਨੇਜਿੰਗ ਕਮੇਟੀ ਦੇ ਚੇਅਰਮੈਨ ਮੋਹਿਤ ਜੈਨ ਅਤੇ ਉਪ ਚੇਅਰਮੈਨ ਯੋਗੇਸ਼ ਮੋਹਨ ਪੰਕਜ ਵਲੋਂ ਮੁੱਖ ਮਹਿਮਾਨ ਜ਼ਿਲ੍ਹਾ ਖੇਡ ਅਫ਼ਸਰ ਜਗਜੀਵਨ ਸਿੰਘ ਨੂੰ ਸ਼ਾਲ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਦੇ ਨਾਲ ਪਹੁੰਚੇ ਜ਼ਿਲ੍ਹਾ ਹਾਕੀ ਕੋਚ ਇੰਦਰਜੀਤ ਸਿੰਘ ਨੂੰ ਵੀ ਪ੍ਰਿੰਸੀਪਲ ਸੰਗੀਤਾ ਰਾਣੀ ਵਲੋਂ ਸਨਮਾਨ ਚਿੰਨ੍ਹ ਭੇਟ ਕੀਤਾ ਗਿਆ। ਇਸ ਮੌਕੇ ਮੈਡਮ ਗੁਰਪ੍ਰੀਤ ਕੌਰ, ਲੈਕਚਰਰ ਫਿਜ਼ੀਕਲ ਐਜੂਕੇਸ਼ਨ, ਗੌਰਮੈਂਟ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕੰਨਿਆ, ਇਕਬਾਲ ਸਿੰਘ, ਅਸ਼ਵਨੀ ਸ਼ਰਮਾ, ਸਕੂਲ ਡੀ.ਪੀ.ਈ. ਅਮਨ, ਡੀ.ਪੀ.ਈ. ਰਵੀ, ਇੰਦਰ ਸਿੰਘ ਅਤੇ ਵੱਖ-ਵੱਖ ਮੁਕਾਬਲਿਆਂ ਦੇ ਅਧਿਕਾਰੀ ਤੇ ਓਫੀਸ਼ੀਅਲ ਸਾਹਿਬਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐੱਸ . ਆਈ . ਆਰ . ਦੀ ਪ੍ਰਗਤੀ ਦਾ ਰੋਲ ਆਬਜ਼ਰਵਰ ਮਨਵੇਸ਼ ਸਿੰਘ ਸਿੱਧੂ ਨੇ ਲਿਆ ਜਾਇਜ਼ਾ ਅਗਲੀ ਖ਼ਬਰ ਨਿਸ਼ਕਾਮ ਸਮਾਜ ਸੇਵਕ ਜੈਦੇਵ ਸ਼ਰਮਾ ਦੀ ਮੌਤ ’ਤੇ ਡੂੰਘਾ ਦੁੱਖ ਪ੍ਰਗਟ
Ad Position 24