09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਵਿਕਾਸ ਕਾਰਜ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਕੇ ਲੋਕਾਂ ਨੂੰ ਸਮਰਪਿਤ ਕੀਤੇ ਜਾਣ ਦੀ ਮੰਗ

ਰੂਪਨਗਰ, 8 ਸਤੰਬਰ (ਸਤਨਾਮ ਸਿੰਘ ਸੱਤੀ)-ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿਖੇ ਹੋਈ ਮਹੀਨਾਵਾਰ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹੇ ਵਿਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਪੇਂਡੂ ਬੁਨਿਆਦੀ ਢਾਂਚੇ, ਸੜਕਾਂ, ਸ਼ੁੱਧ ਪੀਣ ਵਾਲੇ ਪਾਣੀ ਅਤੇ ਸਿਹਤ ਸਹੂਲਤਾਂ ਨਾਲ ਸਬੰਧਤ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ।

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਰੂਪਨਗਰ, 8 ਸਤੰਬਰ (ਸਤਨਾਮ ਸਿੰਘ ਸੱਤੀ)-ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿਖੇ ਹੋਈ ਮਹੀਨਾਵਾਰ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹੇ ਵਿਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਪੇਂਡੂ ਬੁਨਿਆਦੀ ਢਾਂਚੇ, ਸੜਕਾਂ, ਸ਼ੁੱਧ ਪੀਣ ਵਾਲੇ ਪਾਣੀ ਅਤੇ ਸਿਹਤ ਸਹੂਲਤਾਂ ਨਾਲ ਸਬੰਧਤ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਿਕਾਸ ਕਾਰਜਾਂ ਦਾ ਅਸਲ ਲਾਭ ਤਾਂ ਹੀ ਲੋਕਾਂ ਤੱਕ ਪਹੁੰਚਦਾ ਹੈ ਜਦੋਂ ਪ੍ਰਾਜੈਕਟ ਨਿਰਧਾਰਤ ਸਮੇਂ ਅੰਦਰ ਪੂਰੇ ਹੋਣ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਨਾਲ ਸਿੱਧੇ ਤੌਰ ’ਤੇ ਜੁੜੇ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਮੁਕੰਮਲ ਕੀਤਾ ਜਾਵੇ। ਵਿਕਾਸ ਕਾਰਜਾਂ ਵਿਚ ਬੇਲੋੜੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਕਿਸੇ ਵੀ ਪ੍ਰਾਜੈਕਟ ਵਿਚ ਆ ਰਹੀ ਅੜਚਣ ਦਾ ਤੁਰੰਤ ਹੱਲ ਕੀਤਾ ਜਾਵੇ। ਉਨ੍ਹਾਂ ਪੇਂਡੂ ਤੇ ਸ਼ਹਿਰੀ ਖੇਤਰਾਂ ਵਿਚ ਸਾਫ਼ ਪੀਣ ਵਾਲੇ ਪਾਣੀ ਦੀ ਉਪਲਬਧਤਾ ਨਾਲ ਸਬੰਧਤ ਪ੍ਰਾਜੈਕਟਾਂ ਦੀ ਸਮੀਖਿਆ ਕਰਦਿਆਂ ਕਾਰਜ ਾਂ ਦੀ ਗੁਣਵੱਤਾ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ। ਇਸ ਤੋਂ ਇਲਾਵਾ ਆਮ ਆਦਮੀ ਕਲੀਨਿਕਾਂ ਨਾਲ ਸਬੰਧਤ ਬੁਨਿਆਦੀ ਢਾਂਚੇ ਦੇ ਕੰਮ ਜਲਦ ਮੁਕੰਮਲ ਕਰਨ ਲਈ ਵੀ ਕਿਹਾ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਦੀ ਨਿਰੰਤਰ ਨਿਗਰਾਨੀ ਕਰਨ ਅਤੇ ਗਤੀ ਦੇ ਨਾਲ-ਨਾਲ ਗੁਣਵੱਤਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸਪੱਸ਼ਟ ਕੀਤਾ ਕਿ ਵਿਕਾਸ ਕਾਰਜਾਂ ਵਿਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮੀਟਿੰਗ ਵਿਚ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਬਲਜਿੰਦਰ ਸਿੰਘ ਗਰੇਵਾਲ, ਐਕਸੀਅਨ ਲੋਕ ਨਿਰਮਾਣ ਵਿਭਾਗ ਐਸ. ਐਸ. ਭੁੱਲਰ, ਕਾਰਜਕਾਰੀ ਸਕੱਤਰ ਜ਼ਿਲ੍ਹਾ ਪ੍ਰੀਸ਼ਦ ਅਮਿਤ ਕੁਮਾਰ, ਐਕਸੀਅਨ ਜਲ ਸਪਲਾਈ ਹਰਜੀਤਪਾਲ ਸਿੰਘ, ਐਕਸੀਅਨ ਮਾਈਨਿੰਗ ਸੰਦੀਪ ਸਿੰਘ ਮਾਂਗਟ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ਼ਰੂਤੀ ਸ਼ਰਮਾ, ਐਕਸੀਅਨ ਪੰਚਾਇਤੀ ਰਾਜ ਅਵਤਾਰ ਸਿੰਘ, ਸਮੂਹ ਬੀ.ਡੀ.ਪੀ.ਓਜ਼., ਕਾਰਜ ਸਾਧਕ ਅਫ਼ਸਰ ਅਤੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਵਿਚ ਛੱਡੇ ਝੋਟੇ ’ ਤੇ ਗੁੱਜਰਾਂ ਨੇ ਕੀਤਾ ਤਸ਼ੱਦਦ ਪੁਲਿਸ ਨੇ ਮੁਕੱਦਮਾ ਦਰਜ ਕਰ ਕੇ ਚਾਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤ... ਅਗਲੀ ਖ਼ਬਰ ਮੋਟਰਾਂ ਲਈ ਬਿਜਲੀ ਸਪਲਾਈ ਨਿਰਵਿਘਨ ਦੇਣ ਦੀ ਮੰਗ
Ad Position 24