09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਸ੍ਰੀ ਗੁਰੂ ਰਵਿਦਾਸ ਮੰਦਰ ਦਾ ਰੱਖਿਆ ਨੀਂਹ ਪੱਥਰ

ਸੁਖਸਾਲ, 8 ਸਤੰਬਰ (ਧਰਮ ਪਾਲ)-ਸ੍ਰੀ ਗੁਰੂ ਰਵਿਦਾਸ ਮੰਦਰ ਪਿੰਡ ਮਹਿਲਵਾਂ ਵਿਖੇ ਮੰਦਰ ਕਮੇਟੀ, ਗ੍ਰਾਮ ਪੰਚਾਇਤ ਅਤੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਮੰਦਰ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਸੰਤ ਵਿਜੇ ਦਾਸ ਭੁਨਾਮ ਵਾਲਿਆਂ ਵਲੋਂ ਵਿਧੀ ਪੂਰਵਕ ਪੂਜਾ-ਅਰਚਨਾ ਕਰਨ ਉਪਰੰਤ ਮੰਦਰ ਦਾ ਨੀਂਹ ਪੱਥਰ ਰੱਖਿਆ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਸੁਖਸਾਲ, 8 ਸਤੰਬਰ (ਧਰਮ ਪਾਲ)-ਸ੍ਰੀ ਗੁਰੂ ਰਵਿਦਾਸ ਮੰਦਰ ਪਿੰਡ ਮਹਿਲਵਾਂ ਵਿਖੇ ਮੰਦਰ ਕਮੇਟੀ, ਗ੍ਰਾਮ ਪੰਚਾਇਤ ਅਤੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਮੰਦਰ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਸੰਤ ਵਿਜੇ ਦਾਸ ਭੁਨਾਮ ਵਾਲਿਆਂ ਵਲੋਂ ਵਿਧੀ ਪੂਰਵਕ ਪੂਜਾ-ਅਰਚਨਾ ਕਰਨ ਉਪਰੰਤ ਮੰਦਰ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਸੰਤ ਵਿਜੇ ਦਾਸ ਜੀ ਨੇ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ’ਤੇ ਚੱਲਣ ਅਤੇ ਸਮਾਜ ਵਿਚ ਭਾਈਚਾਰਕ ਸਾਂਝ, ਪਿਆਰ ਤੇ ਏਕਤਾ ਨੂੰ ਮਜ਼ਬੂਤ ਕਰਨ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਧਾਰਮਿਕ ਸਥਾਨ ਸਾਨੂੰ ਸੇਵਾ, ਸਿਮਰਨ ਅਤੇ ਮਨੁੱਖਤਾ ਦੀ ਭਲਾਈ ਲਈ ਪ੍ਰੇਰਿਤ ਕਰਦੇ ਹਨ। ਇਸ ਸਮਾਗਮ ਦੌਰਾਨ ਬਾਹਤੀ ਮਹਾਂ ਸਭਾ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਚੌਧਰੀ ਮੋਹਨ ਲਾਲ, ਸਰਪੰਚ ਮਧੂਵਾਲਾ ਸਮੇਤ ਪਿੰਡ ਦੇ ਮੋਹਤਵਰ ਪਤਵੰਤੇ, ਪਿੰਡ ਵਾਸੀ ਅਤੇ ਸ੍ਰੀ ਗੁਰੂ ਰਵਿਦਾਸ ਮੰਦਰ ਕਮੇਟੀ ਦੇ ਸਮੂਹ ਮੈਂਬਰ ਹਾਜ਼ਰ ਸਨ। ਸਮੂਹ ਹਾਜ਼ਰੀਨ ਨੇ ਮੰਦਰ ਦੀ ਉਸਾਰੀ ਦੇ ਕਾਰਜ ਲਈ ਖੁਸ਼ੀ ਪ੍ਰਗਟ ਕਰਦਿਆਂ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਮੰਦਰ ਕਮੇਟੀ ਦੇ ਮੈਂਬਰਾਂ ਨੇ ਕਿਹਾ ਕਿ ਮੰਦਰ ਦੀ ਉਸਾਰੀ ਦਾ ਕਾਰਜ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਨੇਪਰੇ ਚਾੜ੍ਹਿ੍ਹਆ ਜਾਵੇਗਾ ਅਤੇ ਇਹ ਧਾਰਮਿਕ ਸਥਾਨ ਇਲਾਕੇ ਦੀ ਸੰਗਤ ਲਈ ਸ਼ਰਧਾ ਦਾ ਕੇਂਦਰ ਬਣੇਗਾ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਕਸਬਾ ਪੁਰਖਾਲੀ ਵਿਖੇ ਖੋਲ੍ਹੇ ਨਵੇਂ ਦਫ਼ਤਰ ’ ਚ ਇਲਾਕੇ ਦੇ ਸਰਪੰਚਾਂ ਅਤੇ ਆਮ ਲੋਕਾਂ... ਅਗਲੀ ਖ਼ਬਰ ਪਿੰਡ ਵਿਚ ਛੱਡੇ ਝੋਟੇ ’ ਤੇ ਗੁੱਜਰਾਂ ਨੇ ਕੀਤਾ ਤਸ਼ੱਦਦ ਪੁਲਿਸ ਨੇ ਮੁਕੱਦਮਾ ਦਰਜ ਕਰ ਕੇ ਚਾਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤ...
Ad Position 24