09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਕਸਬਾ ਪੁਰਖਾਲੀ ਵਿਖੇ ਖੋਲ੍ਹੇ ਨਵੇਂ ਦਫ਼ਤਰ ’ ਚ ਇਲਾਕੇ ਦੇ ਸਰਪੰਚਾਂ ਅਤੇ ਆਮ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ ਇਲਾਕੇ ’ਚ ਪਹਿਲੀ ਵਾਰ ਕਿਸੇ ਵਿਧਾਇਕ ਵਲੋਂ ਦਫ਼ਤਰ ਖੋਲ੍ਹਣ ’ਤੇ ਇਲਾਕਾ ਵਾਸੀਆਂ ਨੇ ਵਿਧਾਇਕ ਦੀ ਕੀਤੀ ਸ਼ਲਾਘਾ

ਪੁਰਖਾਲੀ, 8 ਸਤੰਬਰ (ਅੰਮ੍ਰਿਤਪਾਲ ਸਿੰਘ ਬੰਟੀ)-ਆਮ ਆਦਮੀ ਪਾਰਟੀ ਦੇ ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਖੇਤਰ ਦੇ ਲੋਕਾਂ ਨੂੰ ਸਰਕਾਰੀ ਕੰਮਕਾਜ ਅਤੇ ਸਮੱਸਿਆਵਾਂ ਦੇ ਹੱਲ ਲਈ ਸੁਖਾਲ਼ੀਆਂ ਸਹੂਲਤਾਂ ਦੇਣ ਦੇ ਮਕਸਦ ਨਾਲ ਕਸਬਾ ਪੁਰਖਾਲੀ ਵਿਖੇ ਨਵੇਂ ਦਫ਼ਤਰ ਦੀ ਰਸਮੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ‘ਤੇ ਦਫ਼ਤਰ ਇੰਚਾਰਜ ਸੂਰਜ ਕੁਮਾਰ ਵਲੋਂ ਖੇਤਰ ਦੀਆਂ ਗ੍ਰਾਮ ਪੰਚਾਇਤਾਂ, ਪੰਚਾਂ-ਸਰਪੰਚਾਂ ਅਤੇ ਇਲਾਕਾ ਵਾਸੀਆਂ ਦੀਆਂ ਦਰਪੇਸ਼ ਸਮੱਸਿਆਵਾਂ ਨੂੰ ਸੁਣਿਆ ਗਿਆ।

Ad Position 21
repet_subhas-goyals [Copy P29]
ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਕਸਬਾ ਪੁਰਖਾਲੀ ਵਿਖੇ ਖੋਲ੍ਹੇ ਦਫ਼ਤਰ ’ਚ ਆਪਣੀਆਂ ਸਮੱਸਿਆਵਾਂ ਦੱਸਣ ਮੌਕੇ ਇਲਾਕੇ ਦੇ ਸਰਪੰਚ। ਤਸਵੀਰ:ਅੰਮ੍ਰਿਤਪਾਲ ਸਿੰਘ ਬੰਟੀ 09-09-2026
ਪੁਰਖਾਲੀ, 8 ਸਤੰਬਰ (ਅੰਮ੍ਰਿਤਪਾਲ ਸਿੰਘ ਬੰਟੀ)-ਆਮ ਆਦਮੀ ਪਾਰਟੀ ਦੇ ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਖੇਤਰ ਦੇ ਲੋਕਾਂ ਨੂੰ ਸਰਕਾਰੀ ਕੰਮਕਾਜ ਅਤੇ ਸਮੱਸਿਆਵਾਂ ਦੇ ਹੱਲ ਲਈ ਸੁਖਾਲ਼ੀਆਂ ਸਹੂਲਤਾਂ ਦੇਣ ਦੇ ਮਕਸਦ ਨਾਲ ਕਸਬਾ ਪੁਰਖਾਲੀ ਵਿਖੇ ਨਵੇਂ ਦਫ਼ਤਰ ਦੀ ਰਸਮੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ‘ਤੇ ਦਫ਼ਤਰ ਇੰਚਾਰਜ ਸੂਰਜ ਕੁਮਾਰ ਵਲੋਂ ਖੇਤਰ ਦੀਆਂ ਗ੍ਰਾਮ ਪੰਚਾਇਤਾਂ, ਪੰਚਾਂ-ਸਰਪੰਚਾਂ ਅਤੇ ਇਲਾਕਾ ਵਾਸੀਆਂ ਦੀਆਂ ਦਰਪੇਸ਼ ਸਮੱਸਿਆਵਾਂ ਨੂੰ ਸੁਣਿਆ ਗਿਆ। ?ਇਸ ਦੌਰਾਨ ਆਸ-ਪਾਸ ਦੇ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਪਹੁੰਚੇ ਸਰਪੰਚਾਂ ਅਤੇ ਮੋਹਤਬਰਾਂ ਨੇ ਆਪਣੇ-ਆਪਣੇ ਪਿੰਡਾਂ ਨਾਲ ਸਬੰਧਿਤ ਵਿਕਾਸ ਕਾਰਜਾਂ, ਗਲੀਆਂ-ਨਾਲੀਆਂ, ਪੀਣ ਵਾਲੇ ਪਾਣੀ, ਬਿਜਲੀ ਅਤੇ ਹੋਰ ਸਰਕਾਰੀ ਵਿਭਾਗਾਂ ਨਾਲ ਜੁੜੀਆਂ ਮੁੱਖ ਮੁਸ਼ਕਲਾਂ ਦਫ਼ਤਰ ਇੰਚਾਰਜ ਅੱਗੇ ਰੱਖੀਆਂ। ਇਸ ਮੌਕੇ ਐੱਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ, ਚੇਅਰਮੈਨ ਸੁਖਦੇਵ ਸਿੰਘ, ਰਾਮਪੁਰ ਦੇ ਸਾਬਕਾ ਸਰਪੰਚ ਸੁਰਜੀਤ ਸਿੰਘ, ਸਰਾੜੀ ਦੇ ਸਰਪੰਚ ਅਜੈਬ ਸਿੰਘ ਅਤੇ ਮਨਪ੍ਰੀਤ ਸਿੰਘ ਸਰਪੰਚ ਭੱਦਲ ਸਮੇਤ ਪ੍ਰਮੁੱਖ ਆਗੂਆਂ ਨੇ ਵਿਧਾਇਕ ਦਿਨੇਸ਼ ਚੱਢਾ ਦੀ ਇਸ ਪਹਿਲਕਦਮੀ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਵਿਸ਼ੇਸ਼ ਤੌਰ ‘ਤੇ ਜ਼ੋਰ ਦੇ ਕੇ ਕਿਹਾ ਕਿ ਇਹ ਇਲਾਕੇ ਦੇ ਇਤਿਹਾਸ ਵਿਚ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਵਿਧਾਇਕ ਨੇ ਖੇਤਰ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰ-ਘਰ ਤੱਕ ਪਹੁੰਚ ਕੇ ਸੁਣਨ ਅਤੇ ਮੌਕੇ ‘ਤੇ ਹੀ ਨਿਪਟਾਰਾ ਕਰਨ ਲਈ ਪੁਰਖਾਲੀ ਵਿਖੇ ਆਪਣਾ ਵਿਸ਼ੇਸ਼ ਦਫ਼ਤਰ ਖੋਲ੍ਹਿਆ ਹੋਵੇ। ਉਨ੍ਹਾਂ ਕਿਹਾ ਕਿ ਇਸ ਨਾਲ ਇਲਾਕੇ ਦੇ ਲੋਕਾਂ ਨੂੰ ਆਪਣੇ ਛੋਟੇ-ਛੋਟੇ ਕੰਮਾਂ ਲਈ ਦੂਰ-ਦੁਰਾਡੇ ਨਹੀਂ ਜਾਣਾ ਪਵੇਗਾ। ?ਦਫ਼ਤਰ ਇੰਚਾਰਜ ਸੂਰਜ ਕੁਮਾਰ ਨੇ ਪਹੁੰਚੇ ਸਾਰੇ ਪੰਚਾਇਤ ਮੈਂਬਰਾਂ ਅਤੇ ਇਲਾਕਾ ਨਿਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਗ੍ਰਾਮ ਪੰਚਾਇਤਾਂ ਅਤੇ ਆਮ ਲੋਕ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ ਆਪਣੀ ਕੋਈ ਵੀ ਸ਼ਿਕਾਇਤ ਜਾਂ ਸਮੱਸਿਆ ਬਿਨਾਂ ਕਿਸੇ ਝਿਜਕ ਦੇ ਇਸ ਦਫ਼ਤਰ ਵਿਚ ਲੈ ਕੇ ਆ ਸਕਦੇ ਹਨ। ਇਨ੍ਹਾਂ ਸਾਰੀਆਂ ਸਮੱਸਿਆਵਾਂ ਨੂੰ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੇ ਧਿਆਨ ਵਿਚ ਲਿਆ ਕੇ ਪਹਿਲ ਦੇ ਆਧਾਰ ‘ਤੇ ਮੌਕੇ ‘ਤੇ ਹੀ ਹੱਲ ਕਰਵਾਇਆ ਜਾਵੇਗਾ। ਇਸ ਮੌਕੇ ਭਾਗ ਸਿੰਘ ਬੜੀ, ਰਵਿੰਦਰ ਸਿੰਘ ਕਕੌਟ, ਨਿਰਮਲ ਸਿੰਘ ਸਰਪੰਚ ਪੁਰਖਾਲੀ, ਰਣਜੋਧ ਸਿੰਘ ਸਰਪੰਚ ਰਾਮਪੁਰ, ਸੋਨੂੰ ਸਰਪੰਚ ਪੰਜੋਲੀ, ਪਰਵਿੰਦਰ ਸਿੰਘ ਸਰਪੰਚ ਖੇੜੀ, ਬਹਾਦਰ ਸਿੰਘ ਸਰਪੰਚ ਸਿਆਸਤਪੁਰ, ਬੀਰਦਵਿੰਦਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ 11 ਨੂੰ ਅਗਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਮੰਦਰ ਦਾ ਰੱਖਿਆ ਨੀਂਹ ਪੱਥਰ
Ad Position 24