09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਭਾਜਪਾ ਤੇ ‘ ਆਪ ’ ਨੇ ਨੌਜਵਾਨਾਂ ਨੂੰ ਗੁੰਮਰਾਹ ਕੀਤਾ - ਭਰਤ ਸ਼ੰਕਰ ਜੋਸ਼ੀ

ਰੂਪਨਗਰ, 8 ਸਤੰਬਰ (ਸਤਨਾਮ ਸਿੰਘ ਸੱਤੀ)-ਯੂਥ ਕਾਂਗਰਸ ਜ਼ਿਲ੍ਹਾ ਰੂਪਨਗਰ ਦੀ ਮੀਟਿੰਗ ਯੂਥ ਕਾਂਗਰਸ ਦੇ ਕੌਮੀ ਸਕੱਤਰ ਅਤੇ ਪੰਜਾਬ ਦੇ ਸਹਿ-ਪ੍ਰਭਾਰੀ ਭਰਤ ਸ਼ੰਕਰ ਜੋਸ਼ੀ ਦੀ ਅਗਵਾਈ ਹੇਠ ਹੋਈ। ਇਸ ਦੌਰਾਨ ਯੂਥ ਕਾਂਗਰਸ ਨੂੰ ਮਜ਼ਬੂਤ ਕਰਨ ਅਤੇ ਕਾਂਗਰਸ ਦੀਆਂ ਨੀਤੀਆਂ ਲੋਕਾਂ ਤੱਕ ਪਹੁੰਚਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਰੂਪਨਗਰ, 8 ਸਤੰਬਰ (ਸਤਨਾਮ ਸਿੰਘ ਸੱਤੀ)-ਯੂਥ ਕਾਂਗਰਸ ਜ਼ਿਲ੍ਹਾ ਰੂਪਨਗਰ ਦੀ ਮੀਟਿੰਗ ਯੂਥ ਕਾਂਗਰਸ ਦੇ ਕੌਮੀ ਸਕੱਤਰ ਅਤੇ ਪੰਜਾਬ ਦੇ ਸਹਿ-ਪ੍ਰਭਾਰੀ ਭਰਤ ਸ਼ੰਕਰ ਜੋਸ਼ੀ ਦੀ ਅਗਵਾਈ ਹੇਠ ਹੋਈ। ਇਸ ਦੌਰਾਨ ਯੂਥ ਕਾਂਗਰਸ ਨੂੰ ਮਜ਼ਬੂਤ ਕਰਨ ਅਤੇ ਕਾਂਗਰਸ ਦੀਆਂ ਨੀਤੀਆਂ ਲੋਕਾਂ ਤੱਕ ਪਹੁੰਚਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਭਰਤ ਸ਼ੰਕਰ ਜੋਸ਼ੀ ਨੇ ਕਿਹਾ ਕਿ ਕਾਂਗਰਸ ਵਲੋਂ ‘ਹਰ ਘਰ ਝੰਡਾ, ਹਰ ਘਰ ਪੰਜਾ’ ਮੁਹਿੰਮ ਚਲਾਈ ਜਾਵੇਗੀ, ਜਿਸ ਵਿਚ ਨੌਜਵਾਨਾਂ ਦੀ ਅਹਿਮ ਭੂਮਿਕਾ ਰਹੇਗੀ। ਉਨ੍ਹਾਂ ਦੋਸ਼ ਲਗਾਇਆ ਕਿ ਭਾਜਪਾ ਅਤੇ ਆਮ ਆਦਮੀ ਪਾਰਟੀ ਨੇ ਨੌਜਵਾਨਾਂ ਨੂੰ ਗੁਮਰਾਹ ਕੀਤਾ ਹੈ ਅਤੇ ‘ਆਪ’ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ। ਉਨ੍ਹਾਂ ਫਾਰਮੇਸੀ ਪੇਪਰ ਲੀਕ ਮਾਮਲੇ ਵਿਚ ਵੀ ਸਰਕਾਰ ’ਤੇ ਢੁਕਵੀਂ ਕਾਰਵਾਈ ਨਾ ਕਰਨ ਦੇ ਦੋਸ਼ ਲਗਾਏ। ਅਕਾਲੀ-ਭਾਜਪਾ ਗਠਜੋੜ ਬਾਰੇ ਉਨ੍ਹਾਂ ਦਾਅਵਾ ਕੀਤਾ ਕਿ ਇਹ ਪਹਿਲਾਂ ਹੀ ਹੋ ਚੁੱਕਾ ਹੈ ਅਤੇ ਲੋਕਾਂ ਨੂੰ ਗੁਮਰਾਹ ਕਰਨ ਲਈ ਇਸ ਦਾ ਰਸਮੀ ਐਲਾਨ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਲੋਕ ਕਾਂਗਰਸ ਦੀ ਸਰਕਾਰ ਬਣਾਉਣ ਲਈ ਤਿਆਰ ਹਨ। ਇਸ ਮੌਕੇ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਨਵਜੀਤ ਸਿੰਘ ਨਵੀ, ਜ਼ਿਲ੍ਹਾ ਅਤੇ ਵਿਧਾਨ ਸਭਾ ਹਲਕਿਆਂ ਦੇ ਅਹੁਦੇਦਾਰਾਂ ਸਮੇਤ ਹੋਰ ਯੂਥ ਕਾਂਗਰਸੀ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਾਬਾ ਗੁਰਦਿੱਤਾ ਪਬਲਿਕ ਸਕੂਲ ਡੂਮੇਵਾਲ ਵਿਖੇ ਮਨਾਇਆ ਅਧਿਆਪਕ ਦਿਵਸ ਅਗਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਮੋਰਿੰਡਾ ਵਲੋਂ ਖ਼ੂਨਦਾਨ ਕੈਂਪ ਲਗਾਇਆ
Ad Position 24