ਮਵਾ ਤੋਂ ਭੈਣੀ ਸਮੇਤ ਕਈ ਪਿੰਡਾਂ ਨੂੰ ਜਾਂਦੀ ਸੜਕ ਦੀ ਹਾਲਤ ਖ਼ਸਤਾ
ਨੂਰਪੁਰ ਬੇਦੀ, 8 ਸਤੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਮਵਾ ਤੋਂ ਭੈਣੀ ਸੰਗਤਪੁਰ ਸਮੇਤ ਕਈ ਪਿੰਡਾਂ ਨੂੰ ਜੋੜਨ ਵਾਲੀ ਮੁੱਖ ਸੜਕ ਦੀ ਹਾਲਤ ਲੰਬੇ ਸਮੇਂ ਤੋਂ ਖਸਤਾ ਬਣੀ ਹੋਈ ਹੈ। ਸੜਕ ‘ਚ ਥਾਂ-ਥਾਂ ਪਏ ਵੱਡੇ-ਵੱਡੇ ਖੱਡਿਆਂ ਕਾਰਨ ਹਰ ਸਮੇਂ ਇੱਥੇ ਹਾਦਸਾ ਵਾਪਰਨ ਦਾ ਖਤਰਾ ਬਣਿਆ ਰਹਿੰਦਾ ਹੈ।
ਮ
ਮਵਾ ਤੋਂ ਭੈਣੀ ਨੂੰ ਜਾਂਦੀ ਸੜਕ ਦੀ ਖ਼ਸਤਾ ਹਾਲਤ ਦੀ ਮੂੰਹ ਬੋਲਦੀ ਤਸਵੀਰ। ਤਸਵੀਰ: ਰਾਜੇਸ਼ ਚੌਧਰੀ
09-09-2026
ਨੂਰਪੁਰ ਬੇਦੀ, 8 ਸਤੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਮਵਾ ਤੋਂ ਭੈਣੀ ਸੰਗਤਪੁਰ ਸਮੇਤ ਕਈ ਪਿੰਡਾਂ ਨੂੰ ਜੋੜਨ ਵਾਲੀ ਮੁੱਖ ਸੜਕ ਦੀ ਹਾਲਤ ਲੰਬੇ ਸਮੇਂ ਤੋਂ ਖਸਤਾ ਬਣੀ ਹੋਈ ਹੈ। ਸੜਕ ‘ਚ ਥਾਂ-ਥਾਂ ਪਏ ਵੱਡੇ-ਵੱਡੇ ਖੱਡਿਆਂ ਕਾਰਨ ਹਰ ਸਮੇਂ ਇੱਥੇ ਹਾਦਸਾ ਵਾਪਰਨ ਦਾ ਖਤਰਾ ਬਣਿਆ ਰਹਿੰਦਾ ਹੈ। ਸਥਾਨਕ ਲੋਕਾਂ ਨੇ ਦੱਸਿਆ ਕਿ ਇਹ ਸੜਕ ਇਲਾਕੇ ਦੇ ਕਈ ਪਿੰਡਾਂ ਨੂੰ ਆਪਸ ਵਿਚ ਜੋੜਦੀ ਹੈ ਅਤੇ ਰੋਜ਼ਾਨਾ ਵੱਡੀ ਗਿਣਤੀ ਵਿਚ ਲੋਕ ਇਸ ਰਸਤੇ ਰਾਹੀਂ ਆਵਾਜਾਈ ਕਰਦੇ ਹਨ। ਸੜਕ ਦੀ ਮਾੜੀ ਹਾਲਤ ਕਾਰਨ ਸਕੂਲੀ ਵਿਦਿਆਰਥੀਆਂ, ਕਿਸਾਨਾਂ, ਮਜ਼ਦੂਰਾਂ ਅਤੇ ਦੋਪਹੀਆ ਵਾਹਨ ਚਾਲਕਾਂ ਨੂੰ ਵਿਸ਼ੇਸ਼ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕਾਂ ਮੁਤਾਬਿਕ ਕੁੱਝ ਦਿਨ ਪਹਿਲਾਂ ਲੋਕ ਨਿਰਮਾਣ ਵਿਭਾਗ ਵਲੋਂ ਸੜਕ ਦੀ ਮੁਰੰਮਤ ਦਾ ਕੰਮ ਸ਼ੁਰੂ ਕੀਤਾ ਗਿਆ ਸੀ, ਜਿਸ ਨਾਲ ਲੋਕਾਂ ਨੂੰ ਉਮੀਦ ਜਾਗੀ ਸੀ ਕਿ ਜਲਦ ਹੀ ਸਮੱਸਿਆ ਦਾ ਹੱਲ ਹੋ ਜਾਵੇਗਾ। ਪਰ ਕੁੱਝ ਸਮੇਂ ਬਾਅਦ ਕੰਮ ਰੁਕ ਜਾਣ ਕਾਰਨ ਸਥਿਤੀ ਮੁੜ ਜਿਉਂ ਦੀ ਤਿਉਂ ਬਣੀ ਹੋਈ ਹੈ। ਮਾ ਮੋਹਨ ਸਿੰਘ, ਪ੍ਰੀਤਮ ਸਿੰਘ , ਅਮਰੀਕ ਸਿੰਘ, ਰਾਮ ਅਵਤਾਰ, ਸੁਖਵਿੰਦਰ ਸਿੰਘ ਅਤੇ ਦਰਸ਼ਨ ਸਿੰਘ ਨੇ ਪੰਜਾਬ ਸਰਕਾਰ ਅਤੇ ਸਬੰਧਿਤ ਵਿਭਾਗ ਤੋਂ ਮੰਗ ਕੀਤੀ ਕਿ ਮਵਾ ਤੋਂ ਭੈਣੀ ਸੰਗਤਪੁਰ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ ਜਲਦ ਮੁਕੰਮਲ ਕਰਵਾਇਆ ਜਾਵੇ। ਲੋਕ ਨਿਰਮਾਣ ਵਿਭਾਗ ਦੇ ਜੇਈ ਸੁਖਬੀਰ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਲੁੱਕ ਪਲਾਂਟ ਬੰਦ ਹੋਣ ਕਾਰਨ ਸੜਕ ਦਾ ਕੰਮ ਰੁਕਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਲੁੱਕ ਪਲਾਂਟ ਚਾਲੂ ਹੁੰਦੇ ਹੀ ਮਵਾ-ਭੈਣੀ ਸੰਗਤਪੁਰ ਸੜਕ ਦਾ ਕੰਮ ਪਹਿਲ ਦੇ ਆਧਾਰ ‘ਤੇ ਕਰਵਾਇਆ ਜਾਵੇਗਾ।