08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

‘ ਮਿਸ਼ਨ ਕਲੀਨ ਪੰਜਾਬ’ ਤਹਿਤ ਰੂਪਨਗਰ ’ਚ ਵਿਸ਼ੇਸ਼ ਸਫ਼ਾਈ ਮੁਹਿੰਮ ਜਾਰੀ

ਰੂਪਨਗਰ, 8 ਸਤੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਰੂਪਨਗਰ ਸ਼ਹਿਰ ਨੂੰ ਕੂੜਾ-ਮੁਕਤ, ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਲਈ ਨਗਰ ਕੌਂਸਲ ਵਲੋਂ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਜਾ ਰਹੀ ਹੈ। ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੀ ਅਗਵਾਈ ਹੇਠ ਅੱਜ ਸ਼ਹਿਰ ਦੇ ਮੁੱਖ ਮਾਰਗਾਂ, ਚੌਕਾਂ, ਡਿਵਾਈਡਰਾਂ, ਫੁੱਟਪਾਥਾਂ ਅਤੇ ਆਲੇ-ਦੁਆਲੇ ਦੇ ਖੇਤਰਾਂ ਵਿਚ ਸਫ਼ਾਈ ਕਰਵਾਈ ਗਈ।

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਰੂਪਨਗਰ, 8 ਸਤੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਰੂਪਨਗਰ ਸ਼ਹਿਰ ਨੂੰ ਕੂੜਾ-ਮੁਕਤ, ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਲਈ ਨਗਰ ਕੌਂਸਲ ਵਲੋਂ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਜਾ ਰਹੀ ਹੈ। ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੀ ਅਗਵਾਈ ਹੇਠ ਅੱਜ ਸ਼ਹਿਰ ਦੇ ਮੁੱਖ ਮਾਰਗਾਂ, ਚੌਕਾਂ, ਡਿਵਾਈਡਰਾਂ, ਫੁੱਟਪਾਥਾਂ ਅਤੇ ਆਲੇ-ਦੁਆਲੇ ਦੇ ਖੇਤਰਾਂ ਵਿਚ ਸਫ਼ਾਈ ਕਰਵਾਈ ਗਈ। ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਰੂਪਨਗਰ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖ਼ੂਬਸੂਰਤ ਬਣਾਉਣਾ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਸਫ਼ਾਈ ਸਿਰਫ਼ ਨਗਰ ਕੌਂਸਲ ਦੀ ਨਹੀਂ, ਸਗੋਂ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਲੋਕਾਂ ਨੂੰ ਕੂੜਾ ਖੁੱਲ੍ਹੀਆਂ ਥਾਵਾਂ ’ਤੇ ਨਾ ਸੁੱਟਣ ਅਤੇ ਸਫ਼ਾਈ ਪ੍ਰਬੰਧਾਂ ਵਿਚ ਸਹਿਯੋਗ ਦੇਣ ਦੀ ਅਪੀਲ ਕੀਤੀ। ਨਗਰ ਕੌਂਸਲ ਦੇ ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ ਨੇ ਦੱਸਿਆ ਕਿ ਸ਼ਹਿਰ ਵਿਚ ਸਫ਼ਾਈ ਪ੍ਰਬੰਧਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਲੋੜ ਅਨੁਸਾਰ ਵਿਸ਼ੇਸ਼ ਸਫ਼ਾਈ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਕਾਰਜ ਸਾਧਕ ਅਫ਼ਸਰ ਅਸ਼ੋਕ ਕੁਮਾਰ ਨੇ ਕਿਹਾ ਕਿ ਸਫ਼ਾਈ ਟੀਮਾਂ ਵਲੋਂ ਕੂੜਾ-ਕਰਕਟ ਅਤੇ ਮਲਬਾ ਹਟਾਉਣ ਦੇ ਨਾਲ ਜਨਤਕ ਥਾਵਾਂ ਦੀ ਸਫ਼ਾਈ ਯਕੀਨੀ ਬਣਾਈ ਜਾ ਰਹੀ ਹੈ। ਇਸ ਮੌਕੇ ਸਫ਼ਾਈ ਕਰਮਚਾਰੀਆਂ ਤੋਂ ਇਲਾਵਾ ਇਲਾਕਾ ਵਾਸੀਆਂ, ਦੁਕਾਨਦਾਰਾਂ ਅਤੇ ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਵੀ ਮੁਹਿੰਮ ਵਿਚ ਸਹਿਯੋਗ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਨੂਰਪੁਰ ਬੇਦੀ ਵਿਖੇ ਮੀਟਿੰਗ ਦੌਰਾਨ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਖ਼ੂਨਦਾਨ ਕੈਂਪ ਲਗਾਉਣ... ਅਗਲੀ ਖ਼ਬਰ ਬਾਲੇਵਾਲ ਦੇ ਛਿੰਝ ਮੇਲੇ ’ਚ ਪਹਿਲਵਾਨ ਯਸ਼ ਪੱਟੀ ਨੇ 51 ਹਜ਼ਾਰ ਰੁਪਏ ਇਨਾਮੀ ਰਾਸ਼ੀ ਵਾਲੀ ਕੁਸ਼ਤੀ ਜਿੱਤ ਕੇ ਕੀਤਾ ਕਬਜ਼ਾ ਯਾਦਗ...
Ad Position 24