‘ ਖੇਡਾਂ ਵਤਨ ਪੰਜਾਬ ਦੀਆਂ ’ ਤਹਿਤ ਸ੍ਰੀ ਚਮਕੌਰ ਸਾਹਿਬ ਬਲਾਕ ਦੇ 3 ਦਿਨਾਂ ਖੇਡ ਮੁਕਾਬਲੇ ਅੱਜ
ਸ੍ਰੀ ਚਮਕੌਰ ਸਾਹਿਬ, 8 ਸਤੰਬਰ (ਜਗਮੋਹਣ ਸਿੰਘ ਨਾਰੰਗ)-‘ਖੇਡਾਂ ਵਤਨ ਪੰਜਾਬ ਦੀਆਂ-2026’ (ਸੀਜ਼ਨ-4) ਤਹਿਤ ਸ੍ਰੀ ਚਮਕੌਰ ਸਾਹਿਬ ਬਲਾਕ ਦੇ ਖੇਡ ਮੁਕਾਬਲੇ 9 ਤੋਂ 11 ਸਤੰਬਰ ਤੱਕ ਬਾਬਾ ਅਜੀਤ ਸਿੰਘ ਤੇ ਬਾਬਾ ਜੁਝਾਰ ਸਿੰਘ ਖ਼ਾਲਸਾ ਸਟੇਡੀਅਮ ਵਿਖੇ ਕਰਵਾਏ ਜਾਣਗੇ। ਜ਼ਿਲ੍ਹਾ ਖੇਡ ਅਫ਼ਸਰ ਰੂਪਨਗਰ ਜਗਜੀਵਨ ਸਿੰਘ ਗਿੱਲ ਨੇ ਦੱਸਿਆ ਕਿ ਇਨ੍ਹਾਂ ਬਲਾਕ ਪੱਧਰੀ ਖੇਡ ਮੁਕਾਬਲਿਆਂ ਵਿਚ ਖਿਡਾਰੀਆਂ ਨੂੰ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਲਈ ਵਧੀਆ ਮੰਚ ਮਿਲੇਗਾ।
ਸ੍ਰੀ ਚਮਕੌਰ ਸਾਹਿਬ, 8 ਸਤੰਬਰ (ਜਗਮੋਹਣ ਸਿੰਘ ਨਾਰੰਗ)-‘ਖੇਡਾਂ ਵਤਨ ਪੰਜਾਬ ਦੀਆਂ-2026’ (ਸੀਜ਼ਨ-4) ਤਹਿਤ ਸ੍ਰੀ ਚਮਕੌਰ ਸਾਹਿਬ ਬਲਾਕ ਦੇ ਖੇਡ ਮੁਕਾਬਲੇ 9 ਤੋਂ 11 ਸਤੰਬਰ ਤੱਕ ਬਾਬਾ ਅਜੀਤ ਸਿੰਘ ਤੇ ਬਾਬਾ ਜੁਝਾਰ ਸਿੰਘ ਖ਼ਾਲਸਾ ਸਟੇਡੀਅਮ ਵਿਖੇ ਕਰਵਾਏ ਜਾਣਗੇ। ਜ਼ਿਲ੍ਹਾ ਖੇਡ ਅਫ਼ਸਰ ਰੂਪਨਗਰ ਜਗਜੀਵਨ ਸਿੰਘ ਗਿੱਲ ਨੇ ਦੱਸਿਆ ਕਿ ਇਨ੍ਹਾਂ ਬਲਾਕ ਪੱਧਰੀ ਖੇਡ ਮੁਕਾਬਲਿਆਂ ਵਿਚ ਖਿਡਾਰੀਆਂ ਨੂੰ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਲਈ ਵਧੀਆ ਮੰਚ ਮਿਲੇਗਾ। ਉਨ੍ਹਾਂ ਦੱਸਿਆ ਕਿ ਬਲਾਕ ਪੱਧਰ ’ਤੇ ਜੇਤੂ ਰਹਿਣ ਵਾਲੀਆਂ ਟੀਮਾਂ ਅਤੇ ਖਿਡਾਰੀ ਅਗਲੇ ਪੜਾਅ ਤਹਿਤ ਹੋਣ ਵਾਲੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚ ਭਾਗ ਲੈ ਸਕਣਗੇ। ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿਚ 14 ਤੋਂ 40 ਸਾਲ ਉਮਰ ਵਰਗ ਦੇ ਖਿਡਾਰੀਆਂ ਲਈ ਫੁੱਟਬਾਲ, ਕਬੱਡੀ ਨੈਸ਼ਨਲ ਸਟਾਈਲ, ਕਬੱਡੀ ਸਰਕਲ ਸਟਾਈਲ ਅਤੇ ਖੋ-ਖੋ ਦੇ ਮੁਕਾਬਲੇ ਕਰਵਾਏ ਜਾਣਗੇ। ਇਸੇ ਤਰ੍ਹਾਂ 14 ਤੋਂ 70 ਸਾਲ ਤੋਂ ਵੱਧ ਉਮਰ ਵਰਗ ਦੇ ਖਿਡਾਰੀਆਂ, ਵੈਟਰਨ ਵਰਗ ਸਮੇਤ, ਲਈ ਅਥਲੈਟਿਕਸ ਅਤੇ ਵਾਲੀਬਾਲ ਦੇ ਸਮੈਸ਼ਿੰਗ ਅਤੇ ਸ਼ੂਟਿੰਗ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡ ਮੁਕਾਬਲਿਆਂ ਵਿਚ ਭਾਗ ਲੈਣ ਦੇ ਚਾਹਵਾਨ ਖਿਡਾਰੀ ਵਿਭਾਗ ਵਲੋਂ ਜਾਰੀ ਕੀਤੇ ਭਾਗੀਦਾਰੀ ਕਿਊ ਆਰ ਕੋਡ ਨੂੰ ਸਕੈਨ ਕਰਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਖਿਡਾਰੀਆਂ ਨੂੰ ਸਮੇਂ ਸਿਰ ਆਪਣੀ ਰਜਿਸਟ੍ਰੇਸ਼ਨ ਕਰਵਾ ਕੇ ਇਨ੍ਹਾਂ ਖੇਡ ਮੁਕਾਬਲਿਆਂ ਦਾ ਹਿੱਸਾ ਬਣਨਾ ਚਾਹੀਦਾ ਹੈ।