10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਡਾ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਅਕਾਲੀ ਦਲ ਬਾਦਲ ਵਲੋਂ ਨਿੰਦਾ

ਸ੍ਰੀ ਅਨੰਦਪੁਰ ਸਾਹਿਬ, 09 ਸਤੰਬਰ (ਜੇ ਐਸ ਨਿੱਕੂਵਾਲ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਐਸ. ਸੀ.

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਸ੍ਰੀ ਅਨੰਦਪੁਰ ਸਾਹਿਬ, 09 ਸਤੰਬਰ (ਜੇ ਐਸ ਨਿੱਕੂਵਾਲ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਐਸ.ਸੀ. ਵਿੰਗ ਵਲੋਂ ਭਾਰਤ ਰਤਨ ਡਾ. ਭੀਮ ਰਾਓ ਅੰਬੇਦਕਰ ਦੇ ਬੁੱਤ ਦੀ ਲੁਧਿਆਣਾ ਵਿਖੇ ਹੋਈ ਬੇਅਦਬੀ ਦੀ ਸਖ਼ਤ ਸ਼ਬਦਾਂ ਨਾਲ ਨਿੰਦਾ ਕਰਦੇ ਹੋਏ ਇੰਕਸ਼ਾਫ਼ ਦੀ ਮੰਗ ਕੀਤੀ ਹੈ। ਐਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਹਰੀਵਾਲ, ਸਾਬਕਾ ਜ਼ਿਲ੍ਹਾ ਪ੍ਰਧਾਨ ਜਥੇਦਾਰ ਮੋਹਨ ਸਿੰਘ ਢਾਹੇ, ਪਰਮਜੀਤ ਸਿੰਘ ਬੱਢਲ, ਸਾਬਕਾ ਸਰਪੰਚ ਗੁਰਬਚਨ ਸਿੰਘ ਲੋਦੀਪੁਰ ਤੋਂ ਇਲਾਵਾ ਸਰਕਲ ਪ੍ਰਧਾਨ ਸੁਰਿੰਦਰ ਸਿੰਘ ਮਟੌਰ, ਹਰਦੇਵ ਸਿੰਘ ਦੇਬੀ, ਫੋਰਮੈਨ ਗੁਰਨਾਮ ਸਿੰਘ, ਬਲਦੇਵ ਸਿੰਘ, ਜਥੇਦਾਰ ਰਾਮ ਸਿੰਘ, ਡਾ. ਰਾਮ ਆਸਰਾ ਸਿੰਘ, ਸਾਬਕਾ ਸਰਪੰਚ ਸੰਦੀਪ ਸਿੰਘ ਕਲੋਤਾ, ਜਥੇਦਾਰ ਮੋਹਨ ਸਿੰਘ ਡੂਮੇਵਾਲ, ਮੇਹਰ ਸਿੰਘ, ਹਰਦੀਪ ਕੌਰ ਕੋਟਲਾ, ਬੀਬੀ ਕੁਲਵਿੰਦਰ ਕੌਰ ਵਿਰਕ, ਚਰਨਜੀਤ ਕੌਰ ਮਲਿਕਪੁਰ, ਹਰਸੁਖਿੰਦਰ ਸਿੰਘ ਬੋਬੀ ਬੋਲਾ, ਬਲਰਾਜ ਸਿੰਘ ਕਾਨੂੰਗੋ ਆਦਿ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਕੋਈ ਵੀ ਵਿਅਕਤੀ ਸੁਰੱਖਿਅਤ ਨਹੀਂ ਹੈ। ਹੋਰ ਤਾਂ ਹੋਰ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਲਈ ਬੁੱਤਾਂ ਨੂੰ ਵੀ ਨਿਸ਼ਾਨਾਂ ਬਣਾਇਆ ਜਾ ਰਿਹਾ ਹੈ।ਉਨ੍ਹਾਂ ਮੰਗ ਕੀਤੀ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਬਿਭੌਰ ਸਾਹਿਬ ‘ਚ 12 ਨੂੰ ਸਜੇਗਾ ਬਾਪੂ ਕੁੰਭ ਦਾਸ ਜੀ ਦਾ ਮੇਲਾ ਅਗਲੀ ਖ਼ਬਰ ਪ੍ਰਧਾਨ ਗੁਰਪ੍ਰੀਤ ਸਿੰਘ ਵਿਆਹੁਤਾ ਨੂੰ ਆਤਮ ਹੱਤਿਆ ਲਈ ਮਜਬੂਰ ਕਰਨ ਦੇ ਦੋਸ਼ ’ਚ 3 ਨਾਮਜ਼ਦ
Ad Position 24