10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਡਿਪਟੀ ਕਮਿਸ਼ਨਰ ਰੂਪਨਗਰ ਵਲੋਂ ਗੈਰ - ਕਾਨੂੰਨੀ ਮਾਈਨਿੰਗ ਖ਼ਿਲਾਫ਼ ਜ਼ੀਰੋ ਟਾਲਰੈਂਸ ਦਾ ਦਾਅਵਾ

ਰੂਪਨਗਰ, 9 ਸਤੰਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਰੂਪਨਗਰ ਵਿਚ ਗੈਰ-ਕਾਨੂੰਨੀ ਮਾਈਨਿੰਗ, ਖਣਿਜਾਂ ਦੀ ਗੈਰ-ਕਾਨੂੰਨੀ ਢੋਆ-ਢੁਆਈ ਅਤੇ ਸਟੋਰੇਜ ਖ਼ਿਲਾਫ਼ ਸਖ਼ਤ ਰੁਖ਼ ਅਖਤਿਆਰ ਕਰਨ ਦਾ ਦਾਅਵਾ ਅੱਜ ਡਿਪਟੀ ਕਮਿਸ਼ਨਰ ਨੇ ਪੱਤਰਕਾਰਾਂ ਕੋਲ ਕਰਦਿਆਂ ਕਿਹਾ ਕਿ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਇਸ ਸਬੰਧੀ ਜ਼ਿਲ੍ਹੇ ਵਿਚ ਤੁਰੰਤ ਪ੍ਰਭਾਵ ਨਾਲ ਸਖ਼ਤ ਸਟੈਂਡਿੰਗ ਆਰਡਰ ਜਾਰੀ ਕੀਤੇ ਗਏ ਹਨ।

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਰੂਪਨਗਰ, 9 ਸਤੰਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਰੂਪਨਗਰ ਵਿਚ ਗੈਰ-ਕਾਨੂੰਨੀ ਮਾਈਨਿੰਗ, ਖਣਿਜਾਂ ਦੀ ਗੈਰ-ਕਾਨੂੰਨੀ ਢੋਆ-ਢੁਆਈ ਅਤੇ ਸਟੋਰੇਜ ਖ਼ਿਲਾਫ਼ ਸਖ਼ਤ ਰੁਖ਼ ਅਖਤਿਆਰ ਕਰਨ ਦਾ ਦਾਅਵਾ ਅੱਜ ਡਿਪਟੀ ਕਮਿਸ਼ਨਰ ਨੇ ਪੱਤਰਕਾਰਾਂ ਕੋਲ ਕਰਦਿਆਂ ਕਿਹਾ ਕਿ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਇਸ ਸਬੰਧੀ ਜ਼ਿਲ੍ਹੇ ਵਿਚ ਤੁਰੰਤ ਪ੍ਰਭਾਵ ਨਾਲ ਸਖ਼ਤ ਸਟੈਂਡਿੰਗ ਆਰਡਰ ਜਾਰੀ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਮਾਈਨਿੰਗ ਇਨਫੋਰਸਮੈਂਟ ਟਾਸਕ ਫੋਰਸ ਬਣਾਈ ਗਈ ਹੈ, ਜਦਕਿ ਪੰਜ ਸਬ-ਡਵੀਜ਼ਨਾਂ ਵਿਚ ਐਸ.ਡੀ.ਐਮਜ਼ ਦੀ ਅਗਵਾਈ ਹੇਠ ਟੀਮਾਂ ਕੰਮ ਕਰਨਗੀਆਂ। ਮਾਈਨਿੰਗ ਸਾਈਟਾਂ, ਦਰਿਆਈ ਖੇਤਰਾਂ ਅਤੇ ਸੰਵੇਦਨਸ਼ੀਲ ਥਾਵਾਂ ’ਤੇ ਫਲਾਇੰਗ ਸਕੁਐਡਾਂ ਵਲੋਂ ਅਚਨਚੇਤ ਚੈਕਿੰਗ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ 24×7 ਮਾਈਨਿੰਗ ਕੰਟਰੋਲ ਰੂਮ ਸਥਾਪਿਤ ਕੀਤਾ ਜਾਵੇਗਾ ਅਤੇ ਮਹੱਤਵਪੂਰਨ ਥਾਵਾਂ ’ਤੇ ਸੀ.ਸੀ.ਟੀ.ਵੀ. ਤੇ ਏ.ਐਨ.ਪੀ.ਆਰ. ਕੈਮਰਿਆਂ ਰਾਹੀਂ ਵਾਹਨਾਂ ਦੀ ਨਿਗਰਾਨੀ ਹੋਵੇਗੀ। ਹਰ ਸ਼ਿਕਾਇਤ ਦਰਜ ਕਰਕੇ ਉਸ ’ਤੇ ਹੋਈ ਕਾਰਵਾਈ ਨੂੰ ਟਰੈਕ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਾਰਵਾਈ ਸਿਰਫ਼ ਮਸ਼ੀਨਰੀ ਜਾਂ ਵਾਹਨ ਜ਼ਬਤ ਕਰਨ ਤੱਕ ਸੀਮਤ ਨਹੀਂ ਰਹੇਗੀ, ਸਗੋਂ ਗੈਰ-ਕਾਨੂੰਨੀ ਮਾਈਨਿੰਗ ਦੇ ਅਸਲ ਲਾਭਪਾਤਰੀਆਂ ਅਤੇ ਫਾਇਨੈਂਸਰਾਂ ਤੱਕ ਵੀ ਜਾਂਚ ਕੀਤੀ ਜਾਵੇਗੀ। ਗੈਰ-ਕਾਨੂੰਨੀ ਮਾਈਨਿੰਗ ਨਾਲ ਹੋਏ ਨੁਕਸਾਨ ਦੀ ਭਰਪਾਈ ਕਾਨੂੰਨ ਅਨੁਸਾਰ ਵਸੂਲੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਅਧਿਕਾਰੀ ਦੀ ਮਿਲੀਭੁਗਤ ਜਾਂ ਡਿਊਟੀ ਵਿਚ ਲਾਪਰਵਾਹੀ ਸਾਹਮਣੇ ਆਉਣ ’ਤੇ ਉਸ ਦੀ ਵੀ ਜਵਾਬਦੇਹੀ ਤੈਅ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਕੱਲ੍ਹ ਅਗਲੀ ਖ਼ਬਰ ਦੋ ਹਫ਼ਤਿਆਂ ਦਾ ਮੁਫ਼ਤ ਡੇਅਰੀ ਸਿਖਲਾਈ ਕੋਰਸ 14 ਤੋਂ
Ad Position 24