ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਕੱਲ੍ਹ
ਰੂਪਨਗਰ, 9 ਸਤੰਬਰ (ਗੁਰਪ੍ਰੀਤ ਸਿੰਘ ਹੁੰਦਲ)-ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਲੋਂ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਹਫ਼ਤਾਵਾਰੀ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਕੱਲ 11 ਸਤੰਬਰ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਿੰਨੀ ਸਕੱਤਰੇਤ, ਡੀ.
ਰੂਪਨਗਰ, 9 ਸਤੰਬਰ (ਗੁਰਪ੍ਰੀਤ ਸਿੰਘ ਹੁੰਦਲ)-ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਲੋਂ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਹਫ਼ਤਾਵਾਰੀ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਕੱਲ 11 ਸਤੰਬਰ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਿੰਨੀ ਸਕੱਤਰੇਤ, ਡੀ.ਸੀ. ਕੰਪਲੈਕਸ, ਰੂਪਨਗਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਰੂਪਨਗਰ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਕੈਂਪ ਦੌਰਾਨ ਤਿੰਨ ਸੌ ਸੱਠ ਬਾਈਟਸ ਕੰਪਨੀ ਵਲੋਂ ਵੱਖ-ਵੱਖ ਅਸਾਮੀਆਂ ਲਈ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਉਨ੍ਹਾਂ ਦੱਸਿਆ ਕਿ ਟੈਲੀਕਾਲਰ (ਬੀ.ਪੀ.ਓ.) ਦੀਆਂ 40 ਅਸਾਮੀਆਂ ਲਈ ਬਾਰ੍ਹਵੀਂ ਜਾਂ ਗ੍ਰੈਜੂਏਸ਼ਨ ਪਾਸ, 18 ਤੋਂ 30 ਸਾਲ ਉਮਰ ਦੇ ਉਮੀਦਵਾਰ ਇੰਟਰਵਿਊ ਵਿਚ ਭਾਗ ਲੈ ਸਕਦੇ ਹਨ। ਚੁਣੇ ਗਏ ਉਮੀਦਵਾਰਾਂ ਨੂੰ 22,000 ਰੁਪਏ ਪ੍ਰਤੀ ਮਹੀਨਾ ਤਨਖ਼ਾਹ ਦਿੱਤੀ ਜਾਵੇਗੀ। ਇਸੇ ਤਰ੍ਹਾਂ ਡਾਟਾ ਐਂਟਰੀ ਆਪਰੇਟਰ ਦੀਆਂ 40 ਅਸਾਮੀਆਂ ਲਈ ਬਾਰ੍ਹਵੀਂ ਜਾਂ ਕਿਸੇ ਵੀ ਵਿਸ਼ੇ ਵਿਚ ਗ੍ਰੈਜੂਏਸ਼ਨ ਪਾਸ ਉਮੀਦਵਾਰ, ਜਿਨ੍ਹਾਂ ਨੂੰ ਕੰਪਿਊਟਰ ਦੀ ਚੰਗੀ ਜਾਣਕਾਰੀ ਅਤੇ ਅੰਗਰੇਜ਼ੀ ਟਾਈਪਿੰਗ ਵਿਚ ਘੱਟੋ-ਘੱਟ 35 ਸ਼ਬਦ ਪ੍ਰਤੀ ਮਿੰਟ ਦੀ ਗਤੀ ਹਾਸਲ ਹੋਵੇ, ਇੰਟਰਵਿਊ ਵਿਚ ਸ਼ਾਮਲ ਹੋ ਸਕਦੇ ਹਨ। ਚੁਣੇ ਗਏ ਉਮੀਦਵਾਰਾਂ ਨੂੰ 20,000 ਰੁਪਏ ਪ੍ਰਤੀ ਮਹੀਨਾ ਤਨਖ਼ਾਹ ਮਿਲੇਗੀ। ਇਸ ਤੋਂ ਇਲਾਵਾ ਸੇਲਜ਼ ਅਤੇ ਟੈਲੀਮਾਰਕੀਟਿੰਗ ਦੀਆਂ ਅਸਾਮੀਆਂ ਲਈ ਬਾਰ੍ਹਵੀਂ ਜਾਂ ਗ੍ਰੈਜੂਏਸ਼ਨ ਪਾਸ ਅਤੇ ਵਧੀਆ ਸੰਚਾਰ ਹੁਨਰ ਵਾਲੇ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। ਚੁਣੇ ਗਏ ਉਮੀਦਵਾਰਾਂ ਨੂੰ 22,000 ਰੁਪਏ ਪ੍ਰਤੀ ਮਹੀਨਾ ਤਨਖ਼ਾਹ ਦਿੱਤੀ ਜਾਵੇਗੀ। ਇਨ੍ਹਾਂ ਅਸਾਮੀਆਂ ਲਈ ਨੌਕਰੀ ਕਰਨ ਦਾ ਸਥਾਨ ਮੋਹਾਲੀ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿਚ ਮਰਦ ਅਤੇ ਔਰਤ ਦੋਵੇਂ ਉਮੀਦਵਾਰ ਭਾਗ ਲੈ ਸਕਦੇ ਹਨ। ਇੰਟਰਵਿਊ ਦਾ ਸਥਾਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਿੰਨੀ ਸਕੱਤਰੇਤ, ਡੀ.ਸੀ. ਕੰਪਲੈਕਸ, ਰੂਪਨਗਰ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਹੈਲਪਲਾਈਨ ਨੰਬਰ 01881-222104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।