ਲੁਧਿਆਣੇ ’ ਚ ਬਾਬਾ ਸਾਹਿਬ ਦੇ ਬੁੱਤ ਨਾਲ ਛੇੜਛਾੜ ਖ਼ਿਲਾਫ਼ ਵਾਲਮੀਕਿ ਸਮਾਜ ’ ਚ ਰੋਹ
ਰੂਪਨਗਰ, 9 ਸਤੰਬਰ (ਸਤਨਾਮ ਸਿੰਘ ਸੱਤੀ)-ਲੁਧਿਆਣਾ ਵਿਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨਾਲ ਕਥਿਤ ਛੇੜਛਾੜ ਦੀ ਘਟਨਾ ਖ਼ਿਲਾਫ਼ ਰੂਪਨਗਰ ਦੇ ਵਾਲਮੀਕੀ ਸਮਾਜ ਵਿਚ ਭਾਰੀ ਰੋਹ ਹੈ।
ਰੂਪਨਗਰ, 9 ਸਤੰਬਰ (ਸਤਨਾਮ ਸਿੰਘ ਸੱਤੀ)-ਲੁਧਿਆਣਾ ਵਿਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨਾਲ ਕਥਿਤ ਛੇੜਛਾੜ ਦੀ ਘਟਨਾ ਖ਼ਿਲਾਫ਼ ਰੂਪਨਗਰ ਦੇ ਵਾਲਮੀਕੀ ਸਮਾਜ ਵਿਚ ਭਾਰੀ ਰੋਹ ਹੈ। ਸਫ਼ਾਈ ਸੇਵਕ ਨਗਰ ਕੌਂਸਲ ਰੋਪੜ ਦੇ ਪ੍ਰਧਾਨ ਤੇ ਵਾਲਮੀਕੀ ਆਗੂ ਅਜੈ ਭੱਟੀ ਨੇ ਘਟਨਾ ਦੀ ਸਖ਼ਤ ਨਿੰਦਾ ਕਰਦਿਆਂ ਦੋਸ਼ੀ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਸਮਾਜਿਕ ਭਾਈਚਾਰਾ ਤੇ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਹਨ। ਇਸ ਮੌਕੇ ਰਾਜ ਕੁਮਾਰ, ਰਾਜੇਸ਼ ਕੁਮਾਰ, ਸੁਨੀਲ ਕੁਮਾਰ ਅਤੇ ਮਨੋਜ ਕੁਮਾਰ ਸਮੇਤ ਹੋਰ ਆਗੂਆਂ ਨੇ ਵੀ ਰੋਸ ਪ੍ਰਗਟਾਇਆ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਦੋਸ਼ੀ ਖ਼ਿਲਾਫ਼ ਤੁਰੰਤ ਕਾਰਵਾਈ ਨਾ ਹੋਈ ਤਾਂ ਪੰਜਾਬ ਬੰਦ ਦਾ ਸੱਦਾ ਦੇਣ ਲਈ ਮਜਬੂਰ ਹੋਣਾ ਪਵੇਗਾ। ਉਨ੍ਹਾਂ ਲੋਕਾਂ ਨੂੰ ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਦੀ ਅਪੀਲ ਕੀਤੀ।