ਅਵਤਾਰ ਸਿੰਘ ਸਿੱਧੂ ਖ਼ਾਲਸਾ ਸਕੂਲ ਦੇ ਨਵੇਂ ਪ੍ਰਿੰਸੀਪਲ ਨਿਯੁਕਤ
ਸ੍ਰੀ ਚਮਕੌਰ ਸਾਹਿਬ, 9 ਸਤੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਸੀਨੀਅਰ ਸੈਕੰਡਰੀ ਸਕੂਲ ਦੇ 26 ਵਰਿ੍ਆਂ ਤੋਂ ਇਮਾਨਦਾਰੀ ਨਾਲ ਸੇਵਾਵਾਂ ਨਿਭਾਉਣ ਵਾਲੇ ਹਿਸਾਬ ਵਿਸੇ ਦੇ ਅਧਿਆਪਕ ਅਵਤਾਰ ਸਿੰਘ ਸਿੱਧੂ ਨਵਾਂ ਪ੍ਰਿੰਸੀਪਲ ਨਿਯੁਕਤ ਕੀਤਾ ਗਿਆ ਹੈ। ਕਰੀਬ 120 ਸਾਲ ਪੁਰਾਣੀ ਵਿੱਦਿਅਕ ਸੰਸਥਾਂ ਜੋ ਕਿ ਸਾਬਕਾ ਸਪੀਕਰ ਰਵੀਇੰਦਰ ਸਿੰਘ ਦੀ ਅਗਵਾਈ ਹੇਠ ਚੱਲ ਰਹੀ ਹੈ, ਦੇ ਨਵੇਂ ਪ੍ਰਿੰਸੀਪਲ ਅਵਤਾਰ ਸਿੰਘ ਸਿੱਧੂ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ।
ਸ੍ਰੀ ਚਮਕੌਰ ਸਾਹਿਬ, 9 ਸਤੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਸੀਨੀਅਰ ਸੈਕੰਡਰੀ ਸਕੂਲ ਦੇ 26 ਵਰਿ੍ਆਂ ਤੋਂ ਇਮਾਨਦਾਰੀ ਨਾਲ ਸੇਵਾਵਾਂ ਨਿਭਾਉਣ ਵਾਲੇ ਹਿਸਾਬ ਵਿਸੇ ਦੇ ਅਧਿਆਪਕ ਅਵਤਾਰ ਸਿੰਘ ਸਿੱਧੂ ਨਵਾਂ ਪ੍ਰਿੰਸੀਪਲ ਨਿਯੁਕਤ ਕੀਤਾ ਗਿਆ ਹੈ। ਕਰੀਬ 120 ਸਾਲ ਪੁਰਾਣੀ ਵਿੱਦਿਅਕ ਸੰਸਥਾਂ ਜੋ ਕਿ ਸਾਬਕਾ ਸਪੀਕਰ ਰਵੀਇੰਦਰ ਸਿੰਘ ਦੀ ਅਗਵਾਈ ਹੇਠ ਚੱਲ ਰਹੀ ਹੈ, ਦੇ ਨਵੇਂ ਪ੍ਰਿੰਸੀਪਲ ਅਵਤਾਰ ਸਿੰਘ ਸਿੱਧੂ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਸੰਸਥਾ ਦੇ ਮੈਨੇਜਰ ਅਤੇ ਸਾਬਕਾ ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਮੈਂਬਰ ਜਥੇਦਾਰ ਹਰਬੰਸ ਸਿੰਘ ਕੰਧੋਲਾ ਨੇ ਪ੍ਰਿੰਸੀਪਲ ਨੂੰ ਸ਼ੁੱਭ ਕਾਮਨਾਵਾਂ ਦਿੰਦਿਆਂ ਵਿਦਿਆਰਥੀਆਂ ਅਤੇ ਸਕੂਲ ਦੀ ਬੇਹਤਰੀ ਲਈ ਕੰਮ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰਿੰਸੀਪਲ ਅਵਤਾਰ ਸਿੰਘ ਨੇ ਰਵੀਇੰਦਰ ਸਿੰਘ ਦੁੰਮਣਾ ਅਤੇ ਜਥੇਦਾਰ ਹਰਬੰਸ ਸਿੰਘ ਕੰਧੋਲਾ ਦਾ ਧੰਨਵਾਦ ਕਰਦਿਆਂ ਭਰੋਸਾ ਦਵਾਇਆ ਕਿ ਉਹ ਸੰਸਥਾਂ ਤੇ ਵਿਦਿਆਰਥੀਆਂ ਦੇ ਉਜਵਲ ਭਵਿੱਖ ਲਈ ਦਿਨ ਰਾਤ ਇੱਕ ਕਰ ਦੇਣਗੇ ਅਤੇ ਸੰਸਥਾ ਦੇ ਅਨੁਸ਼ਾਸਨ ਨੂੰ ਪੂਰੀ ਤਰਾਂ ਬਰਕਰਾਰ ਰੱਖਣਗੇ। ਇਸ ਮੌਕੇ ਮੁਨੀਸ਼ ਭੱਲਾ, ਐਨ.ਸੀ.ਸੀ. ਅਫ਼ਸਰ ਰਣਜੀਤ ਸਿੰਘ ਧਾਰਨ ਸਮੇਤ ਸਮੂਹ ਅਧਿਆਪਕ ਹਾਜ਼ਰ ਸਨ।