ਲੁਧਿਆਣਾ ’ ਚ ਬਾਬਾ ਸਾਹਿਬ ਦੀ ਮੂਰਤੀ ਨਾਲ ਛੇੜਛਾੜ ਵਿਰੁੱਧ ਨੰਗਲ ’ ਚ ਰੋਸ ਦਾ ਉਬਾਲ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਸਖ਼ਤ ਕਾਰਵਾਈ ਦੀ ਮੰਗ
ਨੰਗਲ, 9 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਲੁਧਿਆਣਾ ਵਿਖੇ ਬੀਤੀ 8 ਸਤੰਬਰ ਨੂੰ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਪ੍ਰਤਿਮਾ ਨਾਲ ਹੋਈ ਛੇੜਛਾੜ ਦੀ ਘਟਨਾ ਵਿਰੁੱਧ ਨੰਗਲ ‘ਚ ਵੀ ਰੋਸ ਭੜਕ ਉੱਠਿਆ ਹੈ।
ਨੰਗਲ, 9 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਲੁਧਿਆਣਾ ਵਿਖੇ ਬੀਤੀ 8 ਸਤੰਬਰ ਨੂੰ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਪ੍ਰਤਿਮਾ ਨਾਲ ਹੋਈ ਛੇੜਛਾੜ ਦੀ ਘਟਨਾ ਵਿਰੁੱਧ ਨੰਗਲ ‘ਚ ਵੀ ਰੋਸ ਭੜਕ ਉੱਠਿਆ ਹੈ। ਬਲਾਕ ਕਾਂਗਰਸ ਐੱਸ.ਸੀ. ਸੈੱਲ ਦੇ ਚੇਅਰਮੈਨ ਸੁਰਿੰਦਰ ਪਾਲ ਦੀ ਅਗਵਾਈ ਹੇਠ ਵਫ਼ਦ ਨੇ ਉਪ-ਮੰਡਲ ਮੈਜਿਸਟਰੇਟ ਨੰਗਲ ਨੂੰ ਮੰਗ ਪੱਤਰ ਸੌਂਪ ਕੇ ਦੋਸ਼ੀਆਂ ਵਿਰੁੱਧ ਤੁਰੰਤ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ। ਸੁਰਿੰਦਰ ਪਾਲ ਨੇ ਕਿਹਾ ਕਿ ਬਾਬਾ ਸਾਹਿਬ ਦੀ ਪ੍ਰਤਿਮਾ ਨਾਲ ਛੇੜਛਾੜ ਦੀ ਘਟਨਾ ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਹੈ। ਅਜਿਹੀਆਂ ਘਟਨਾਵਾਂ ਨੂੰ ਕਿਸੇ ਵੀ ਕੀਮਤ ‘ਤੇ ਹਲਕੇ ਵਿਚ ਨਹੀਂ ਲਿਆ ਜਾਣਾ ਚਾਹੀਦਾ, ਕਿਉਂਕਿ ਇਸ ਨਾਲ ਸਮਾਜ ਵਿਰੋਧੀ ਅਨਸਰਾਂ ਦੇ ਹੌਸਲੇ ਵਧ ਸਕਦੇ ਹਨ ਅਤੇ ਅਮਨ-ਕਾਨੂੰਨ ਦੀ ਸਥਿਤੀ ਪ੍ਰਭਾਵਿਤ ਹੋ ਸਕਦੀ ਹੈ। ਮੰਗ ਪੱਤਰ ਰਾਹੀਂ ਲੁਧਿਆਣਾ ਘਟਨਾ ਦੇ ਦੋਸ਼ੀਆਂ ਦੀ ਪਛਾਣ ਕਰਕੇ ਤੁਰੰਤ ਪਰਚਾ ਦਰਜ ਕਰਨ ਅਤੇ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਗਈ। ਇਸ ਦੇ ਨਾਲ ਹੀ ਨੰਗਲ ਸ਼ਹਿਰ ਅਤੇ ਆਸ-ਪਾਸ ਸਥਾਪਿਤ ਬਾਬਾ ਸਾਹਿਬ ਦੀਆਂ ਮੂਰਤੀਆਂ ਦੀ ਸੁਰੱਖਿਆ ਲਈ ਵਿਸ਼ੇਸ਼ ਪ੍ਰਬੰਧ ਕਰਨ ‘ਤੇ ਜ਼ੋਰ ਦਿੱਤਾ ਗਿਆ। ਵਫ਼ਦ ਨੇ ਮੂਰਤੀਆਂ ਵਾਲੀਆਂ ਥਾਵਾਂ ‘ਤੇ ਕੈਮਰੇ ਲਗਾਉਣ, ਰਾਤ ਸਮੇਂ ਰੌਸ਼ਨੀ ਦਾ ਪ੍ਰਬੰਧ ਕਰਨ, ਪੁਲਿਸ ਗਸ਼ਤ ਵਧਾਉਣ ਅਤੇ ਜਿੱਥੇ ਸੁਰੱਖਿਆ ਘੇਰਾ ਨਹੀਂ ਹੈ, ਉੱਥੇ ਤੁਰੰਤ ਪੱਕੀ ਗਰਿੱਲ ਜਾਂ ਜਾਲੀ ਲਗਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦੀਆਂ ਮੂਰਤੀਆਂ ਦੀ ਸੁਰੱਖਿਆ ਸਿਰਫ਼ ਇਕ ਵਰਗ ਨਹੀਂ, ਸਗੋਂ ਪ੍ਰਸ਼ਾਸਨ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਮੌਕੇ ਕੌਂਸਲਰ ਲਖਵਿੰਦਰ ਲੱਕੀ, ਕੋਸ਼ਲ ਕੁਮਾਰ, ਰਕੇਸ਼ ਕੁਮਾਰ ਚੌਧਰੀ, ਤਰਸੇਮ ਲਾਲ ਮੱਟੂ, ਬਾਬਾ ਅੱਛਰ ਸਿੰਘ ਜੀ, ਸੰਜੇ ਬਾਵਾ, ਅਜੇ ਸੰਘੇਲੀਆ ਆਦਿ ਹਾਜ਼ਰ ਸਨ।