ਬਰਮਲਾ ਵਿਖੇ ਨਵੇਂ ਬੋਰ ਦਾ ਉਦਘਾਟਨ ਕਰਦੇ ਹੋਏ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਨਾਲ ਹਾਜ਼ਰ ਪਤਵੰਤੇ।
ਦੋ ਦਹਾਕਿਆਂ ਦੀ ਬੁਝੀ ਪਿਆਸ , ਬਰਮਲਾ ਨੂੰ ਮਿਲਿਆ ਪਾਣੀ ਦਾ ਹੱਕ ਹਰਜੋਤ ਬੈਂਸ ਵਲੋਂ ਨਵੇਂ ਬੋਰ ਦਾ ਉਦਘਾਟਨ
ਨੰਗਲ, 10 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਪੀਣ ਵਾਲੇ ਪਾਣੀ ਲਈ ਪਿਛਲੇ ਕਰੀਬ ਦੋ ਦਹਾਕਿਆਂ ਤੋਂ ਸੰਘਰਸ਼ ਕਰ ਰਹੇ ਪਿੰਡ, ਬਰਮਲਾ (ਵਾਰਡ ਨੰਬਰ 01) ਦੇ ਵਸਨੀਕਾਂ ਨੂੰ ਵੱਡੀ ਰਾਹਤ ਮਿਲੀ ਹੈ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਿੰਡ ਵਿਚ ਨਵੇਂ ਸਫਲ ਬੋਰ ਦਾ ਉਦਘਾਟਨ ਕਰਕੇ ਇਸ ਨੂੰ ਲੋਕਾਂ ਨੂੰ ਸਮਰਪਿਤ ਕੀਤਾ।
ਨੰਗਲ, 10 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਪੀਣ ਵਾਲੇ ਪਾਣੀ ਲਈ ਪਿਛਲੇ ਕਰੀਬ ਦੋ ਦਹਾਕਿਆਂ ਤੋਂ ਸੰਘਰਸ਼ ਕਰ ਰਹੇ ਪਿੰਡ, ਬਰਮਲਾ (ਵਾਰਡ ਨੰਬਰ 01) ਦੇ ਵਸਨੀਕਾਂ ਨੂੰ ਵੱਡੀ ਰਾਹਤ ਮਿਲੀ ਹੈ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਿੰਡ ਵਿਚ ਨਵੇਂ ਸਫਲ ਬੋਰ ਦਾ ਉਦਘਾਟਨ ਕਰਕੇ ਇਸ ਨੂੰ ਲੋਕਾਂ ਨੂੰ ਸਮਰਪਿਤ ਕੀਤਾ। ਬੋਰ ਚਾਲੂ ਹੋਣ ਨਾਲ ਹੁਣ ਪਿੰਡ ਵਾਸੀਆਂ ਨੂੰ ਪੀਣ ਵਾਲੇ ਪਾਣੀ ਲਈ ਰੋਜ਼ਾਨਾ 3-4 ਟੈਂਕਰਾਂ ‘ਤੇ ਨਿਰਭਰ ਨਹੀਂ ਰਹਿਣਾ ਪਵੇਗਾ। ਬੈਂਸ ਨੇ ਕਿਹਾ ਕਿ ਪਾਣੀ ਲੋਕਾਂ ਦੀ ਮੁੱਢਲੀ ਲੋੜ ਹੈ ਅਤੇ ਇਸ ਦੀ ਪੂਰਤੀ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਵਰਮਲਾ ਵਾਸੀਆਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਾਣੀ ਦੀ ਸਮੱਸਿਆ ਹੱਲ ਕਰਨ ਲਈ ਪਹਿਲਾਂ ਦੋ ਥਾਵਾਂ ‘ਤੇ ਬੋਰ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਸਫਲਤਾ ਨਹੀਂ ਮਿਲੀ। ਤੀਜੀ ਥਾਂ ‘ਤੇ ਕੀਤਾ ਯਤਨ ਸਫਲ ਹੋਣ ਉਪਰੰਤ ਹੁਣ ਪਿੰਡ ਨੂੰ ਪਾਣੀ ਦੀ ਸਮੱਸਿਆ ਤੋਂ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਵਿਕਾਸ ਦਾ ਅਸਲ ਮਕਸਦ ਲੋਕਾਂ ਦੀਆਂ ਰੋਜ਼ਾਨਾ ਮੁਸ਼ਕਿਲਾਂ ਘਟਾਉਣਾ ਹੈ। ਪੰਜਾਬ ਸਰਕਾਰ ਹਰ ਪਿੰਡ ਅਤੇ ਹਰ ਘਰ ਤੱਕ ਸਾਫ਼ ਪੀਣ ਵਾਲਾ ਪਾਣੀ ਪਹੁੰਚਾਉਣ ਲਈ ਵਚਨਬੱਧ ਹੈ। ਇਸ ਮੌਕੇ ਰਾਧਾ ਕ੍ਰਿਸ਼ਨ ਮੰਦਿਰ ਵਿਖੇ ਲੋਕ ਮਿਲਣੀ ਦੌਰਾਨ ਬੈਂਸ ਨੇ ਪਿੰਡ ਵਾਸੀਆਂ ਨਾਲ ਸਿੱਧਾ ਸੰਵਾਦ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਜਾਇਜ਼ ਮੰਗਾਂ ਦੇ ਪਹਿਲ ਦੇ ਆਧਾਰ ‘ਤੇ ਹੱਲ ਦਾ ਭਰੋਸਾ ਦਿੱਤਾ। ਪਿੰਡ ਵਾਸੀਆਂ ਨੇ ਪਾਣੀ ਦੀ ਦੋ ਦਹਾਕਿਆਂ ਪੁਰਾਣੀ ਸਮੱਸਿਆ ਦੇ ਹੱਲ ਲਈ ਮੰਤਰੀ ਦਾ ਧੰਨਵਾਦ ਕੀਤਾ। ਇਸ ਮੌਕੇ ਡਾ. ਸੰਜੀਵ ਗੌਤਮ, ਨਗਰ ਕੌਂਸਲ ਪ੍ਰਧਾਨ ਕਿਰਨ ਬਾਲਾ, ਸੁਮਿਤ ਅਗਨੀ ਸੰਦਲ, ਦਿਲਬਾਗ ਸਿੰਘ ਚੰਦੇਲ, ਸਰਪੰਚ ਅਮਰੀਕ ਸਿੰਘ, ਜਗੀਰੀ ਲਾਲ, ਦਰਸ਼ਨ ਸਿੰਘ, ਜਨਕਰਾਜ, ਜੱਸਾ, ਜਗਤਾਰ ਸਿੰਘ ਪੰਚ, ਐਸ ਈ ਯੁੱਧਵੀਰ ਸਿੰਘ, ਐੱਸ.ਡੀ.ਓ. ਮਨਜੀਤ ਸਿੰਘ, ਜੇ.ਈ. ਜੋਸ਼ੀ ਅਤੇ ਦਿਨੇਸ਼ ਸੁਪਰਵਾਈਜ਼ਰ ਹਾਜ਼ਰ ਸਨ।