11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਬੇਲਾ ਕਾਲਜ ਵਿਚ ਅਧਿਆਪਕ ਦਿਵਸ ਮੌਕੇ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ ਤੇ ਸਟਾਰ ਵਿਦਿਆਰਥੀ। ਬੇਲਾ ਕਾਲਜ ਨੇ ਮਨਾਇਆ ਰਾਸ਼ਟਰੀ ਅਧਿਆਪਕ ਦਿਵਸ

ਬੇਲਾ, 10 ਸਤੰਬਰ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਨੇ ਅਧਿਆਪਕਾਂ ਦੇ ਸਨਮਾਨ ਵਿਚ ਰਾਸ਼ਟਰੀ ਅਧਿਆਪਕ ਦਿਵਸ ਮਨਾਇਆ। ਇਸ ਮੌਕੇ ਹਰ ਵਰ੍ਹੇ ਦੀ ਤਰ੍ਹਾਂ ਕਾਲਜ ਪ੍ਰਬੰਧਕ ਕਮੇਟੀ ਵਲੋਂ ਸਮੁੱਚੇ ਸਟਾਫ਼ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਤਾਂ ਜੋ ਸੰਸਥਾਵਾਂ ਦੀਆਂ ਪ੍ਰਾਪਤੀਆਂ, ਭਵਿੱਖੀ ਯੋਜਨਾਵਾਂ ਅਤੇ ਮੌਜੂਦਾ ਸਥਿਤੀਆਂ ‘ਤੇ ਚਰਚਾ ਕੀਤੀ ਜਾ ਸਕੇ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਬੇਲਾ, 10 ਸਤੰਬਰ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਨੇ ਅਧਿਆਪਕਾਂ ਦੇ ਸਨਮਾਨ ਵਿਚ ਰਾਸ਼ਟਰੀ ਅਧਿਆਪਕ ਦਿਵਸ ਮਨਾਇਆ। ਇਸ ਮੌਕੇ ਹਰ ਵਰ੍ਹੇ ਦੀ ਤਰ੍ਹਾਂ ਕਾਲਜ ਪ੍ਰਬੰਧਕ ਕਮੇਟੀ ਵਲੋਂ ਸਮੁੱਚੇ ਸਟਾਫ਼ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਤਾਂ ਜੋ ਸੰਸਥਾਵਾਂ ਦੀਆਂ ਪ੍ਰਾਪਤੀਆਂ, ਭਵਿੱਖੀ ਯੋਜਨਾਵਾਂ ਅਤੇ ਮੌਜੂਦਾ ਸਥਿਤੀਆਂ ‘ਤੇ ਚਰਚਾ ਕੀਤੀ ਜਾ ਸਕੇ। ਕਾਲਜ ਦੇ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਸਮੁੱਚੀ ਪ੍ਰਬੰਧਕ ਕਮੇਟੀ ਦਾ ਸਵਾਗਤ ਕਰਦਿਆਂ ਸਰਾਏ ਭਰਤਗੜ੍ਹ ਵਿਖੇ ਅਧਿਆਪਕਾਂ ਲਈ ਆਯੋਜਿਤ ਵਿਸ਼ੇਸ਼ ਪ੍ਰੋਗਰਾਮ ਲਈ ਧੰਨਵਾਦ ਵਿਅਕਤ ਕੀਤਾ। ਉਨ੍ਹਾਂ ਕਾਲਜ ਦੀਆਂ ਪ੍ਰਾਪਤੀਆਂ ਬਾਰੇ ਵੀ ਸਭ ਨੂੰ ਜਾਣੂੰ ਕਰਵਾਇਆ। ਇਸ ਮੌਕੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੰਗਤ ਸਿੰਘ ਲੌਂਗੀਆ ਨੇ ਕਿਹਾ ਕਿ ਬੇਲਾ ਕਾਲਜ ਅਤੇ ਇਹ ਸਮੁੱਚਾ ਇਲਾਕਾ ਅਧਿਆਪਕਾਂ ਦਾ ਰਿਣੀ ਹੈ ਜਿਨ੍ਹਾਂ ਨੇ ਯਤਨਾਂ ਸਦਕਾ ਨੌਜਵਾਨਾਂ ਨੂੰ ਸਹੀ ਸੇਧ ਮਿਲ ਰਹੀ ਹੈ। ਕਾਲਜ ਪ੍ਰਬੰਧਕ ਕਮੇਟੀ ਦੇ ਸਕੱਤਰ ਜਗਵਿੰਦਰ ਸਿੰਘ ਪੰਮੀ ਨੇ ਸਭ ਨੂੰ ਮੁਬਾਰਕਬਾਦ ਦਿੰਦਿਆਂ ਅਜੋਕੇ ਸਮੇਂ ਵਿਚ ਅਧਿਆਪਕਾਂ ਨੂੰ ਦਰਪੇਸ਼ ਚੁਣੌਤੀਆਂ ਅਤੇ ਹੱਲ ਤੇ ਚਰਚਾ ਕੀਤੀ। ਕਾਲਜ ਪ੍ਰਬੰਧਕ ਕਮੇਟੀ ਦੇ ਮੈਨੇਜਰ ਸੁਖਵਿੰਦਰ ਸਿੰਘ ਵਿਸਕੀ ਨੇ ਆਪਣੇ ਵਿਚਾਰ ਪ੍ਰਗਟਾਉਂਦਿਆਂ ਕਿਹਾ ਕਿ ਬੇਲਾ ਕਾਲਜ ਦਾ ਪਰਿਵਾਰ ਬਹੁਤ ਹੀ ਤਜਰਬੇਕਾਰ ਅਤੇ ਉੱਚ ਵਿੱਦਿਆ ਹਾਸਿਲ ਹੈ ਜਿਸ ਨਾਲ ਸੰਸਥਾ ਅਗਾਂਹ ਵੱਧ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪ੍ਰਬੰਧਕ ਕਮੇਟੀ ਇਸ ਪਰਿਵਾਰ ਵਿਚ ਚੰਗੇ ਵਾਧੇ ਲਈ ਹਮੇਸ਼ਾ ਹੀ ਯਤਨਸ਼ੀਲ ਰਹੀ ਹੈ।ਉਨ੍ਹਾਂ ਨੇ ਅਧਿਆਪਕਾਂ ਦੇ ਦੇਸ਼ ਉਸਾਰੀ ਵਿਚ ਪਾਏ ਜਾ ਰਹੇ ਯੋਗਦਾਨ ਨੂੰ ਸਿਰ ਝੁਕਾਉਂਦਿਆਂ ਕਿਹਾ ਕਿ ਅਧਿਆਪਕਾਂ ਬਿਨਾਂ ਸਮਾਜਿਕ, ਨੈਤਿਕ, ਧਾਰਮਿਕ ਅਤੇ ਸੱਭਿਅਕ ਕਦਰਾਂ-ਕੀਮਤਾਂ ਦੀ ਰਾਖੀ ਨਹੀਂ ਹੋ ਸਕਦੀ। ਇਸ ਮੌਕੇ ਸਮੁੱਚੇ ਸਟਾਫ਼ੳਮਪ; ਨੂੰ ਪ੍ਰਬੰਧਕ ਕਮੇਟੀ ਵਲੋਂ ਸਨਮਾਨਿਤ ਕੀਤਾ ਗਿਆ। ਸਰਾਏ ਭਰਤਗੜ੍ਹ ਵਿਖੇ ਹੋਏ ਵਿਸ਼ੇਸ਼ ਸਮਾਗਮ ਵਿਚ ਡਿਗਰੀ ਕਾਲਜ ਬੇਲਾ, ਕਾਲਜ ਆਫ਼ ਫਾਰਮੇਸੀ, ਮਹਾਰਾਣੀ ਸਤਿੰਦਰ ਕੌਰ ਸੀਨੀਅਰ ਸੈਕੰਡਰੀ ਸਕੂਲ, ਕਿੱਡਜ਼ੀ ਸਕੂਲ ਬੇਲਾ ਦਾ ਸਟਾਫ਼ ਹਾਜ਼ਰ ਸੀ। ਸਮਾਗਮ ਦੇ ਅੰਤ ਵਿਚ ਫਾਰਮੇਸੀ ਕਾਲਜ ਦੇ ਪ੍ਰਿੰਸੀਪਲ ਡਾ. ਸੈਲੇਸ਼ ਸ਼ਰਮਾ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ ਅਤੇ ਸਮੂਹ ਅਧਿਆਪਕਾਂ ਦੀ ਚੰਗਾ ਸਮਾਜ ਸਿਰਜਣ ਲਈ ਕਾਮਯਾਬੀ ਦੀ ਕਾਮਨਾ ਕੀਤੀ। ਸਟੇਜ ਸੰਚਾਲਨ ਦੀ ਭੂਮਿਕਾ ਡਾ. ਮਮਤਾ ਅਰੋੜਾ ਵਲੋਂ ਬਾਖ਼ੂਬੀ ਨਿਭਾਈ ਗਈ।
Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਨੂੰ ਆ ਰਹੀਆਂ ਸਮੱਸਿਆਵਾਂ ਵੱਲ ਪ੍ਰਸ਼ਾਸਨ ਅਤੇ ਪਾਵਰਕਾਮ ਵਿਭਾਗ ਧਿਆਨ ਦੇਵੇ - ਸੈਣੀ ਅਗਲੀ ਖ਼ਬਰ ਬਰਮਲਾ ਵਿਖੇ ਨਵੇਂ ਬੋਰ ਦਾ ਉਦਘਾਟਨ ਕਰਦੇ ਹੋਏ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਨਾਲ ਹਾਜ਼ਰ ਪਤਵੰਤੇ। ਦੋ ਦਹਾਕਿਆਂ...
Ad Position 24