ਭਾਜਪਾ ਨੇ ਨੂਰਪੁਰ ਬੇਦੀ ਵਿਖੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ
ਨੂਰਪੁਰ ਬੇਦੀ, 10 ਸਤੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਭਾਰਤੀ ਜਨਤਾ ਪਾਰਟੀ ਵਲੋਂ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨੂਰਪੁਰ ਬੇਦੀ ਵਿਖੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੀਆਂ ਨਾਕਾਮੀਆਂ ਅਤੇ ਧੱਕੇਸ਼ਾਹੀਆਂ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਇਕੱਠੇ ਹੋਏ ਭਾਜਪਾ ਵਰਕਰਾਂ ਵਲੋਂ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਆਪਣਾ ਰੋਸ ਜ਼ਾਹਰ ਕੀਤਾ ਗਿਆ।
ਨੂਰਪੁਰ ਬੇਦੀ, 10 ਸਤੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਭਾਰਤੀ ਜਨਤਾ ਪਾਰਟੀ ਵਲੋਂ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨੂਰਪੁਰ ਬੇਦੀ ਵਿਖੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੀਆਂ ਨਾਕਾਮੀਆਂ ਅਤੇ ਧੱਕੇਸ਼ਾਹੀਆਂ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਇਕੱਠੇ ਹੋਏ ਭਾਜਪਾ ਵਰਕਰਾਂ ਵਲੋਂ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਆਪਣਾ ਰੋਸ ਜ਼ਾਹਰ ਕੀਤਾ ਗਿਆ। ਇਹ ਰੋਸ ਪ੍ਰਦਰਸ਼ਨ ਮੁੱਖ ਤੌਰ ‘ਤੇ ਲੁਧਿਆਣਾ ਵਿਖੇ ਸੰਵਿਧਾਨ ਨਿਰਮਾਤਾ, ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਨਾਲ ਹੋਈ ਬੇਅਦਬੀ ਦੀ ਸ਼ਰਮਨਾਕ ਘਟਨਾ ਦੇ ਵਿਰੋਧ ਵਿਚ ਕੀਤਾ ਗਿਆ। ਇਸ ਦੇ ਨਾਲ ਹੀ ਪਾਰਟੀ ਵਲੋਂ ਸਿਆਸੀ ਦਬਾਅ ਕਾਰਨ ਖ਼ੁਦਕੁਸ਼ੀ ਲਈ ਮਜਬੂਰ ਹੋਏ ਗੁਲਜ਼ਾਰ ਸਿੰਘ ਦੀ ਦਰਦਨਾਕ ਮੌਤ ਅਤੇ ਮੋਹਨਜੀਤ ਨਾਲ ਪੁਲਿਸ ਹਿਰਾਸਤ ਵਿਚ ਹੋਏ ਅਣਮਨੁੱਖੀ ਤਸ਼ੱਦਦ ਦਾ ਮੁੱਦਾ ਵੀ ਜ਼ੋਰ-ਸ਼ੋਰ ਨਾਲ ਚੁੱਕਿਆ ਗਿਆ। ਭਾਜਪਾ ਨੇ ਇਨ੍ਹਾਂ ਸਾਰੀਆਂ ਘਟਨਾਵਾਂ ਲਈ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਤੁਰੰਤ ਅਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਭਾਜਪਾ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਪੰਜਾਬ ਸਰਕਾਰ ਨੇ ਦੋਸ਼ੀਆਂ ਖ਼ਿਲਾਫ਼ ਜਲਦ ਕੋਈ ਠੋਸ ਕਦਮ ਨਾ ਚੁੱਕੇ, ਤਾਂ ਇਸ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਨਵੀਨ ਕੁਮਾਰ, ਧਰਮਿੰਦਰ ਸਿੰਘ ਭਿੰਦਾ, ਦਰਸ਼ਨ ਸਿੰਘ , ਬਾਲ ਕ੍ਰਿਸ਼ਨ ਕੁੱਕੂ, ਕਮਲ ਕਿਸ਼ੋਰ ਸ਼ਰਮਾ, ਰਣਬੀਰ ਸਿੰਘ ਰਾਣਾ ਆਦਿ ਹਾਜ਼ਰ ਸਨ।