ਨਗਰ ਕੌਂਸਲ ਦਫ਼ਤਰ ਵਿਖੇ ਸਫ਼ਾਈ ਮੁਹਿੰਮ ਬਾਰੇ ਜਾਣਕਾਰੀ ਪ੍ਰਾਪਤ ਕਰ ਰਹੇ ਵਿਧਾਇਕ ਚੱਢਾ, ਨਾਲ ਨਗਰ ਕੌਂਸਲ ਪ੍ਰਧਾਨ ਰਾਜੂ ਸਤਿਆਲ ਅਤੇ ਹੋਰ।
ਨਗਰ ਕੌਂਸਲ ਰੋਪੜ ਵਲੋਂ ਚਲਾਈ ਸਫ਼ਾਈ ਮੁਹਿੰਮ ਦੀ ਵਿਧਾਇਕ ਚੱਢਾ ਨੇ ਕੀਤੀ ਸਮੀਖਿਆ ਸਫ਼ਾਈ ਕਾਰਜਾਂ ’ਤੇ ਤਸੱਲੀ ਪ੍ਰਗਟਾਈ, ਹਰ ਵਾਰਡ ਵਿਚ ਮੁਹਿੰਮ ਜਾਰੀ ਰੱਖਣ ਦਾ ਐਲਾਨ
ਰੂਪਨਗਰ, 10 ਸਤੰਬਰ (ਸਤਨਾਮ ਸਿੰਘ ਸੱਤੀ)-ਨਗਰ ਕੌਂਸਲ ਰੋਪੜ ਵਲੋਂ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਸਫ਼ਾਈ ਮੁਹਿੰਮ ਸਬੰਧੀ ਨਗਰ ਕੌਂਸਲ ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ ਅਤੇ ਨਗਰ ਕੌਂਸਲ ਵਲੋਂ ਸ਼ਹਿਰ ਵਿਚ ਕਰਵਾਏ ਜਾ ਰਹੇ ਸਫ਼ਾਈ ਕਾਰਜਾਂ ਦੀ ਸਮੀਖਿਆ ਕੀਤੀ।
ਰੂਪਨਗਰ, 10 ਸਤੰਬਰ (ਸਤਨਾਮ ਸਿੰਘ ਸੱਤੀ)-ਨਗਰ ਕੌਂਸਲ ਰੋਪੜ ਵਲੋਂ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਸਫ਼ਾਈ ਮੁਹਿੰਮ ਸਬੰਧੀ ਨਗਰ ਕੌਂਸਲ ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ ਅਤੇ ਨਗਰ ਕੌਂਸਲ ਵਲੋਂ ਸ਼ਹਿਰ ਵਿਚ ਕਰਵਾਏ ਜਾ ਰਹੇ ਸਫ਼ਾਈ ਕਾਰਜਾਂ ਦੀ ਸਮੀਖਿਆ ਕੀਤੀ। ਵਿਧਾਇਕ ਦਿਨੇਸ਼ ਚੱਢਾ ਨੇ ਸਫਾਈ ਕਾਰਜਾਂ ’ਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਨਗਰ ਕੌਂਸਲ ਵਲੋਂ ਚਲਾਈ ਜਾ ਰਹੀ ਮੁਹਿੰਮ ਨਾਲ ਸ਼ਹਿਰ ਵਾਸੀਆਂ ਨੂੰ ਵੱਡੀ ਰਾਹਤ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਪਏ ਕੂੜੇ ਦੇ ਢੇਰਾਂ ਅਤੇ ਉੱਗੀਆਂ ਹੋਈਆਂ ਬੂਟੀਆਂ ਨੂੰ ਹਟਾਉਣ ਲਈ ਨਗਰ ਕੌਂਸਲ ਵਲੋਂ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਵੀ ਰੋਪੜ ਸ਼ਹਿਰ ਦੇ ਹਰ ਵਾਰਡ ਵਿਚ ਸਫ਼ਾਈ ਅਭਿਆਨ ਲਗਾਤਾਰ ਚਲਾਇਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ ਨਗਰ ਕੌਂਸਲ ਦੇ ਸਫ਼ਾਈ ਅਭਿਆਨ ਵਿਚ ਸਹਿਯੋਗ ਕਰਨ ਅਤੇ ਖੁੱਲ੍ਹੇ ਵਿਚ ਕੂੜਾ ਨਾ ਸੁੱਟਣ। ਨਗਰ ਕੌਂਸਲ ਰੋਪੜ ਦੇ ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ ਨੇ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਸਫ਼ਾਈ ਪੱਖੋਂ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਵਲੋਂ ਸ਼ਹਿਰ ਦੇ ਸਾਰੇ ਵਾਰਡਾਂ ਵਿਚ ਸਫ਼ਾਈ ਕਾਰਜਾਂ ਨੂੰ ਹੋਰ ਸੁਚਾਰੂ ਬਣਾਇਆ ਜਾ ਰਿਹਾ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੂੜਾ ਨਿਰਧਾਰਤ ਥਾਵਾਂ ’ਤੇ ਹੀ ਸੁੱਟਣ ਅਤੇ ਸ਼ਹਿਰ ਨੂੰ ਸਾਫ਼ ਰੱਖਣ ਵਿਚ ਆਪਣਾ ਯੋਗਦਾਨ ਪਾਉਣ। ਮੀਟਿੰਗ ਵਿਚ ਮਾਰਕੀਟ ਕਮੇਟੀ ਰੋਪੜ ਦੇ ਚੇਅਰਮੈਨ ਭਾਗ ਸਿੰਘ ਮਦਾਨ, ਸ਼ਿਵ ਕੁਮਾਰ ਲਾਲਪੁਰਾ, ਕੌਂਸਲਰ ਗੁਰਵਿੰਦਰ ਸਿੰਘ ਜੱਗੀ, ਕੌਂਸਲਰ ਅੰਮ੍ਰਿਤਪਾਲ ਸਿੰਘ ਸੋਨੂੰ, ਵਪਾਰ ਮੰਡਲ ਰੋਪੜ ਦੇ ਪ੍ਰਧਾਨ ਪਰਵਿੰਦਰਪਾਲ ਸਿੰਘ ਬਿੰਟਾ, ‘ਆਪ’ ਦੇ ਜ਼ਿਲ੍ਹਾ ਯੂਥ ਪ੍ਰਧਾਨ ਚੇਤਨ ਕਾਲੀਆ, ਸੰਦੀਪ ਕੁਮਾਰ, ਕੁਲਦੀਪ ਸਿੰਘ ਆਦਿ ਹਾਜ਼ਰ ਸਨ।